1. Home
  2. ਮੌਸਮ

ਨੇਪਾਲ `ਚ ਭੁਚਾਲ ਨਾਲ 6 ਲੋਕਾਂ ਦੀ ਮੌਤ, ਦਿੱਲੀ ਤੱਕ ਮਹਿਸੂਸ ਕੀਤੇ ਗਏ ਝਟਕੇ

ਨੇਪਾਲ `ਚ ਆਇਆ 6.3 ਤੀਬਰਤਾ ਵਾਲਾ ਭੁਚਾਲ, ਭਾਰਤ ਦੇ ਇਨ੍ਹਾਂ ਸੂਬਿਆਂ `ਤੇ ਪਿਆ ਭੁਚਾਲ ਦਾ ਅਸਰ...

Priya Shukla
Priya Shukla
ਦਿੱਲੀ ਤੱਕ ਮਹਿਸੂਸ ਕੀਤੇ ਗਏ ਭੁਚਾਲ ਝਟਕੇ

ਦਿੱਲੀ ਤੱਕ ਮਹਿਸੂਸ ਕੀਤੇ ਗਏ ਭੁਚਾਲ ਝਟਕੇ

ਨੇਪਾਲ `ਚ ਭੂਚਾਲ:

ਨੇਪਾਲ 'ਚ ਰਿਕਟਰ ਪੈਮਾਨੇ 'ਤੇ 6.3 ਤੀਬਰਤਾ ਦਾ ਭੁਚਾਲ ਆਇਆ, ਜਿਸ ਕਾਰਨ ਦੋਤੀ ਜ਼ਿਲੇ 'ਚ ਇਕ ਘਰ ਦੇ ਢਹਿ ਜਾਣ ਦੀ ਘਟਨਾ 'ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ। ਭੁਚਾਲ ਦੇ ਝਟਕੇ ਦਿੱਲੀ-ਐਨਸੀਆਰ ਖੇਤਰ ਦੇ ਕੁਝ ਹਿੱਸਿਆਂ `ਚ ਵੀ ਮਹਿਸੂਸ ਕੀਤੇ ਗਏ। ਦੱਸ ਦੇਈਏ ਕਿ ਬੁੱਧਵਾਰ ਸਵੇਰੇ ਕਰੀਬ 1.57 ਵਜੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਆਓ ਜਾਣਦੇ ਹਾਂ ਮੌਸਮ ਵਿਭਾਗ ਦਾ ਅੱਜ ਦਾ ਪੂਰਵ ਅਨੁਮਾਨ ਕੀ ਕਹਿੰਦਾ ਹੈ।

ਮੌਸਮ `ਚ ਬਦਲਾਅ ਦੇ ਚਲਦਿਆਂ ਦੇਸ਼ ਦੇ ਪਹਾੜੀ ਪਹਾੜੀ ਸੂਬਿਆਂ `ਚ ਮੀਂਹ ਤੇ ਬਰਫ਼ਬਾਰੀ ਦਾ ਦੌਰ ਚੱਲ ਰਿਹਾ ਹੈ, ਜਦੋਂਕਿ ਦੂਜੇ ਪਾਸੇ ਕਈ ਇਲਾਕਿਆਂ `ਚ ਮੀਂਹ ਦਾ ਦੌਰ ਜਾਰੀ ਹੈ। ਦਿੱਲੀ ਦੀ ਗੱਲ ਕਰੀਏ ਤਾਂ ਦਿੱਲੀ `ਚ ਠੰਡ ਆਉਂਦੀ ਆਉਂਦੀ ਰੁੱਕ ਗਈ ਹੈ। 

IMD: ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਕਈ ਸੂਬਿਆਂ `ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈ.ਐਮ.ਡੀ (IMD) ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦਿੱਲੀ ਸਮੇਤ ਦੇਸ਼ ਦੇ ਕੁਝ ਹੋਰ ਹਿੱਸਿਆਂ `ਚ ਮੀਂਹ ਪੈ ਸਕਦਾ ਹੈ। ਮੀਂਹ ਕਾਰਨ ਤਾਪਮਾਨ `ਚ ਵੀ 5 ਡਿਗਰੀ ਸੈਲਸੀਅਸ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।

Delhi Weather:

ਦਿੱਲੀ `ਚ ਸਰਦੀਆਂ ਦੇ ਆਗਾਜ਼ ਦੀ ਰਫ਼ਤਾਰ ਪਹਿਲਾਂ ਨਾਲੋਂ ਹੌਲੀ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 2-3 ਦਿਨਾਂ 'ਚ ਦਿੱਲੀ 'ਚ ਬਾਰਿਸ਼ ਹੋ ਸਕਦੀ ਹੈ। ਦਿੱਲੀ ਦੇ ਪ੍ਰਦੂਸ਼ਣ ਦੀ ਗੱਲ ਕਰੀਏ ਤਾਂ ਪ੍ਰਦੂਸ਼ਣ ਦਾ ਪੱਧਰ ਪਹਿਲਾਂ ਨਾਲੋਂ ਘਟਿਆ ਹੈ। ਇਸਦੇ ਨਾਲ ਹੀ ਦਿੱਲੀ `ਚ ਅੱਜ ਘੱਟੋ-ਘੱਟ ਤਾਪਮਾਨ 17 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।

Punjab Weather:

ਕਈ ਦਿਨਾਂ ਤੋਂ ਪਰਾਲੀ ਪ੍ਰਦੂਸ਼ਣ ਨੇ ਲੋਕਾਂ ਦੇ ਨੱਕ ਵਿਚ ਦਮ ਕਰ ਰੱਖਿਆ ਹੈ। ਬੱਚਿਆਂ ਅਤੇ ਬਜ਼ੁਰਗਾਂ ਨੂੰ ਖਾਸ ਕਰਕੇ ਸਿਹਤ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਪਾਕਿਸਤਾਨ ਵਿਚ ਬਣ ਰਹੀ ਪੱਛਮੀ ਮੌਸਮੀ ਗੜਬੜੀ ਵਜੋਂ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ 9 ਅਤੇ 10 ਨਵੰਬਰ ਨੂੰ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਬੁੱਧਵਾਰ ਨੂੰ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਰੋਪੜ, ਹੁਸ਼ਿਆਰਪੁਰ ਅਤੇ ਪਟਿਆਲਾ ਵਿਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇਸ ਦੌਰਾਨ ਧੁੰਦ ਦੀ ਸ਼ੁਰੂਆਤ ਵੀ 10 ਨਵੰਬਰ ਤੋਂ ਹੋ ਸਕਦੀ ਹੈ। ਬਾਰਸ਼ ਪੈਣ ਦੀ ਸੂਰਤ `ਚ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਅੰਕੜਾ 34 ਹਜ਼ਾਰ ਨੂੰ ਪਾਰ ਕਰ ਗਿਆ ਹੈ।

ਇਹ ਵੀ ਪੜ੍ਹੋ : Weather Today: ਪਹਾੜਾਂ `ਚ ਬਰਫਬਾਰੀ ਕਾਰਨ ਘਟਿਆ ਤਾਪਮਾਨ, ਇਨ੍ਹਾਂ ਸੂਬਿਆਂ `ਚ ਮੀਂਹ

Uttar Pradesh Weather:

ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਧੁੰਦ ਦੀ ਚਾਦਰ ਦੇਖੀ ਜਾ ਸਕਦੀ ਹੈ। ਗਾਜ਼ੀਆਬਾਦ `ਚ ਅੱਜ ਘੱਟੋ-ਘੱਟ ਤਾਪਮਾਨ 17 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਇਸ ਨਾਲ ਹੀ ਗਾਜ਼ੀਆਬਾਦ `ਚ ਅੱਜ ਇੱਕ ਜਾਂ ਦੋ ਵਾਰ ਮੀਂਹ ਪੈ ਸਕਦਾ ਹੈ।

ਇਨ੍ਹਾਂ ਸੂਬਿਆਂ `ਚ ਮੀਂਹ:

● ਮੌਸਮ ਵਿਭਾਗ ਅਨੁਸਾਰ ਅੱਜ ਤੇ ਕੱਲ ਹਰਿਆਣਾ ਤੇ ਪੱਛਮੀ ਰਾਜਸਥਾਨ `ਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਸ਼੍ਰੀਲੰਕਾ ਦੇ ਤੱਟ 'ਤੇ ਦੱਖਣੀ-ਪੱਛਮੀ ਬੰਗਾਲ ਦੀ ਖਾੜੀ 'ਤੇ ਅੱਜ ਘੱਟ ਦਬਾਅ ਦਾ ਖੇਤਰ ਬਣਨ ਦੀ ਸੰਭਾਵਨਾ ਹੈ। ਇਸ ਘੱਟ ਦਬਾਅ ਵਾਲੇ ਖੇਤਰ ਕਾਰਨ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ 'ਚ 11 ਨਵੰਬਰ ਨੂੰ ਭਾਰੀ ਮੀਂਹ ਪੈ ਸਕਦਾ ਹੈ।
● ਇਸ ਦੇ ਨਾਲ ਹੀ 10 ਤੇ 11 ਨਵੰਬਰ ਨੂੰ ਤਾਮਿਲਨਾਡੂ ਤੇ ਦੱਖਣੀ ਆਂਧਰਾ ਪ੍ਰਦੇਸ਼ ਦੇ ਤੱਟਾਂ `ਤੇ ਬਹੁਤ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
● ਜੰਮੂ-ਕਸ਼ਮੀਰ ਤੇ ਲੱਦਾਖ 'ਚ ਅੱਜ ਬਾਰਿਸ਼ ਦੇ ਨਾਲ ਬਰਫਬਾਰੀ ਦੀ ਸੰਭਾਵਨਾ ਹੈ।
● ਹਿਮਾਚਲ ਪ੍ਰਦੇਸ਼ `ਚ ਅੱਜ ਹੋਈ ਬਰਫ਼ਬਾਰੀ ਕਾਰਨ ਠੰਢ ਵਧਣ ਦੀ ਸੰਭਾਵਨਾ ਹੈ।
● ਇਸਦੇ ਨਾਲ ਹੀ ਉੱਤਰਾਖੰਡ ਦੇ ਉੱਚਾਈ ਵਾਲੇ ਇਲਾਕਿਆਂ 'ਚ ਵੀ ਅੱਜ ਬਰਫਬਾਰੀ ਹੋਵੇਗੀ।

Summary in English: 6 people died in the earthquake in Nepal, shocks were felt up to Delhi

Like this article?

Hey! I am Priya Shukla. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters