1. Home
  2. ਮੌਸਮ

Rainfall Alert: ਦੱਖਣੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ!

ਉੱਤਰੀ ਭਾਰਤ ਦੇ ਸੂਬਿਆਂ `ਚ ਮਾਨਸੂਨ ਹੁਣ ਕਮਜ਼ੋਰ ਪੈ ਰਿਹਾ ਹੈ, ਜਦੋਂਕਿ ਦੱਖਣੀ ਸੂਬਿਆਂ `ਚ ਮੀਂਹ ਦਾ ਦੌਰ ਅਜੇ ਵੀ ਜਾਰੀ ਹੈ। ਆਓ ਜਾਣਦੇ ਹਾਂ ਮੌਸਮ ਦੇ ਇਸ ਬਦਲਾਅ ਬਾਰੇ।

Priya Shukla
Priya Shukla
ਦੱਖਣੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ

ਦੱਖਣੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ

Weather Update: ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਮੀਂਹ `ਚ ਬਦਲਾਵ ਅਕਸਰ ਵੇਖਣ ਨੂੰ ਮਿਲਦਾ ਹੈ। ਇਹ ਮੀਂਹ `ਚ ਬਦਲਾਵ ਦਾ ਦੌਰ ਅੱਜ ਵੀ  ਜਾਰੀ ਰਹੇਗਾ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੂਰਬੀ ਉੱਤਰ ਪ੍ਰਦੇਸ਼, ਝਾਰਖੰਡ, ਉੱਤਰੀ ਛੱਤੀਸਗੜ੍ਹ, ਪੂਰਬੀ ਮੱਧ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਪੂਰਬੀ ਅਸਾਮ, ਬਿਹਾਰ, `ਚ ਇੱਕ ਜਾਂ ਦੋ ਥਾਵਾਂ 'ਤੇ ਭਾਰੀ ਮੀਂਹ ਪਵੇਗਾ। ਪਹਾੜਾਂ 'ਤੇ ਹੋ ਰਹੀ ਭਾਰੀ ਬਾਰਿਸ਼ ਕਾਰਨ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਸਮੇਤ ਕਈ ਸੂਬਿਆਂ 'ਚ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਕਾਰਨ ਯੂਪੀ ਦੇ ਵਾਰਾਣਸੀ ਅਤੇ ਪ੍ਰਯਾਗਰਾਜ `ਚ ਹੜ੍ਹ ਆਉਣ ਦੇ ਹਾਲਾਤ ਬਣੇ ਹਨ।

Punjab Weather: ਪੰਜਾਬ ਵਿੱਚ ਇਸ ਹਫ਼ਤੇ ਮਾਨਸੂਨ ਦੇ ਕਮਜ਼ੋਰ ਹੋਣ ਦੀ ਸੰਭਾਵਨਾ ਹੈ। ਅਜਿਹੇ 'ਚ ਬਾਰਿਸ਼ ਘੱਟ ਹੋਵੇਗੀ ਅਤੇ ਸੂਬੇ ਦੇ ਕਈ ਜ਼ਿਲਿਆਂ 'ਚ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਮੁਤਾਬਿਕ ਅੱਜ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਹਫ਼ਤੇ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਦਾ ਵਾਧਾ ਹੋਵੇਗਾ ਅਤੇ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

Delhi Weather: ਦੇਸ਼ ਦੀ ਰਾਜਧਾਨੀ ਦਿੱਲੀ 'ਚ 29 ਅਗਸਤ ਨੂੰ ਆਸਮਾਨ 'ਚ ਬੱਦਲ ਛਾਏ ਰਹਿਣਗੇ ਤੇ ਦਿਨ ਵੇਲੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦਿੱਲੀ ਦਾ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ 34 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।

IMD ਦਿਸ਼ਾ-ਨਿਰਦੇਸ਼:

● ਕੇਰਲ, ਤਾਮਿਲਨਾਡੂ ਸਮੇਤ ਦੱਖਣੀ ਭਾਰਤ ਦੇ ਕਈ ਸੂਬਿਆਂ 'ਚ ਮੀਂਹ ਪੈ ਸਕਦਾ ਹੈ।  

● 30 ਅਗਸਤ ਤੱਕ ਉੱਤਰੀ ਅੰਦਰੂਨੀ ਕਰਨਾਟਕ, ਤੇਲੰਗਾਨਾ ਅਤੇ ਰਾਇਲਸੀਮਾ `ਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 

● ਉਪ-ਹਿਮਾਲੀਅਨ ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਪੂਰਬੀ ਅਸਾਮ, ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਝਾਰਖੰਡ, ਉੱਤਰੀ ਛੱਤੀਸਗੜ੍ਹ ਤੇ ਪੂਰਬੀ ਮੱਧ ਪ੍ਰਦੇਸ਼ `ਚ ਇੱਕ ਜਾਂ ਦੋ ਥਾਵਾਂ `ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

● ਉੱਤਰ-ਪੂਰਬੀ ਭਾਰਤ, ਗੰਗਾ ਪੱਛਮੀ ਬੰਗਾਲ, ਓਡੀਸ਼ਾ ਦੇ ਕੁਝ ਹਿੱਸਿਆਂ, ਆਂਧਰਾ ਪ੍ਰਦੇਸ਼, ਤੱਟਵਰਤੀ ਤੇ ਦੱਖਣੀ ਅੰਦਰੂਨੀ ਕਰਨਾਟਕ, ਲਕਸ਼ਦੀਪ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ, ਲੱਦਾਖ, ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਮਰਾਠਵਾੜਾ, ਕੋਂਕਣ ਤੇ ਗੋਆ ਦੇ ਕੁਝ ਹਿੱਸਿਆਂ ਤੇ ਪੱਛਮੀ ਮੱਧ ਪ੍ਰਦੇਸ਼ `ਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Weather Forecast: ਦਿੱਲੀ, ਯੂਪੀ, ਝਾਰਖੰਡ ਸਮੇਤ ਇਨ੍ਹਾਂ ਸੂਬਿਆਂ ਦਾ ਬਦਲੇਗਾ ਮੌਸਮ, ਜਾਣੋ ਮੌਸਮ ਦਾ ਮਿਜਾਜ਼

ਜਾਣੋ ਮਾਨਸੂਨ ਦੇ ਹਾਲਾਤ:

● ਸਮੁੰਦਰੀ ਤਲ 'ਤੇ ਮਾਨਸੂਨ ਹਿਮਾਲਿਆ ਦੀਆਂ ਪਹਾੜੀਆਂ ਦੇ ਨੇੜੇ ਚੱਲ ਰਿਹਾ ਹੈ। ਇੱਕ ਚੱਕਰਵਾਤੀ ਚੱਕਰ ਦੱਖਣ-ਪੂਰਬੀ ਉੱਤਰ ਪ੍ਰਦੇਸ਼ ਤੇ ਇਸਦੇ ਨਾਲ ਲੱਗਦੇ ਦੱਖਣ-ਪੱਛਮੀ ਬਿਹਾਰ ਉੱਤੇ ਬਣਿਆ ਹੋਇਆ ਹੈ। 

● ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ, ਚੱਕਰਵਾਤੀ ਚੱਕਰ ਦੱਖਣੀ ਬੰਗਾਲ ਦੀ ਖਾੜੀ ਦੇ ਕੇਂਦਰੀ ਹਿੱਸਿਆਂ `ਚ ਸਮੁੰਦਰ ਤਲ ਤੋਂ 4.5 ਕਿਲੋਮੀਟਰ ਤੋਂ 5.8 ਕਿਲੋਮੀਟਰ ਦੇ ਵਿਚਕਾਰ ਹੈ। 

● ਇਸ ਦੇ ਨਾਲ ਹੀ, ਇੱਕ ਉੱਤਰ-ਦੱਖਣੀ ਖੁਰਦ ਆਂਧਰਾ ਪ੍ਰਦੇਸ਼ ਦੇ ਤੱਟ ਤੋਂ ਲੈ ਕੇ ਤਾਮਿਲਨਾਡੂ ਦੇ ਕੋਮੋਰਿਨ ਖੇਤਰ ਤੱਕ ਸਮੁੰਦਰ ਤਲ ਤੋਂ 1.5 ਕਿਲੋਮੀਟਰ ਤੱਕ ਫੈਲਿਆ ਹੋਇਆ ਹੈ।

Summary in English: Chance of rain in many states of South India including Tamil Nadu!

Like this article?

Hey! I am Priya Shukla. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters