1. Home
  2. ਮੌਸਮ

ALERT! ਪੰਜਾਬੀਓਂ ਹੋ ਜਾਓ ਤਿਆਰ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਦਾ ਅਨੁਮਾਨ, ਫਸਲਾਂ ਲਈ ਨੁਕਸਾਨ

ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ 'ਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਲਈ ਅਲਰਟ ਜਾਰੀ ਕੀਤਾ ਹੈ। ਵੱਡੇ ਨੁਕਸਾਨ ਤੋਂ ਬਚਣ ਲਈ ਜਾਣੋ ਇਹ ਵੱਡੀ ਅਪਡੇਟ।

Gurpreet Kaur Virk
Gurpreet Kaur Virk

ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ 'ਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਲਈ ਅਲਰਟ ਜਾਰੀ ਕੀਤਾ ਹੈ। ਵੱਡੇ ਨੁਕਸਾਨ ਤੋਂ ਬਚਣ ਲਈ ਜਾਣੋ ਇਹ ਵੱਡੀ ਅਪਡੇਟ...

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਭਵਿੱਖਬਾਣੀ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਭਵਿੱਖਬਾਣੀ

Weather Update: ਪੂਰਾ ਉੱਤਰ ਭਾਰਤ ਕੜਾਕੇ ਦੀ ਠੰਢ ਦੀ ਲਪੇਟ 'ਚ ਹੈ। ਪੰਜਾਬ ਅਤੇ ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ ਬੁੱਧਵਾਰ ਨੂੰ ਸੀਤ ਲਹਿਰ ਅਤੇ ਕੜਾਕੇ ਦੀ ਠੰਢ ਦਾ ਪ੍ਰਕੋਪ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਬਠਿੰਡਾ ਅਤੇ ਫਰੀਦਕੋਟ ਸਭ ਤੋਂ ਠੰਢੇ ਖੇਤਰਾਂ ਦੀ ਸ਼੍ਰੇਣੀ ਵਿੱਚ ਦਰਜ ਕੀਤੇ ਗਏ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਇਸ ਤਰ੍ਹਾਂ ਦਾ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਬੁੱਧਵਾਰ ਨੂੰ ਸੀਤ ਲਹਿਰ ਨੇ ਇੱਕ ਦਹਾਕੇ ਦਾ ਰਿਕਾਰਡ ਤੋੜ ਦਿੱਤਾ।

ਪੰਜਾਬ 'ਚ ਅਲਰਟ ਜਾਰੀ

ਦੇਸ਼ ਭਰ ਵਿੱਚ ਠੰਢ ਦਾ ਕਹਿਰ ਜਾਰੀ ਹੈ, ਪਹਾੜਾਂ ਵਿੱਚ ਹੋ ਰਹੀ ਬਰਫ਼ਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਪੈ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਪਾਲਾ ਵੀ ਪੈ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਘਾਹ ਅਤੇ ਫ਼ਸਲਾਂ ’ਤੇ ਕੋਹਰੇ ਦੀ ਚਿੱਟੀ ਚਾਦਰ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਣੀ ਵੀ ਜਮਣ ਦੀ ਖ਼ਬਰ ਹੈ। ਇਨ੍ਹਾਂ ਹੀ ਨਹੀਂ ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਮਾਈਨਸ ਤੱਕ ਪਹੁੰਚ ਗਿਆ ਹੈ। ਬੁੱਧਵਾਰ ਨੂੰ ਬਠਿੰਡਾ ਦਾ ਤਾਪਮਾਨ -0.2 ਡਿਗਰੀ ਸੈਲਸੀਅਸ ਨੂੰ ਛੂਹ ਗਿਆ, ਜਿਸ ਨਾਲ ਸ਼ਹਿਰ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਆ ਗਏ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਮੌਸਮ ਦਾ ਇਹੀ ਰੂਪ ਰਹਿਣ ਵਾਲਾ ਹੈ।

ਪੰਜਾਬ ਦੇ ਇਲਾਕੇ:

● ਅੰਮ੍ਰਿਤਸਰ 'ਚ 2.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਲੁਧਿਆਣਾ 'ਚ 2.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਪਟਿਆਲਾ 'ਚ 2.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਪਠਾਨਕੋਟ 'ਚ 3.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਗੁਰਦਾਸਪੁਰ 'ਚ 2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਮੋਗਾ 'ਚ 0.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਮੋਹਾਲੀ 'ਚ 4.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : 22 ਜਨਵਰੀ ਤੋਂ ਪੰਜਾਬ-ਹਰਿਆਣਾ-ਦਿੱਲੀ-ਰਾਜਸਥਾਨ 'ਚ ਮੀਂਹ ਅਤੇ ਗੜ੍ਹੇਮਾਰੀ ਦੇ ਆਸਾਰ, ਇਸ ਦਿਨ ਤੱਕ ਬਣੀ ਰਹੇਗੀ ਆਫ਼ਤ

ਹਰਿਆਣੇ ਦਾ ਪਾਰਾ ਸਿਫ਼ਰ ਤੋਂ ਹੇਠਾਂ

ਪੰਜਾਬ ਦੇ ਨਾਲ ਲੱਗਦੇ ਗੁਆਂਢੀ ਸੂਬੇ ਹਰਿਆਣਾ ਦਾ ਵੀ ਇਹੀ ਹਾਲ ਹੈ। ਇੱਥੇ ਪੈ ਰਹੀ ਹੱਡ ਚੀਰਵੀਂ ਠੰਢ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਹੈ। ਸੀਤ ਲਹਿਰ ਤੋਂ ਬਾਅਦ ਹੁਣ ਮੌਸਮ ਵਿਭਾਗ ਨੇ ਸੂਬੇ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਬੁਧਵਾਰ ਨੂੰ ਗੁਰੂਗ੍ਰਾਮ ਵਿੱਚ ਰਾਤ ਦਾ ਤਾਪਮਾਨ -0.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਵੇਂ ਦਿਨ ਵੇਲੇ ਸੂਬੇ 'ਚ ਧੁੱਪ ਨਿਕਲੀ, ਪਰ ਰਾਤ ਨੂੰ ਤਾਪਮਾਨ ਸਿਫ਼ਰ ਤੋਂ ਹੇਠਾਂ ਪਹੁੰਚ ਗਿਆ। ਮੌਸਮ ਵਿਭਾਗ ਨੇ ਪੰਜਾਬ ਵਾਂਗ ਹਰਿਆਣਾ 'ਚ ਵੀ ਕੁਝ ਦਿਨ ਅਜਿਹਾ ਮੌਸਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਹਰਿਆਣਾ ਦੇ ਇਲਾਕੇ:

● ਨਾਰਨੌਲ 'ਚ 0.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਸਿਰਸਾ 'ਚ 1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਹਿਸਾਰ 'ਚ 2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਕਰਨਾਲ 'ਚ 2.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਰੋਹਤਕ 'ਚ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਅੰਬਾਲਾ 'ਚ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ-ਹਰਿਆਣਾ 'ਚ ਠੰਢ ਬੇਹਿਸਾਬ, ਮੈਦਾਨੀ ਇਲਾਕੇ ਬਣੇ 'ਹਿੱਲ ਸਟੇਸ਼ਨ', ਇਸ ਤਰੀਕ ਤੋਂ ਘਟੇਗੀ ਠੰਢ

ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ

ਇਸ ਸਮੇਂ ਲਗਾਤਾਰ ਪੈ ਰਹੀ ਠੰਢ ਦੇ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਖ਼ਦਸ਼ਾ ਵਧ ਗਿਆ ਹੈ, ਜਿਸਦੇ ਚਲਦਿਆਂ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ।

ਖੇਤੀਬਾੜੀ ਵਿਭਾਗ ਵੱਲੋਂ ਖ਼ਦਸ਼ਾ

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੰਨੀਏ ਤਾਂ ਸਰ੍ਹੋਂ ਦੀ ਫ਼ਸਲ ਲਈ ਠੰਢ ਹਾਨੀਕਾਰਕ ਹੈ। ਜਾਣਕਾਰੀ ਮੁਤਾਬਕ ਸਰ੍ਹੋਂ ਦੀ ਫਲੀ ਦੇ ਅੰਦਰਲੇ ਦਾਣੇ ਠੰਢ ਕਾਰਨ ਨਸ਼ਟ ਹੋ ਜਾਂਦੇ ਹਨ, ਜਿਸ ਕਾਰਨ ਫਸਲ ਦੀ ਪੈਦਾਵਾਰ ਘੱਟ ਹੁੰਦੀ ਹੈ।

ਮੌਸਮ ਦਾ ਮਿਜਾਜ਼

● ਪੱਛਮੀ ਗੜਬੜੀ 21 ਤੋਂ 25 ਜਨਵਰੀ ਤੱਕ ਸਰਗਰਮ ਰਹੇਗੀ।
● ਪੱਛਮੀ ਹਿਮਾਲੀਅਨ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
● 22 ਤੋਂ 25 ਜਨਵਰੀ ਤੱਕ ਪੰਜਾਬ-ਹਰਿਆਣਾ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਹਰਿਆਣਾ ਅਤੇ ਪੰਜਾਬ ਵਿੱਚ 23 ਤੋਂ 24 ਜਨਵਰੀ ਨੂੰ ਗੜ੍ਹੇਮਾਰੀ ਦੀ ਵੀ ਸੰਭਾਵਨਾ ਹੈ।
● ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।

Summary in English: ALERT! Punjabi people get ready, heavy rain and hailstorm forecast in these districts, loss to crops

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters