1. Home
  2. ਮੌਸਮ

Rainy Weather Ahead: ਅਗਲੇ 24 ਘੰਟਿਆਂ 'ਚ ਇਨ੍ਹਾਂ ਸੂਬਿਆਂ 'ਚ ਮੀਂਹ ਦੇ ਆਸਾਰ, ਮੌਸਮ ਵਿਭਾਗ ਵੱਲੋਂ ਅਲਰਟ

ਦੇਸ਼ ਦੇ ਕਈ ਸੂਬਿਆਂ 'ਚ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਯੂਪੀ, ਦਿੱਲੀ ਅਤੇ ਬਿਹਾਰ ਵਿੱਚ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲ ਸਕਦੀਆਂ ਹਨ।

Gurpreet Kaur Virk
Gurpreet Kaur Virk
ਮੌਸਮ ਵਿਭਾਗ ਵੱਲੋਂ ਅਲਰਟ

ਮੌਸਮ ਵਿਭਾਗ ਵੱਲੋਂ ਅਲਰਟ

Weather Today: ਦੇਸ਼ ਦੇ ਕਈ ਸੂਬਿਆਂ 'ਚ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਯੂਪੀ, ਦਿੱਲੀ ਅਤੇ ਬਿਹਾਰ ਵਿੱਚ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਆਓ ਜਾਣਦੇ ਹਾਂ ਅੱਜ ਮੌਸਮ ਕਿਹੋ ਜਿਹਾ ਰਹੇਗਾ।

Punjab Weather: ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਇੱਕ ਜਾਂ ਦੋ ਵਾਰ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਅਤੇ ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਸੂਬੇ 'ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। 7 ਅਗਸਤ ਤੱਕ ਮੌਸਮ ਅਜਿਹਾ ਹੀ ਰਹੇਗਾ।

Delhi-NCR Weather: ਬੁੱਧਵਾਰ ਨੂੰ ਦਿੱਲੀ-ਐੱਨਸੀਆਰ 'ਚ ਕਈ ਥਾਵਾਂ 'ਤੇ ਮੀਂਹ ਪਿਆ। ਬਰਸਾਤ ਤੋਂ ਬਾਅਦ ਵਧਦੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਵੀਰਵਾਰ ਯਾਨੀ ਅੱਜ ਵੀ ਦਿੱਲੀ ਵਿੱਚ ਬੱਦਲਵਾਈ ਅਤੇ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ:

● ਉਤਰਾਖੰਡ 'ਚ ਅਗਲੇ 24 ਘੰਟਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।

● ਉੱਤਰ ਪ੍ਰਦੇਸ਼ 'ਚ ਵੀਰਵਾਰ ਨੂੰ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ 32 ਜ਼ਿਲਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

● ਬਿਹਾਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂਕਿ ਦੋ ਸ਼ਹਿਰਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।

● ਮੱਧ ਪ੍ਰਦੇਸ਼ 'ਚ ਮਾਨਸੂਨ ਫਿਰ ਤੋਂ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਰਾਜਧਾਨੀ ਭੋਪਾਲ, ਗਵਾਲੀਅਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

● ਰਾਜਸਥਾਨ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

● ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ ਵਿੱਚ 6 ਅਤੇ 7 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

● ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਅੱਜ ਅਤੇ 7 ਅਗਸਤ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ।

● ਤੇਲੰਗਾਨਾ, ਕਰਨਾਟਕ, ਕੇਰਲ ਅਤੇ ਮਾਹੇ 'ਚ 7 ਅਗਸਤ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ Monsoon Alert: ਹੜ੍ਹ ਕਾਰਨ ਤਬਾਹੀ, ਇਨ੍ਹਾਂ ਸੂਬਿਆਂ 'ਚ ਅੱਜ ਵੀ ਭਾਰੀ ਮੀਂਹ ਦੇ ਆਸਾਰ, ਅਲਰਟ ਜਾਰੀ

Alert: ਮੌਸਮ ਵਿਭਾਗ ਨੇ ਕਈ ਸੂਬਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ ਵਿੱਚ 6 ਅਤੇ 7 ਅਗਸਤ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਅੱਜ 4 ਅਗਸਤ ਤੋਂ 7 ਅਗਸਤ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤੇਲੰਗਾਨਾ, ਕਰਨਾਟਕ ਅਤੇ ਕੇਰਲ ਅਤੇ ਮਹੇ 'ਚ 4 ਤੋਂ 7 ਅਗਸਤ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Summary in English: Chance of rain in these states in the next 24 hours, alert from the Meteorological Department

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters