1. Home
  2. ਮੌਸਮ

ਸਾਵਧਾਨ! ਅਗਲੇ 3 ਦਿਨਾਂ 'ਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ, 8 ਮਈ ਤੋਂ ਮੌਸਮ ਖੁਸ਼ਕ

ਮੌਸਮ ਵਿਭਾਗ ਨੇ ਆਉਣ ਵਾਲੇ 3 ਦਿਨਾਂ ਦੌਰਾਨ 5 ਡਿਗਰੀ ਸੈਲਸੀਅਸ ਤੱਕ ਤਾਪਮਾਨ ਵਧਣ ਦਾ ਖ਼ਦਸ਼ਾ ਜਤਾਇਆ ਹੈ। ਨਾਲ ਹੀ ਮੌਸਮ ਵਿਭਾਗ ਨੇ 8 ਮਈ ਤੋਂ ਮੌਸਮ ਖੁਸ਼ਕ ਹੋਣ ਦੀ ਗੱਲ ਕਹੀ ਹੈ।

Gurpreet Kaur Virk
Gurpreet Kaur Virk
8 ਮਈ ਤੋਂ ਮੌਸਮ ਖੁਸ਼ਕ

8 ਮਈ ਤੋਂ ਮੌਸਮ ਖੁਸ਼ਕ

Weather Forecast: ਸਾਲ 2023 'ਚ ਮੌਸਮ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਸਰਦੀ 'ਚ ਗਰਮੀ ਵਾਲਾ ਮੌਸਮ ਅਤੇ ਗਰਮੀ 'ਚ ਸਰਦੀ ਅਤੇ ਮੀਂਹ ਦੀਆਂ ਗਤੀਵਿਧੀਆਂ ਲੋਕਾਂ ਨੂੰ ਹੈਰਾਨ ਕਰ ਰਹੀਆਂ ਹਨ। ਹੋਰ ਮਹੀਨਿਆਂ ਵਾਂਗ ਮਈ ਵੀ ਭਾਰੀ ਮੀਂਹ ਦੀ ਲਪੇਟ 'ਚ ਰਿਹਾ, ਜਿਸਦੇ ਚਲਦਿਆਂ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ। ਬੇਸ਼ਕ ਮੀਂਹ ਦੀਆਂ ਗਤੀਵਿਧੀਆਂ 7 ਮਈ ਤੱਕ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ, ਪਰ ਮੌਸਮ ਵਿਭਾਗ ਨੇ 8 ਮਈ ਤੋਂ ਮੌਸਮ ਖੁਸ਼ਕ ਹੋਣ ਦੀ ਗੱਲ ਕਹੀ ਹੈ।

ਦਿੱਲੀ-ਐੱਨ.ਸੀ.ਆਰ ਦਾ ਮੌਸਮ

ਰਾਜਧਾਨੀ ਦਿੱਲੀ ਅਤੇ ਨਾਲ ਲੱਗਦੇ ਇਲਾਕਿਆਂ 'ਚ ਸ਼ੁੱਕਰਵਾਰ ਮੌਸਮ ਸਾਫ ਰਿਹਾ। ਇੱਥੇ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਤਾਂ ਨਹੀਂ ਮਿਲੀਆਂ, ਪਰ ਮੌਸਮ ਸੁਹਾਵਣਾ ਬਣਿਆ ਰਿਹਾ। ਹਾਲਾਂਕਿ, ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਯੱਨੀ 06 ਮਈ ਤੋਂ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਤਾਪਮਾਨ 'ਚ ਵੱਡੀ ਤਬਦੀਲੀ ਆਉਣ ਦੀ ਉਮੀਦ ਜਤਾਈ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 10 ਮਈ ਤੋਂ ਬਾਅਦ ਤਾਪਮਾਨ 'ਚ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਤੋਂ ਪਾਰ ਜਾਣ ਦੀ ਉਮੀਦ ਹੈ।

ਇਹ ਵੀ ਪੜ੍ਹੋ : Weather Today: 7 ਮਈ ਤੱਕ ਮੀਂਹ ਦਾ ਟਾਰਚਰ, ਇਸ ਦਿਨ ਤੋਂ ਮੌਸਮ 'ਚ ਬਦਲਾਅ ਦੀ ਉਮੀਦ

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਯਾਨੀ 06 ਮਈ ਨੂੰ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸਦੇ ਨਾਲ ਹੀ 07 ਮਈ ਨੂੰ ਵੀ ਸੂਬੇ ਦੇ ਵੱਖ-ਵੱਖ ਥਾਵਾਂ 'ਤੇ ਮੀਂਹ ਜਾਰੀ ਰਹਿਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 08 ਮਈ ਤੋਂ ਮੌਸਮ ਖੁਸ਼ਕ ਰਹਿਣ ਹੋ ਜਾਵੇਗਾ।

ਹਾਲਾਂਕਿ, ਅਗਲੇ ਤਿੰਨ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਅਤੇ ਇਸ ਤੋਂ ਬਾਅਦ ਸੂਬੇ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Punjab 'ਚ ਆਉਣ ਵਾਲੇ 5 ਦਿਨ ਸਭ ਤੋਂ ਭਾਰੀ, IMD ਵੱਲੋਂ ਮੀਂਹ ਦੀ ਭਵਿੱਖਬਾਣੀ

ਹਰਿਆਣਾ ਦਾ ਮੌਸਮ: Met Centre Chandigarh

ਚੰਡੀਗੜ੍ਹ ਦੇ ਮੌਸਮ ਵਿਭਾਗ ਨੇ ਪੰਜਾਬ ਵਾਂਗ ਹਰਿਆਣਾ ਵਿੱਚ ਵੀ 06 ਮਈ 2023 ਨੂੰ ਵੱਖ-ਵੱਖ ਥਾਵਾਂ 'ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ) ਨਾਲ ਗਰਜ਼-ਤੂਫ਼ਾਨ/ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਅਨੁਸਾਰ ਉੱਤਰ ਭਾਰਤ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਹੁਣ ਖ਼ਤਮ ਹੋਣ ਵਾਲਾ ਹੈ, ਜਿਸਦੇ ਨਾਲ ਸੁਹਾਵਣੇ ਮੌਸਮ ਦਾ ਦੌਰ ਵੀ ਖਤਮ ਹੋ ਜਾਵੇਗਾ।

ਮੌਸਮ ਵਿਭਾਗ ਦੀ ਮੰਨੀਏ ਤਾਂ ਹੁਣ ਤਾਪਮਾਨ ਤੇਜ਼ੀ ਨਾਲ ਵਧਣ ਵਾਲਾ ਹੈ ਅਤੇ ਆਉਂਦੇ ਇੱਕ ਹਫ਼ਤੇ ਵਿੱਚ ਤਾਪਮਾਨ 38 ਡਿਗਰੀ ਸੈਲਸੀਅਸ ਤੋਂ ਪਾਰ ਜਾਣ ਦੀ ਸੰਭਾਵਨਾ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਤੋਂ ਲਈ ਗਈ ਹੈ।

Summary in English: Be careful! 3 to 5 degree Celsius increase in next 3 days, Dry weather from May 8

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters