1. Home
  2. ਮੌਸਮ

30-31 March ਕਿਸਾਨਾਂ ਲਈ ਆਫ਼ਤ! Punjab-Haryana-Delhi-UP 'ਚ ਗੜ੍ਹੇਮਾਰੀ ਅਤੇ ਮੀਂਹ ਦਾ Alert

IMD ਦੀ ਨਵੀ ਭਵਿੱਖਬਾਣੀ ਮੁਤਾਬਕ Punjab-Haryana-Delhi-UP-Uttarakhand ਸਮੇਤ ਇਨ੍ਹਾਂ ਸੂਬਿਆਂ 'ਚ 30 ਅਤੇ 31 ਮਾਰਚ ਨੂੰ ਗੜ੍ਹੇਮਾਰੀ ਅਤੇ ਮੀਂਹ ਦੀਆਂ ਗਤੀਵਿਧੀਆਂ ਮੁੜ ਤੋਂ ਦੇਖਣ ਨੂੰ ਮਿਲਣਗੀਆਂ।

Gurpreet Kaur Virk
Gurpreet Kaur Virk
30 ਅਤੇ 31 ਮਾਰਚ ਕਿਸਾਨਾਂ ਲਈ ਆਫ਼ਤ!

30 ਅਤੇ 31 ਮਾਰਚ ਕਿਸਾਨਾਂ ਲਈ ਆਫ਼ਤ!

Weather Forecast: ਉੱਤਰ ਭਾਰਤ ਵਿੱਚ ਕੁਝ ਦਿਨਾਂ ਤੋਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਪਰ ਮੌਸਮ ਦੀ ਇਹ ਸ਼ਾਂਤੀ ਕੁਝ ਦਿਨਾਂ ਲਈ ਹੈ। ਦਰਅਸਲ, ਦੱਸਿਆ ਜਾ ਰਿਹਾ ਹੈ ਕਿ ਜਲਦੀ ਹੀ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ 30 ਅਤੇ 31 ਮਾਰਚ ਤੋਂ ਦੇਸ਼ ਭਰ ਦੇ ਕਈ ਸੂਬਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇਮਾਰੀ ਦੇਖੀ ਜਾ ਸਕਦੀ ਹੈ। ਅਜਿਹੀ ਸਥਿਤੀ ਵਿੱਚ, IMD ਨੇ ਕਈ ਵੱਡੇ ਸ਼ਹਿਰਾਂ ਲਈ ਭਵਿੱਖਬਾਣੀ ਅਤੇ ਚੇਤਾਵਨੀਆਂ ਜਾਰੀ ਕੀਤੀਆਂ ਹਨ।

ਦਿੱਲੀ-ਐਨਸੀਆਰ ਦਾ ਮੌਸਮ

ਅੱਜ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਇਸਦੇ ਨਾਲ ਲੱਗਦੇ ਇਲਾਕਿਆਂ 'ਚ ਹਲਕੀ ਗਰਮੀ ਰਹੇਗੀ। ਮੌਸਮ ਵਿਭਾਗ ਦੇ ਤਾਜ਼ਾ ਅੰਕੜਿਆਂ ਅਨੁਸਾਰ ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ, ਆਈਐਮਡੀ ਦਾ ਇਹ ਵੀ ਕਹਿਣਾ ਹੈ ਕਿ ਦਿੱਲੀ ਵਿੱਚ ਜਲਦੀ ਹੀ ਮੌਸਮ ਮੁੜ ਬਦਲ ਜਾਵੇਗਾ, ਯਾਨੀ 30 ਮਾਰਚ ਦੇ ਦਿਨ ਤੋਂ ਦਿੱਲੀ-ਐਨਸੀਆਰ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : PUNJAB-HARYANA-DELHI 'ਚ ਫਿਲਹਾਲ ਰਾਹਤ, 29 ਮਾਰਚ ਤੋਂ ਮੁੜ ਮੀਂਹ ਬਣੇਗਾ ਆਫ਼ਤ, ALERT ਜਾਰੀ

ਪੰਜਾਬ-ਹਰਿਆਣਾ ਦਾ ਮੌਸਮ

ਪਹਿਲਾਂ ਤੋਂ ਮੌਸਮ ਦੀ ਮਾਰ ਝੱਲ ਰਹੇ ਪੰਜਾਬ-ਹਰਿਆਣਾ ਦੇ ਕਿਸਾਨਾਂ ਦੀਆਂ ਚਿੰਤਾਵਾਂ ਇੱਕ ਵਾਰ ਫਿਰ ਵਧਣ ਵਾਲੀਆਂ ਹਨ। ਦਰਅਸਲ, ਦੋਵੇਂ ਸੂਬਿਆਂ ਵਿੱਚ ਇੱਕ ਹੋਰ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਜਾ ਰਿਹਾ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਨੇ 30 ਮਾਰਚ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਇਸ ਪੱਛਮੀ ਗੜਬੜ ਕਾਰਨ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂਕਿ, ਇਸ ਤੋਂ ਪਹਿਲਾਂ 29 ਮਾਰਚ ਨੂੰ ਵੀ ਕੁਝ ਥਾਵਾਂ 'ਤੇ ਮੀਂਹ ਪਵੇਗਾ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਨਾਲ ਮੌਸਮ ਵਿੱਚ ਠੰਡਕ ਵਧੇਗੀ।

ਇਹ ਵੀ ਪੜ੍ਹੋ : ਕਿਸਾਨ ਭਰਾਵੋਂ ਸਾਵਧਾਨ! IMD ਵੱਲੋਂ PUNJAB ਦੇ ਇਨ੍ਹਾਂ ਜ਼ਿਲ੍ਹਿਆਂ 'ਚ ORANGE ਅਤੇ YELLOW ALERT

ਮੌਸਮ ਦੇ ਨਵੇਂ ਦੌਰ ਦੀ ਸੰਭਾਵਨਾ

ਭਾਰਤ ਦੇ ਕਈ ਸੂਬਿਆਂ ਵਿੱਚ ਮੌਸਮ ਦੀ ਸਥਿਤੀ ਦੇ ਮੱਦੇਨਜ਼ਰ, IMD ਨੇ ਮੌਸਮ ਦੀ ਭਵਿੱਖਬਾਣੀ ਅਤੇ ਚੇਤਾਵਨੀਆਂ ਜਾਰੀ ਕੀਤੀਆਂ ਹਨ। 30 ਅਤੇ 31 ਮਾਰਚ, 2023 ਨੂੰ ਬਾਰਿਸ਼ ਦੇ ਨਾਲ ਉੱਤਰ ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਗਰਜ਼-ਤੂਫ਼ਾਨ ਦੀ ਗਤੀਵਿਧੀ ਦਾ ਇੱਕ ਨਵਾਂ ਦੌਰ ਸ਼ੁਰੂ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 30 ਅਤੇ 31 ਤਰੀਕ ਨੂੰ ਗੜ੍ਹੇਮਾਰੀ ਹੋ ਸਕਦੀ ਹੈ।

ਆਈਐਮਡੀ ਦੇ ਅਨੁਸਾਰ, 30 ਮਾਰਚ, 2023 ਨੂੰ ਛੱਤੀਸਗੜ੍ਹ, ਵਿਦਰਭ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੀ ਮੀਂਹ ਪੈ ਸਕਦਾ ਹੈ।

ਜਦੋਂਕਿ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ, ਤੇਲੰਗਾਨਾ ਵਿੱਚ ਹਲਕੀ/ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਦੇ ਨਾਲ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਵੀ ਅਨੁਮਾਨ ਲਗਾਇਆ ਗਿਆ ਹੈ ਕਿ ਅੱਜ ਤੋਂ 31 ਮਾਰਚ, 2023 ਦੇ ਦੌਰਾਨ, ਰਾਇਲਸੀਮਾ, ਦੱਖਣੀ ਅੰਦਰੂਨੀ ਕਰਨਾਟਕ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ ਅਤੇ ਮਾਹੇ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

Summary in English: 30-31 March disaster for farmers! Alert of hail and rain in Punjab-Haryana-Delhi-UP

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters