1. Home
  2. ਮੌਸਮ

Bad Weather Ahead: 15 ਸੂਬਿਆਂ 'ਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਜਾਣੋ ਆਪਣੇ ਸੂਬੇ ਦਾ ਮੌਸਮ

ਪਹਾੜੀ ਸੂਬਿਆਂ 'ਚ ਜਿੱਥੇ ਬਰਫ਼ਬਾਰੀ ਹੋ ਰਹੀ ਹੈ, ਉੱਥੇ ਹੀ ਦੂਜੇ ਪਾਸੇ ਇਨ੍ਹਾਂ ਸੂਬਿਆਂ 'ਚ ਬਾਰਿਸ਼ ਹੋ ਰਹੀ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਵੱਲੋਂ 15 ਸੂਬਿਆਂ ਅਲਰਟ ਜਾਰੀ ਕੀਤਾ ਗਿਆ ਹੈ।

Gurpreet Kaur Virk
Gurpreet Kaur Virk

ਪਹਾੜੀ ਸੂਬਿਆਂ 'ਚ ਜਿੱਥੇ ਬਰਫ਼ਬਾਰੀ ਹੋ ਰਹੀ ਹੈ, ਉੱਥੇ ਹੀ ਦੂਜੇ ਪਾਸੇ ਇਨ੍ਹਾਂ ਸੂਬਿਆਂ 'ਚ ਬਾਰਿਸ਼ ਹੋ ਰਹੀ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਵੱਲੋਂ 15 ਸੂਬਿਆਂ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼, ਬੱਦਲਵਾਈ ਤੇ ਬਰਫਬਾਰੀ

ਬਾਰਿਸ਼, ਬੱਦਲਵਾਈ ਤੇ ਬਰਫਬਾਰੀ

ਮੌਸਮ ਦੇ ਮਿਜਾਜ਼ 'ਚ ਭਾਰੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਪਹਾੜਾਂ 'ਚ ਬਰਫਬਾਰੀ ਹੋ ਰਹੀ ਹੈ ਤੇ ਮੈਦਾਨੀ ਇਲਾਕਿਆਂ 'ਚ ਮੀਂਹ ਦਾ ਸਿਲਸਿਲਾ ਜਾਰੀ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਬਰਫਬਾਰੀ ਕਾਰਨ ਠੰਡ ਮਹਿਸੂਸ ਹੋਣ ਲੱਗੀ ਹੈ। ਜਦੋਂਕਿ, ਦੱਖਣੀ ਸੂਬਿਆਂ 'ਚ ਭਾਰੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਦਿੱਲੀ-ਐਨਸੀਆਰ 'ਚ ਹਵਾ ਪ੍ਰਦੂਸ਼ਣ ਲੋਕਾਂ ਲਈ ਇੱਕ ਵੱਡੀ ਸਮੱਸਿਆ ਬਣਿਆ ਹੋਇਆ ਹੈ।

ਪੰਜਾਬ 'ਚ ਵਧੀ ਠੰਡ (Cold in Punjab)

ਪਹਾੜੀ ਇਲਾਕਿਆਂ 'ਚ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਵਧਣ ਲੱਗੀ ਹੈ। ਇਸ ਦਾ ਸਿੱਧਾ ਅਸਰ ਪੰਜਾਬ ਵਿੱਚ ਸਭ ਤੋਂ ਵੱਧ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਠੰਡ ਵਧ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਸਵੇਰੇ-ਸ਼ਾਮ ਠੰਡ ਮਹਿਸੂਸ ਹੋ ਰਹੀ ਹੈ ਪਰ ਬਰਫਬਾਰੀ ਕਾਰਨ ਸਰਦੀ ਨੇ ਦਸਤਕ ਦੇ ਦਿੱਤੀ ਹੈ।

ਦਿੱਲੀ-ਐਨਸੀਆਰ 'ਚ ਬਦਲਿਆ ਮੌਸਮ (Changed weather in Delhi-NCR)

ਦਿੱਲੀ-ਐਨਸੀਆਰ 'ਚ ਹੌਲੀ-ਹੌਲੀ ਸਰਦੀ ਵਧ ਰਹੀ ਹੈ। ਹਵਾ ਚੱਲਣ ਕਾਰਨ ਠੰਢ ਦਾ ਅਹਿਸਾਸ ਹੋਣ ਲੱਗਿਆ ਹੈ। ਦਿਨ ਵੇਲੇ ਮੌਸਮ ਸਾਫ਼ ਹੈ ਅਤੇ ਹਲਕੀ ਧੁੱਪ ਵੀ ਨਿਕਲ ਰਹੀ ਹੈ। ਸ਼ੁੱਕਰਵਾਰ ਨੂੰ ਦਿੱਲੀ 'ਚ ਸਵੇਰੇ ਧੁੰਦ ਛਾਈ ਰਹੀ, ਪਰ ਮੌਸਮ ਵਿਭਾਗ ਵੱਲੋਂ ਦਿਨ ਵੇਲੇ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਾਤੀ ਜਾ ਰਹੀ ਹੈ। ਮੌਸਮ ਵਿਭਾਗ ਨੇ 16 ਨਵੰਬਰ ਤੱਕ ਦਿੱਲੀ-ਐਨਸੀਆਰ ਵਿੱਚ ਮੌਸਮ ਅਜਿਹਾ ਹੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ : Weather Today: ਪਹਾੜਾਂ `ਚ ਬਰਫਬਾਰੀ ਕਾਰਨ ਘਟਿਆ ਤਾਪਮਾਨ, ਇਨ੍ਹਾਂ ਸੂਬਿਆਂ `ਚ ਮੀਂਹ

ਅਗਲੇ 24 ਘੰਟਿਆਂ ਦੌਰਾਨ ਦਾ ਮੌਸਮ

● ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਕੁਝ ਥਾਵਾਂ 'ਤੇ ਹਲਕੀ ਤੇ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਰਾਇਲਸੀਮਾ ਅਤੇ ਕੇਰਲ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਦੱਖਣੀ ਅੰਦਰੂਨੀ ਕਰਨਾਟਕ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

● ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਲਕਸ਼ਦੀਪ ਵਿੱਚ ਵੀ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

● 11 ਅਤੇ 12 ਨਵੰਬਰ ਨੂੰ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ।

● ਮੌਸਮ ਵਿਭਾਗ ਨੇ 13 ਨਵੰਬਰ ਤੱਕ ਪੁਡੂਚੇਰੀ ਅਤੇ ਕਰਾਈਕਲ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

● ਆਸਾਮ, ਮਨੀਪੁਰ, ਮਿਜ਼ੋਰਮ ਸਮੇਤ ਉੱਤਰ-ਪੂਰਬੀ ਭਾਰਤ ਦੇ ਹੋਰ ਸੂਬਿਆਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

● ਪੰਜਾਬ, ਰਾਜਸਥਾਨ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Delhi Pollution: ਦਿੱਲੀ `ਚ ਘਟਿਆ ਪ੍ਰਦੂਸ਼ਣ ਦਾ ਪੱਧਰ, ਜਾਣੋ ਆਪਣੇ ਸੂਬੇ ਦਾ ਮੌਸਮ

ਭਾਰੀ ਬਾਰਿਸ਼ ਕਾਰਨ ਸਕੂਲ ਬੰਦ

ਮੌਸਮ ਏਜੰਸੀ ਸਕਾਈਮੇਟ ਦੇ ਮੁਤਾਬਕ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਵੱਲੋਂ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ 'ਚ ਗੜਬੜੀ ਦੇ ਚਲਦਿਆਂ ਤਾਮਿਲਨਾਡੂ ਦੇ ਕਈ ਸ਼ਹਿਰਾਂ ਵਿੱਚ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਕੇਰਲ 'ਚ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Summary in English: Bad Weather Ahead: Alert issued by Meteorological Department in 15 states, know the weather of your state

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters