1. Home
  2. ਮੌਸਮ

Weather Alert: ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਲਈ ਅਲਰਟ ਜਾਰੀ, ਜਾਣੋ ਦਿੱਲੀ-ਪੰਜਾਬ ਦਾ ਮੌਸਮ

ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਤੱਕ ਉੜੀਸਾ, ਛੱਤੀਸਗੜ੍ਹ, ਵਿਦਰਭ, ਗੁਜਰਾਤ, ਕੋਂਕਣ, ਗੋਆ, ਮੱਧ ਮਹਾਰਾਸ਼ਟਰ ਅਤੇ ਤੇਲੰਗਾਨਾ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

Gurpreet Kaur Virk
Gurpreet Kaur Virk
ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ!

ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ!

Rainfall Alert: ਦੇਸ਼ ਦੇ ਕੁਝ ਸੂਬਿਆਂ 'ਚ ਮਾਨਸੂਨ ਮੁੜ ਐਂਟਰੀ ਲਈ ਤਿਆਰ ਹੈ। ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਲਈ ਅਲਰਟ ਵੀ ਜਾਰੀ ਕੀਤਾ ਹੋਇਆ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਅਗਲੇ 2-3 ਦਿਨਾਂ ਤੱਕ ਉੜੀਸਾ, ਛੱਤੀਸਗੜ੍ਹ, ਵਿਦਰਭ, ਗੁਜਰਾਤ, ਕੋਂਕਣ, ਗੋਆ, ਮੱਧ ਮਹਾਰਾਸ਼ਟਰ ਅਤੇ ਤੇਲੰਗਾਨਾ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਓ ਜਾਣਦੇ ਹਾਂ ਅੱਜ ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ...

Punjab Weather: ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਦਾ ਦੌਰ ਘੱਟ ਹੁੰਦਾ ਨਜ਼ਰ ਆ ਰਿਹਾ ਹੈ। ਜਿਸਦੇ ਚਲਦਿਆਂ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਲਹਾਲ, ਮੌਸਮ ਵਿਭਾਗ ਨੇ 11 ਅਗਸਤ ਤੋਂ ਸੂਬੇ 'ਚ ਮੁੜ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Haryana Weather: ਹਰਿਆਣਾ ਵਿੱਚ ਮਾਨਸੂਨ ਦੀਆਂ ਗਤੀਵਿਧੀਆਂ ਘੱਟ ਹੋ ਗਈਆਂ ਹਨ। ਮੀਂਹ ਨਾ ਪੈਣ ਕਾਰਨ ਲੋਕ ਹੁੰਮਸ ਅਤੇ ਪਸੀਨੇ ਨਾਲ ਭਰੀ ਗਰਮੀ ਤੋਂ ਪਰੇਸ਼ਾਨ ਹਨ। ਮੌਸਮ ਵਿਭਾਗ ਮੁਤਾਬਕ ਜਲਦੀ ਹੀ ਉੱਤਰੀ ਪਹਾੜੀ ਖੇਤਰਾਂ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜਿਸ ਕਾਰਨ 11 ਅਤੇ 12 ਅਗਸਤ ਨੂੰ ਹਰਿਆਣਾ ਦੇ ਨਾਲ-ਨਾਲ ਬਾਕੀ ਦੇ ਖੇਤਰਾਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ।

Delhi-NCR Weather: ਮੌਸਮ ਵਿਭਾਗ ਨੇ 15 ਅਗਸਤ ਤੋਂ ਬਾਅਦ ਦਿੱਲੀ-ਐਨਸੀਆਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ, 12 ਅਗਸਤ ਨੂੰ ਵੀ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਪਰ ਹੁੰਮਸ ਅਤੇ ਗਰਮੀ ਲੋਕਾਂ ਨੂੰ ਪਰੇਸ਼ਾਨ ਕਰਦੀ ਰਹੇਗੀ। ਫਿਲਹਾਲ, ਦਿੱਲੀ-ਐਨਸੀਆਰ ਵਿੱਚ ਬੱਦਲਵਾਈ ਦਾ ਦੌਰ ਜਾਰੀ ਹੈ।

ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਲਈ ਅਲਰਟ ਜਾਰੀ:

● ਮੌਸਮ ਵਿਭਾਗ ਨੇ ਗੁਜਰਾਤ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ।
● ਮੱਧ ਪ੍ਰਦੇਸ਼ ਵਿੱਚ ਵੀ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਰਾਜਸਥਾਨ ਦੇ ਜੈਪੁਰ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
● ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
● ਦਿੱਲੀ 'ਚ ਕੁਝ ਦਿਨ ਮੀਂਹ ਨਹੀਂ ਪਵੇਗਾ, ਪਰ ਆਸਮਾਨ 'ਚ ਬੱਦਲ ਛਾਏ ਰਹਿਣਗੇ।
● ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
● ਉੜੀਸਾ, ਛੱਤੀਸਗੜ੍ਹ, ਵਿਦਰਭ, ਕੋਂਕਣ, ਗੋਆ, ਮਹਾਰਾਸ਼ਟਰ ਅਤੇ ਤੇਲੰਗਾਨਾ ਵਿੱਚ ਭਾਰੀ ਮੀਂਹ ਲਈ ਅਲਰਟ ਜਾਰੀ ਹੈ।

ਇਹ ਵੀ ਪੜ੍ਹੋ Weather Update: ਓਡੀਸ਼ਾ, ਛੱਤੀਸਗੜ੍ਹ ਸਣੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੇ ਆਸਾਰ, ਜਾਣੋ ਉੱਤਰ ਭਾਰਤ ਦਾ ਮੌਸਮ

IMD Alert: ਮੌਸਮ ਵਿਭਾਗ ਨੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਪੱਛਮੀ ਬੰਗਾਲ, ਉੜੀਸਾ, ਝਾਰਖੰਡ, ਮੱਧ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ, ਛੱਤੀਸਗੜ੍ਹ, ਕਰਨਾਟਕ, ਕੇਰਲ ਅਤੇ ਮਾਹੇ ਵਿੱਚ ਭਾਰੀ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਪੱਛਮੀ ਬੰਗਾਲ, ਸਿੱਕਮ, ਬਿਹਾਰ, ਪੂਰਬੀ ਰਾਜਸਥਾਨ, ਤੱਟਵਰਤੀ ਆਂਧਰਾ ਪ੍ਰਦੇਸ਼, ਯਨਮ, ਤੇਲੰਗਾਨਾ, ਦੱਖਣੀ ਅੰਦਰੂਨੀ ਕਰਨਾਟਕ ਅਤੇ ਲਕਸ਼ਦੀਪ ਵਿੱਚ ਵਿਆਪਕ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

Summary in English: Alert for heavy rain in these states of the country, know the weather of Delhi-Punjab

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters