1. Home
  2. ਮੌਸਮ

ਦੇਸ਼ ਦੇ ਇਨ੍ਹਾਂ ਹਿੱਸਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ, ਜਾਣੋ ਪੰਜਾਬ-ਹਰਿਆਣਾ-ਯੂਪੀ ਦਾ ਮੌਸਮ

ਮੌਸਮ ਵਿਭਾਗ ਨੇ ਅੱਜ ਵੀ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਦੋਂਕਿ, ਦਿੱਲੀ ਸਣੇ ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵੱਲੋਂ ਇਹ ਅਪਡੇਟ ਸਾਹਮਣੇ ਆਇਆ ਹੈ।

Gurpreet Kaur Virk
Gurpreet Kaur Virk
ਮੌਸਮ ਦਾ ਮਿਜਾਜ਼

ਮੌਸਮ ਦਾ ਮਿਜਾਜ਼

Weather Today: ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਕਾਰਨ ਅਜੇ ਵੀ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਦੱਖਣੀ ਅਤੇ ਉੱਤਰ-ਪੂਰਬੀ ਸੂਬਿਆਂ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਜਦੋਂਕਿ, ਉੱਤਰ ਭਾਰਤ 'ਚ ਮਾਨਸੂਨ ਕਮਜ਼ੋਰ ਪੈਂਦਾ ਨਜ਼ਰ ਆ ਰਿਹਾ ਹੈ। ਆਓ ਜਾਣਦੇ ਹਾਂ ਪੰਜਾਬ-ਹਰਿਆਣਾ-ਯੂਪੀ ਸਮੇਤ ਇਨ੍ਹਾਂ ਸੂਬਿਆਂ ਦੇ ਮੌਸਮ ਦਾ ਹਾਲ...

Punjab & Haryana Weather: ਪੰਜਾਬ-ਹਰਿਆਣਾ ਦੇ ਮੌਸਮ 'ਚ ਮੁੜ ਬਦਲਾਅ ਦੇਖਣ ਨੇ ਮਿਲ ਸਕਦਾ ਹੈ। ਮੌਸਮ ਵਿਭਾਗ ਮੁਤਾਬਿਕ ਹਰਿਆਣਾ ਦੇ ਕੁਝ ਇਲਾਕਿਆਂ 'ਚ ਅੱਜ ਮੀਂਹ ਸ਼ੁਰੂ ਹੋਣ ਦੀ ਸੰਭਾਵਨਾ ਹੈ। ਜਦੋਂਕਿ, ਪੰਜਾਬ 'ਚ ਵੀ ਅੱਜ ਕਈ ਥਾਵਾਂ 'ਤੇ ਬੱਦਲਵਾਈ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

Delhi -NCR Weather: ਦਿੱਲੀ-ਐਨਸੀਆਰ ਵਿੱਚ ਹੁੰਮਸ ਅਜੇ ਵੀ ਬਰਕਰਾਰ ਹੈ। ਜਿਸਦੇ ਚਲਦਿਆਂ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਿਕ ਅਸਮਾਨ ਵਿੱਚ ਹਲਕੇ ਬੱਦਲ ਛਾਏ ਰਹਿਣਗੇ ਤੇ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ।

ਦੇਸ਼ ਦੇ ਇਨ੍ਹਾਂ ਹਿੱਸਿਆਂ 'ਚ ਮੀਂਹ ਦੀ ਸੰਭਾਵਨਾ:

● ਉੱਤਰਾਖੰਡ ਤੋਂ ਲੈ ਕੇ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੱਕ ਕੁਝ ਥਾਵਾਂ 'ਤੇ ਮੀਂਹ ਦੀ ਸੰਭਾਵਨਾ ਹੈ।

● ਲੱਦਾਖ 'ਚ ਮੀਂਹ ਦੀ ਸੰਭਾਵਨਾ ਹੈ, ਪਰ ਜ਼ਿਆਦਾ ਬਾਰਿਸ਼ ਨਹੀਂ ਹੋਵੇਗੀ।

● ਤੇਲੰਗਾਨਾ ਤੱਟ ਅਤੇ ਦੱਖਣੀ ਅੰਦਰੂਨੀ ਕਰਨਾਟਕ ਤੇ ਕੇਰਲ 'ਚ ਅਗਲੇ 4 ਦਿਨਾਂ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਿਜ਼ੋਰਮ, ਮਨੀਪੁਰ ਅਤੇ ਤ੍ਰਿਪੁਰਾ 'ਚ ਭਾਰੀ ਮੀਂਹ ਦੇ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

● ਉੜੀਸਾ 'ਚ ਵੀ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਕਾਰਨ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਕੀਤਾ ਗਿਆ ਹੈ।

● ਆਂਧਰਾ ਪ੍ਰਦੇਸ਼ 'ਚ ਵੀ ਵੱਖ-ਵੱਖ ਥਾਵਾਂ 'ਤੇ 9 ਸਤੰਬਰ ਤੱਕ ਤੂਫਾਨ ਅਤੇ ਭਾਰੀ ਮੀਂਹ ਲਈ ਅਲਰਟ ਜਾਰੀ ਕੀਤਾ ਗਿਆ ਹੈ।

● ਉੱਤਰ ਪ੍ਰਦੇਸ਼ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਅੱਜ ਮੌਸਮ ਸਾਫ਼ ਰਹੇਗਾ।

● ਰਾਜਸਥਾਨ 'ਚ ਅੱਜ ਯਾਨੀ 6 ਸਤੰਬਰ ਤੋਂ 9 ਸਤੰਬਰ ਤੱਕ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

● ਆਈਐਮਡੀ ਨੇ ਅੱਜ ਬਿਹਾਰ 'ਚ ਚੰਗੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ : Weather: ਪੰਜਾਬ 'ਚ ਵਧੀ ਗਰਮੀ, ਕਈ ਸੂਬਿਆਂ 'ਚ ਅਜੇ ਵੀ ਮੀਂਹ ਦਾ ਅਲਰਟ ਜਾਰੀ!

Alert: ਦੇਸ਼ 'ਚ ਮੁੜ ਬੱਦਲ ਮੰਡਰਾਣੇ ਸ਼ੁਰੂ ਹੋ ਗਏ ਹਨ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਕੇਰਲ, ਲਕਸ਼ਦੀਪ, ਕਰਨਾਟਕ ਦੇ ਦੱਖਣੀ ਅੰਦਰੂਨੀ ਹਿੱਸੇ, ਗੋਆ ਅਤੇ ਤਾਮਿਲਨਾਡੂ ਦੇ ਸਾਰੇ ਖੇਤਰਾਂ ਵਿੱਚ ਅੱਜ ਮੀਂਹ ਪੈ ਸਕਦਾ ਹੈ। ਇਨ੍ਹਾਂ 'ਚ ਕਈ ਇਲਾਕਿਆਂ 'ਚ ਤੇਜ਼ ਬਾਰਿਸ਼ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਦਸਿਆ ਜਾ ਰਿਹਾ ਹੈ ਕਿ ਮੀਂਹ ਕਾਰਨ ਕੇਰਲ, ਕਰਨਾਟਕ ਅਤੇ ਲਕਸ਼ਦੀਪ 'ਚ ਆਮ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ।

Summary in English: Chance of heavy rain in these parts of the country, know the weather of Punjab-Haryana-UP

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters