1. Home
  2. ਮੌਸਮ

ALERT: ਮੀਂਹ-ਹਨ੍ਹੇਰੀ-ਗੜ੍ਹੇਮਾਰੀ ਦਾ ਕਣਕ ਦੀ ਫ਼ਸਲ 'ਤੇ ਮਾੜਾ ਅਸਰ, ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਲਾਹ

Punjab-Haryana 'ਚ ਸ਼ੁਕਰਵਾਰ ਨੂੰ ਮੀਂਹ ਅਤੇ ਤੇਜ਼ ਹਨੇਰੀ ਕਾਰਨ Wheat Crop ਨੂੰ ਕਾਫੀ ਨੁਕਸਾਨ ਪਹੁੰਚਿਆ, IMD ਨੇ ਅੱਜ ਯਾਨੀ ਸ਼ਨੀਵਾਰ ਅਤੇ ਕੱਲ੍ਹ ਯਾਨੀ ਐਤਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Gurpreet Kaur Virk
Gurpreet Kaur Virk
ਕਿਸੇ ਲਈ ਰਾਹਤ ਤੇ ਕਿਸੇ ਲਈ ਆਫ਼ਤ

ਕਿਸੇ ਲਈ ਰਾਹਤ ਤੇ ਕਿਸੇ ਲਈ ਆਫ਼ਤ

Weather Forecast: ਗਰਮੀਆਂ ਵਿਚਾਲੇ ਮੁੜ ਤੋਂ ਦੇਸ਼ ਭਰ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ। ਰਾਸ਼ਟਰੀ ਰਾਜਧਾਨੀ ਸਮੇਤ ਕਈ ਸੂਬਿਆਂ 'ਚ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਸ਼ਨੀਵਾਰ ਨੂੰ ਮੌਸਮ ਸੁਹਾਵਣਾ ਹੋ ਗਿਆ ਹੈ। ਸ਼ੁੱਕਰਵਾਰ ਨੂੰ ਦਿੱਲੀ-ਐੱਨਸੀਆਰ, ਉੱਤਰ ਪ੍ਰਦੇਸ਼, ਰਾਜਸਥਾਨ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਉੱਤਰਾਖੰਡ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਗਰਜ ਨਾਲ ਬਾਰਿਸ਼ ਹੋਈ। ਸ਼ਨੀਵਾਰ ਸਵੇਰ ਤੋਂ ਹੀ ਕਈ ਸੂਬਿਆਂ 'ਚ ਬਾਰਿਸ਼ ਹੋ ਰਹੀ ਹੈ, ਅਜਿਹੇ 'ਚ ਆਓ ਜਾਣਦੇ ਹਾਂ ਪੂਰੇ ਦੇਸ਼ ਦੇ ਮੌਸਮ ਦੀ ਜਾਣਕਾਰੀ।

ਦਿੱਲੀ-ਐੱਨ.ਸੀ.ਆਰ ਦਾ ਮੌਸਮ

ਸ਼ਨੀਵਾਰ ਦੀ ਸਵੇਰ ਦਿੱਲੀ ਵਾਸੀਆਂ ਲਈ ਖੂਬਸੂਰਤ ਮੌਸਮ ਨਾਲ ਹੋਈ। ਜੀ ਹਾਂ, ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਗਰਮੀ ਵਿਚਾਲੇ ਮੌਸਮ ਠੰਡਾ ਹੋ ਗਿਆ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਦਿਨ ਭਰ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਵੀ ਜਾਰੀ ਰਹੇਗੀ।

ਤੁਹਾਨੂੰ ਦੱਸ ਦੇਈਏ ਕਿ ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਹੋ ਸਕਦਾ ਹੈ। ਐਤਵਾਰ ਯਾਨੀ 19 ਮਾਰਚ ਨੂੰ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Weather Advisory: ਪੰਜਾਬ ਦਾ ਮੌਸਮ ਖ਼ਰਾਬ, ਕਿਸਾਨਾਂ ਨੂੰ ਫਸਲਾਂ ਸੰਬੰਧੀ ਸਲਾਹ

ਯੂਪੀ ਦਾ ਮੌਸਮ

ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਗੜ੍ਹੇਮਾਰੀ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਇੱਕ ਪਾਸੇ ਜਿੱਥੇ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ, ਉੱਥੇ ਹੀ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ।

ਪੰਜਾਬ-ਹਰਿਆਣਾ ਦਾ ਮੌਸਮ

ਪੰਜਾਬ-ਹਰਿਆਣਾ ਵਿੱਚ ਮੁੜ ਤੋਂ ਮੌਸਮ ਨੇ ਕਰਵਟ ਲੈ ਲਈ ਹੈ। ਦੋਵੇ ਸੂਬਿਆਂ 'ਚ ਕੱਲ੍ਹ ਯਾਨੀ ਸ਼ੁਕਰਵਾਰ ਨੂੰ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲੀਆਂ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ। ਪਿਛਲੇ ਕਈ ਦਿਨਾਂ ਤੋਂ ਵੱਧ ਰਹੇ ਤਾਪਮਾਨ ਕਾਰਨ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਸੀ, ਪਰ ਮੀਂਹ ਕਾਰਨ ਹੁਣ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

ਮੀਂਹ ਕਾਰਨ ਜਿੱਥੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਿਸਾਨਾਂ ਦੇ ਚਿਹਰਿਆਂ 'ਤੇ ਚਿੰਤਾ ਦੀਆਂ ਲਕੀਰਾਂ ਦੇਖਣ ਨੂੰ ਮਿਲ ਰਹੀਆਂ ਹਨ। ਦਰਅਸਲ, ਮੀਂਹ, ਗੜ੍ਹੇਮਾਰੀ ਕਾਰਨ ਅਤੇ ਤੇਜ਼ ਹਨੇਰੀ ਕਾਰਨ ਕਣਕ ਦੀ ਫ਼ਸਲ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਨਜਿਸਦੇ ਚਲਦਿਆਂ ਕਿਸਾਨ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਫਿਲਹਾਲ, ਮੌਸਮ ਵਿਭਾਗ ਨੇ ਹਰਿਆਣਾ-ਪੰਜਾਬ ਵਿੱਚ 20 ਮਾਰਚ ਤੱਕ ਬਿਜਲੀ ਚਮਕਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ : 17 ਮਾਰਚ ਤੋਂ WEATHER CHANGE! PUNJAB ਤੋਂ ਲੈ ਕੇ UP-RAJASTHAN ਤੱਕ YELLOW-ORANGE ALERT

ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਲਾਹ

● ਖੇਤੀਬਾੜੀ ਵਿਭਾਗ ਨੇ ਖੜ੍ਹੀ ਫ਼ਸਲ ਨੂੰ ਸਿੰਚਾਈ ਨਾ ਕਰਨ ਲਈ ਕਿਹਾ ਹੈ।
● ਜਿੱਥੇ ਮੀਂਹ ਨਹੀਂ ਪਿਆ ਅਤੇ ਸਰ੍ਹੋਂ ਪੱਕ ਗਈ ਹੈ, ਉੱਥੇ ਫ਼ਸਲ ਦੀ ਕਟਾਈ ਤੁਰੰਤ ਕਰਨ ਦੀ ਸਲਾਹ ਦਿੱਤੀ ਗਈ ਹੈ।
● ਜੇਕਰ ਫ਼ਸਲ ਦਾ 15 ਤੋਂ 20% ਤੱਕ ਨੁਕਸਾਨ ਹੁੰਦਾ ਹੈ ਤਾਂ ਸਾਫ਼ ਅਸਮਾਨ ਵਿੱਚ ਯੂਰੀਆ ਦੀ ਟਾਪ ਡਰੈਸਿੰਗ ਕਰੋ।
● ਜ਼ਿਆਦਾ ਨੁਕਸਾਨ ਹੋਣ ਦੀ ਸੂਰਤ ਵਿੱਚ ਜ਼ੈਦ ਲਈ ਖੇਤ ਤਿਆਰ ਕਰਨੇ ਸ਼ੁਰੂ ਕਰ ਦਓ।
● ਇਸ ਤੋਂ ਇਲਾਵਾ ਕੱਟੀ ਹੋਈ ਫਸਲ ਨੂੰ ਪਾਲੀਥੀਨ ਨਾਲ ਢੱਕਣ ਦੀ ਸਲਾਹ।
● ਇਸ ਮੀਂਹ ਕਾਰਨ ਮੱਕੀ, ਉੜਦ, ਮੂੰਗੀ ਦਾ ਉਗਣਾ ਘੱਟ ਹੋਵੇਗਾ।
● ਛੋਲੇ, ਮਟਰ, ਮੱਕੀ, ਅਤੇ ਮੂੰਗਫਲੀ ਦੇ ਖੇਤਾਂ ਵਿੱਚ ਪਾਣੀ ਭਰਨ ਨਾਲ ਬੀਜਾਂ ਦੇ ਵਿਸਥਾਪਨ ਦੇ ਨਤੀਜੇ ਵਜੋਂ ਮਾੜੇ ਉਗਣ ਦਾ ਨਤੀਜਾ ਹੋ ਸਕਦਾ ਹੈ।

Summary in English: Adverse effect of rain-storm-hailstorm on wheat crop, advice to farmers from agricultural experts

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters