1. Home
  2. ਸਫਲਤਾ ਦੀਆ ਕਹਾਣੀਆਂ

Progressive Farmer Kuldeep Singh ਵੱਲੋਂ ਵਾਤਾਵਰਨ ਬਚਾਉਣ 'ਚ ਅਹਿਮ ਯੋਗਦਾਨ

ਕਰੀਬ 5 ਸਾਲਾਂ ਤੋਂ ਵਾਤਾਵਰਨ ਬਚਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਜਲਾਲਗੜ੍ਹ ਦੇ ਅਗਾਂਹਵਧੂ ਕਿਸਾਨ ਕੁਲਦੀਪ ਸਿੰਘ ਇੱਕ ਮਿਸਾਲ ਵੱਜੋਂ ਉਭਰੇ ਹਨ।

Gurpreet Kaur Virk
Gurpreet Kaur Virk
ਅਗਾਂਹਵਧੂ ਕਿਸਾਨ ਕੁਲਦੀਪ ਸਿੰਘ ਨੇ ਸਾਂਝੀ ਕੀਤੀ ਨਵੀ ਤਕਨੀਕ

ਅਗਾਂਹਵਧੂ ਕਿਸਾਨ ਕੁਲਦੀਪ ਸਿੰਘ ਨੇ ਸਾਂਝੀ ਕੀਤੀ ਨਵੀ ਤਕਨੀਕ

Success Story: ਝੋਨੇ ਦੀ ਸਿੱਧੀ ਬਿਜਾਈ ਅਤੇ ਲਗਵਾਈ ਦਾ ਸੀਜ਼ਨ ਚੱਲ ਰਿਹਾ ਹੈ। ਇਸ ਵਾਰ ਪਹਿਲਾਂ ਤੋਂ ਹੀ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਥਾਂ ਖੇਤਾਂ ਵਿੱਚ ਵਾਹੁਣ ਜਾਂ ਫਿਰ ਗੱਠਾ ਬਣਾ ਕੇ ਜ਼ਮੀਨ ਵਿੱਚੋਂ ਕੱਢਣ ਤੋਂ ਬਾਅਦ ਅਗਲੀ ਫ਼ਸਲ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉੱਥੇ ਹੀ ਪਿੰਡ ਜਲਾਲਗੜ੍ਹ ਦਾ ਇੱਕ ਅਗਾਂਹਵਧੂ ਕਿਸਾਨ ਮਿਸਾਲ ਵੱਜੋਂ ਉਭਰਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਕੁਲਦੀਪ ਸਿੰਘ ਹੋਰ ਕਿਸਾਨ ਭਰਾਵਾਂ ਲਈ ਪ੍ਰੇਰਨਾ ਦਾ ਸਰੋਤ ਬਣ ਕੇ ਉੱਭਰਿਆ ਹੈ। ਇਹ ਕਿਸਾਨ ਆਪਣੇ ਖੇਤ ਵਿੱਚ ਕਰੀਬ ਪਿਛਲੇ 05 ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ। ਕਿਸਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਇਸ ਤਕਨੀਕ ਨੂੰ ਅਪਣਾਈਆਂ ਹੈ, ਉਨ੍ਹਾਂ ਦੀ ਡੀਜ਼ਲ, ਲੇਬਰ, ਰਸਾਇਣਿਕ ਖਾਦਾਂ ਆਦਿ ਦੇ ਖ਼ਰਚੇ ਵਿੱਚ ਕਮੀ ਆਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ੁਰੂ ਸ਼ੁਰੂ ਵਿੱਚ ਉਨ੍ਹਾਂ ਨੂੰ ਨਦੀਣਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਸੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਵਿਭਾਗ ਦੀਆਂ ਸਲਾਹਾਂ ਅਨੁਸਾਰ ਨਦੀਣ ਨਾਸ਼ਕ ਦਾ ਸਪਰੇਅ ਕਰਕੇ ਉਨ੍ਹਾਂ ਇਸ ਸਮੱਸਿਆ ਦਾ ਹੱਲ ਲੱਭ ਲਿਆ ਹੈ। ਕਿਸਾਨ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ ਖੂੰਹਦ ਨੂੰ ਸੁਚੱਜੇ ਢੰਗ ਨਾਲ ਸੰਭਾਲਦਾ ਆ ਰਿਹਾ ਹੈ।

ਬਲਾਕ ਮਲੇਰਕੋਟਲਾ ਦੀ ਖੇਤੀਬਾੜੀ ਉਪ ਨਿਰੀਖਕ ਡਾ. ਇੰਦਰਦੀਪ ਕੌਰ ਨੇ ਸਬੰਧਿਤ ਕਿਸਾਨ ਦੇ ਖੇਤ ਵਿੱਚ ਸਿੱਧੀ ਬਿਜਾਈ ਦਾ ਮੁਆਇਨਾ ਕੀਤਾ ਅਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਅਤੇ ਮੌਜੂਦਾ ਵਾਤਾਵਰਨ ਨੂੰ ਬਚਾਉਣ ਲਈ ਝੋਨੇ ਅਤੇ ਕਣਕ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ।

ਨਾੜ ਅਤੇ ਪਰਾਲੀ ਨੂੰ ਨਾ ਸਾੜਨ ਨਾਲ ਜਿੱਥੇ ਮਿੱਤਰ ਕੀੜੇ ਫ਼ਸਲ ਨੂੰ ਸਹਾਈ ਹੋਣਗੇ, ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੁਲਦੀਪ ਸਿੰਘ ਵਰਗੇ ਅਗਾਂਹਵਧੂ ਕਿਸਾਨਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਝੋਨੇ ਦੀ ਸਿੱਧੀ ਬਿਜਾਈ ਪ੍ਰਣਾਲੀ ਅਪਣਾ ਕੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਵਿੱਚ ਯੋਗਦਾਨ ਪਾਈਏ।

ਇਹ ਵੀ ਪੜ੍ਹੋ : Punjab ਦੀ Manpreet Kaur ਨੇ Dairy Farm ਦੇ ਕਿੱਤੇ ਤੋਂ ਖੱਟਿਆ ਨਾਮਣਾ, ਖੁਦ ਤਿਆਰ ਕਰਦੀ ਹੈ ਪਸ਼ੂ ਫੀਡ

ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਵਿੱਚ 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 400 ਕਿਲੋ ਜੈਵਿਕ ਅਰਬਨ ਅਤੇ 1.2 ਕਿਲੋ ਸਲਫਰ ਅਤੇ 50 ਤੋਂ 70 ਫੀਸਦੀ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ। ਇਸ ਦੇ ਨਾਲ ਹੀ 70 ਫੀਸਦੀ ਕਾਰਬਨ ਆਕਸਾਈਡ, 7 ਫੀਸਦੀ ਕਾਰਬਨ ਮੋਨੋਆਕਸਾਈਡ, ਸਲਫਰ ਆਕਸਾਈਡ, 2.09 ਫੀਸਦੀ ਨਾਈਟ੍ਰਿਕ ਆਕਸਾਈਡ ਅਤੇ 0.66 ਮਿਥਾਇਲੀਨ ਵਰਗੀਆਂ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ, ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ, ਜਿਸ ਨਾਲ ਮਨੁੱਖਾਂ ਅਤੇ ਜਾਨਵਰਾਂ ਲਈ ਸਾਹ ਲੈਣਾ ਔਖਾ ਹੋ ਜਾਂਦਾ ਹੈ।

ਇਹ ਵੀ ਪੜ੍ਹੋ : ਇਸ ਅਗਾਂਹਵਧੂ ਕਿਸਾਨ ਨੇ ਖਾਦਾਂ ਦਾ ਖਰਚਾ ਅੱਧਾ ਕਰਨ ਦਾ ਦੱਸਿਆ ਤਰੀਕਾ, ਬਣਿਆ ਕਿਸਾਨਾਂ ਲਈ ਮਿਸਾਲ

ਇਸ ਮੌਕੇ ਪਿੰਡ ਦੇ ਕਿਸਾਨ ਸੁਖਜਿੰਦਰ ਸਿੰਘ, ਅਮਰਿੰਦਰ ਸਿੰਘ, ਹਰਪਾਲ ਸਿੰਘ ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਇਨ੍ਹਾਂ ਕਿਸਾਨਾਂ ਨੇ ਆਪਣੀ ਜ਼ਮੀਨ ਦੇ ਕੁਝ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਭਰੋਸਾ ਦਿੱਤਾ।

ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਮਾਲੇਰਕੋਟਲਾ (District Public Relations Office Malerkotla)

ਜ਼ਰੂਰੀ ਨੋਟ: ਅਜਿਹੀਆਂ ਹੋਰ ਸਫਲਤਾ ਦੀਆਂ ਕਹਾਣੀਆਂ ਪੜ੍ਹਨ ਲਈ, www.punjabi.krishijagran.com 'ਤੇ ਲੌਗ ਇਨ ਕਰੋ ਤੇ ਸਫਲਤਾ ਦੀਆਂ ਕਹਾਣੀਆਂ ਟੈਬ 'ਤੇ ਕਲਿੱਕ ਕਰੋ। ਜੇਕਰ ਤੁਸੀਂ ਕਿਸੇ ਸਫਲਤਾ ਦੀ ਕਹਾਣੀ ਜਾਣਦੇ ਹੋ ਤੇ ਚਾਹੁੰਦੇ ਹੋ ਕਿ ਅਸੀਂ ਇਸਨੂੰ ਆਪਣੇ ਪਾਠਕਾਂ ਨਾਲ ਸਾਂਝਾ ਕਰੀਏ, ਤਾਂ ਕਿਰਪਾ ਕਰਕੇ ਸਾਨੂੰ punjabi@krishijagran.com 'ਤੇ ਈਮੇਲ ਕਰੋ।

Summary in English: Progressive Farmer Kuldeep Singh's important contribution in saving the environment

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters