1. Home
  2. ਮੌਸਮ

Weather Update: ਓਡੀਸ਼ਾ, ਛੱਤੀਸਗੜ੍ਹ ਸਣੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੇ ਆਸਾਰ, ਜਾਣੋ ਉੱਤਰ ਭਾਰਤ ਦਾ ਮੌਸਮ

ਮੌਸਮ ਵਿਭਾਗ ਨੇ ਅੱਜ ਉੜੀਸਾ, ਛੱਤੀਸਗੜ੍ਹ, ਤੇਲੰਗਾਨਾ ਸਣੇ ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ ਜਤਾਈ ਹੈ, ਜਦੋਂਕਿ ਉੱਤਰ ਭਾਰਤ ਲਈ ਮੌਸਮ ਵਿਭਾਗ ਦੀ ਕਿ ਭਵਿੱਖਬਾਣੀ ਹੈ ਆਓ ਜਾਣਦੇ ਹਾਂ...

Gurpreet Kaur Virk
Gurpreet Kaur Virk
ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੇ ਆਸਾਰ!

ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੇ ਆਸਾਰ!

Monsoon 2022: ਅਗਲੇ 24 ਘੰਟਿਆਂ ਦੌਰਾਨ ਉੜੀਸਾ, ਛੱਤੀਸਗੜ੍ਹ, ਤੇਲੰਗਾਨਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ, ਗੁਜਰਾਤ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਤੱਟੀ ਕਰਨਾਟਕ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਾਣੋ ਅੱਜ ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ ਦਾ ਮਿਜਾਜ਼...

Punjab Weather: ਪੰਜਾਬ 'ਚ ਬੀਤੇ ਦਿਨੀਂ ਦੋਆਬਾ, ਮਾਝਾ ਅਤੇ ਪੂਰਬੀ ਮਾਲਵੇ ਵਿੱਚ ਮੀਂਹ ਪਿਆ। ਜਿਸਦੇ ਚਲਦਿਆਂ ਮੌਸਮ 'ਚ ਠੰਡਕ ਦਾ ਮਾਹੌਲ ਬਣਿਆ ਰਿਹਾ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਨਾਲ ਹੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 11 ਅਗਸਤ ਤੋਂ ਸੂਬੇ 'ਚ ਮੁੜ ਭਾਰੀ ਮੀਂਹ ਪੈ ਸਕਦਾ ਹੈ।

Delhi-NCR Weather: ਦਿੱਲੀ-ਐੱਨਸੀਆਰ ਦੇ ਵੱਖ-ਵੱਖ ਹਿੱਸਿਆਂ 'ਚ ਐਤਵਾਰ ਨੂੰ ਵੀ ਮੀਂਹ ਦਾ ਸਿਲਸਿਲਾ ਜਾਰੀ ਰਿਹਾ। ਜਿਸਦੇ ਚਲਦਿਆਂ ਮੌਸਮ ਖੁਸ਼ਗਵਾਰ ਰਹਿਣ ਦੇ ਨਾਲ-ਨਾਲ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ 3-4 ਦਿਨਾਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।

ਅੱਜ ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ:

● ਮੌਸਮ ਵਿਭਾਗ ਨੇ ਗੁਜਰਾਤ 'ਚ ਅਗਲੇ 5 ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।

● ਦਿੱਲੀ 'ਚ ਅੱਜ ਬੱਦਲਵਾਈ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਕੋਂਕਣ ਅਤੇ ਗੋਆ ਵਿੱਚ 11 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

● ਤੇਲੰਗਾਨਾ ਵਿੱਚ 9 ਅਗਸਤ ਤੱਕ ਭਾਰੀ ਮੀਂਹ ਪੈ ਸਕਦਾ ਹੈ।

● ਓਡੀਸ਼ਾ 'ਚ 10 ਅਗਸਤ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਛੱਤੀਸਗੜ੍ਹ ਵਿੱਚ 10 ਅਗਸਤ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।

● ਮੌਸਮ ਵਿਭਾਗ ਮੁਤਾਬਕ ਪੱਛਮੀ ਬੰਗਾਲ ਵਿੱਚ 9 ਅਤੇ 10 ਅਗਸਤ ਨੂੰ ਬਹੁਤ ਭਾਰੀ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ Heavy Rainfall: ਜੰਮੂ-ਕਸ਼ਮੀਰ ਤੋਂ ਲੈ ਕੇ ਹਰਿਆਣਾ ਤੱਕ ਅੱਜ ਭਾਰੀ ਮੀਂਹ ਦੇ ਆਸਾਰ, IMD ਵੱਲੋਂ ਅਲਰਟ ਜਾਰੀ

IMD Alert: ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਮੱਧ ਭਾਰਤ ਅਤੇ ਪੱਛਮੀ ਤੱਟ ਦੇ ਕੁਝ ਹਿੱਸਿਆਂ ਵਿੱਚ ਅਗਲੇ 3-4 ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਵਿਭਾਗ ਦਾ ਕਹਿਣਾ ਹੈ ਕਿ ਭਾਰੀ ਮੀਂਹ ਕਾਰਨ ਕਈ ਥਾਵਾਂ 'ਤੇ ਹੜ੍ਹ ਆ ਸਕਦੇ ਹਨ। ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੇਰਲ, ਝਾਰਖੰਡ, ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਲਕਸ਼ਦੀਪ, ਅੰਦਰੂਨੀ ਕਰਨਾਟਕ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਤਰ ਪ੍ਰਦੇਸ਼, ਤਾਮਿਲਨਾਡੂ, ਹਰਿਆਣਾ, ਪੰਜਾਬ, ਦਿੱਲੀ ਅਤੇ ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Summary in English: Chance of heavy rain in these states including Odisha, Chhattisgarh, know the weather of North India

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters