1. Home
  2. ਮੌਸਮ

2 ਦਿਨ ਲੂ ਦੇ ਥਪੇੜੇ, ਫਿਰ Punjab-Haryana 'ਚ ਮੀਂਹ ਦੇ ਆਸਾਰ

IMD ਨੇ 16 ਤੋਂ 18 ਅਪ੍ਰੈਲ ਦਰਮਿਆਨ ਮੌਸਮ 'ਚ ਤਬਦੀਲੀ ਆਉਣ ਦੀ ਸੰਭਾਵਨਾ ਜਤਾਈ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਨੇ Punjab-Haryana ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

Gurpreet Kaur Virk
Gurpreet Kaur Virk
16 ਅਤੇ 17 ਅਪ੍ਰੈਲ ਨੂੰ ਮੀਂਹ ਦੀ ਭਵਿੱਖਬਾਣੀ

16 ਅਤੇ 17 ਅਪ੍ਰੈਲ ਨੂੰ ਮੀਂਹ ਦੀ ਭਵਿੱਖਬਾਣੀ

Weather Forecast: ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਅਨੁਸਾਰ, ਭਾਰਤ ਦੇ ਕਈ ਸ਼ਹਿਰਾਂ ਵਿੱਚ ਹੀਟ ਵੇਵ (Heat Wave) ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਹੋਰ ਕਈ ਸੂਬਿਆਂ 'ਚ ਹੀਟ ਵੇਵ (Heat Wave) ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ 'ਚ 16 ਅਤੇ 17 ਅਪ੍ਰੈਲ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਦੇ ਮੌਸਮ ਦਾ ਹਾਲ...

ਦਿੱਲੀ-ਐੱਨ.ਸੀ.ਆਰ ਦਾ ਮੌਸਮ

ਪਿਛਲੇ ਕੁਝ ਦਿਨਾਂ ਤੋਂ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਗਰਮੀ ਤੇਜ਼ੀ ਨਾਲ ਵਧ ਰਹੀ ਹੈ। ਦਿੱਲੀ ਦੇ ਕੁਝ ਇਲਾਕਿਆਂ 'ਚ ਦਿਨ ਵੇਲੇ ਗਰਮ ਹਵਾਵਾਂ ਚੱਲਣ ਦੀ ਵੀ ਸੂਚਨਾ ਮਿਲੀ ਹੈ। ਅਜਿਹੇ 'ਚ IMD ਦਾ ਕਹਿਣਾ ਹੈ ਕਿ ਅਗਲੇ ਹਫਤੇ ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ ਰਿਕਾਰਡ ਹੋਣ ਦੀ ਸੰਭਾਵਨਾ ਹੈ।

ਮਿਲੀ ਜਾਣਕਾਰੀ ਮੁਤਾਬਕ ਆਉਂਦੇ ਹਫਤੇ ਯਾਨੀ ਸੋਮਵਾਰ ਤੋਂ ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦਿੱਲੀ ਦੇ ਲੋਕਾਂ ਨੂੰ ਬਹੁਤ ਜਲਦੀ ਹੀਟ ਸਟ੍ਰੋਕ (Heat stroke) ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : ALERT: ਉੱਤਰ ਭਾਰਤ 'ਚ ਗਰਮੀ ਨੇ ਫੜਿਆ ਜ਼ੋਰ, ਹੁਣ ਲੱਗੇਗਾ 45 ਡਿਗਰੀ ਦਾ ਝਟਕਾ

ਪੰਜਾਬ-ਹਰਿਆਣਾ ਦਾ ਮੌਸਮ

ਉੱਤਰ ਭਾਰਤ 'ਚ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ। ਪੰਜਾਬ-ਹਰਿਆਣਾ ਦੀ ਗੱਲ ਕਰੀਏ ਤਾਂ ਇਨ੍ਹਾਂ ਦੋਵਾਂ ਸੂਬਿਆਂ 'ਚ ਪਾਰਾ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਫਿਲਹਾਲ, ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਦੌਰਾਨ ਤਾਪਮਾਨ ਹੋਰ ਵਧਣ ਦਾ ਖ਼ਦਸ਼ਾ ਜਤਾਇਆ ਹੈ ਅਤੇ ਵੱਖ-ਵੱਖ ਥਾਵਾਂ ਲਈ ਅਲਰਟ ਜਾਰੀ ਕੀਤਾ ਹੈ।

ਇਸ ਤੋਂ ਇਲਾਵਾ ਮੌਸਮ ਵਿਭਾਗ ਨੇ 15 ਅਪ੍ਰੈਲ ਤੋਂ ਪੱਛਮੀ ਗੜਬੜੀ ਸਰਗਰਮ ਹੋਣ ਦੀ ਖ਼ਬਰ ਵੀ ਸਾਂਝੀ ਕੀਤੀ ਹੈ, ਜਿਸਦੇ ਚਲਦਿਆਂ 16 ਅਤੇ 17 ਅਪ੍ਰੈਲ ਨੂੰ ਹਰਿਆਣਾ ਅਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ : ਦੇਸ਼ ਦੇ ਇਨ੍ਹਾਂ ਸੂਬਿਆਂ 'ਚ HEAT WAVE, ਇਨ੍ਹਾਂ ਹਿੱਸਿਆਂ 'ਚ HEAVY RAIN, ਅਲਰਟ ਜਾਰੀ

ਮੌਸਮ ਦੀ ਭਵਿੱਖਬਾਣੀ

ਮੌਸਮ ਵਿਭਾਗ ਨੇ ਭਾਰਤ ਦੇ ਕਈ ਸੂਬਿਆਂ ਵਿੱਚ ਅਗਲੇ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਅਤੇ ਲੂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ। ਜੇਕਰ ਦੇਖਿਆ ਜਾਵੇ ਤਾਂ ਕੱਲ੍ਹ ਵੱਧ ਤੋਂ ਵੱਧ ਤਾਪਮਾਨ 40-42 ਡਿਗਰੀ ਸੈਲਸੀਅਸ ਦੇ ਵਿਚਕਾਰ ਸੀ।

ਦੂਜੇ ਪਾਸੇ ਅੱਜ ਉੱਤਰ-ਪੂਰਬੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3-5 ਡਿਗਰੀ ਸੈਲਸੀਅਸ ਵੱਧ ਰਹਿਣ ਦੀ ਸੰਭਾਵਨਾ ਹੈ। ਪੱਛਮੀ ਬੰਗਾਲ, ਸਿੱਕਮ, ਉੜੀਸਾ, ਤੱਟਵਰਤੀ ਆਂਧਰਾ ਪ੍ਰਦੇਸ਼, ਕੇਰਲ ਅਤੇ ਮਾਹੇ 'ਚ ਅਗਲੇ 4-5 ਦਿਨਾਂ ਦੌਰਾਨ 1-3 ਡਿਗਰੀ ਸੈਲਸੀਅਸ ਤੱਕ ਆਮ ਤੋਂ ਉੱਪਰ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਗੰਗਾ ਪੱਛਮੀ ਬੰਗਾਲ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ।

ਮੀਂਹ ਦੀ ਭਵਿੱਖਬਾਣੀ ਅਤੇ ਚੇਤਾਵਨੀ

ਕੋਂਕਣ ਅਤੇ ਪੱਛਮੀ ਭਾਰਤ ਸਮੇਤ ਤੱਟਵਰਤੀ ਖੇਤਰਾਂ ਵਿੱਚ ਗਰਜ/ਬਿਜਲੀ ਦੇ ਨਾਲ ਹਲਕੀ/ਦਰਮਿਆਨੀ ਬਾਰਿਸ਼ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਆਈਐਮਡੀ ਦੇ ਅਨੁਸਾਰ, ਅਗਲੇ 5 ਦਿਨਾਂ ਦੌਰਾਨ ਗੋਆ, ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਗੜੇਮਾਰੀ ਅਤੇ ਹਲਕੀ ਬਾਰਿਸ਼ ਦੀ ਗਤੀਵਿਧੀ ਦੇਖੀ ਜਾ ਸਕਦੀ ਹੈ। ਨਾਲ ਹੀ, ਉੱਤਰ ਪੱਛਮੀ ਭਾਰਤ ਵਿੱਚ ਗਰਜ/ਬਿਜਲੀ ਦੇ ਨਾਲ ਖਿੰਡੇ ਹੋਏ ਹਲਕੀ/ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਵਿੱਚ ਗਰਜ/ਬਿਜਲੀ ਦੇ ਨਾਲ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

16 ਅਪ੍ਰੈਲ, 2023 ਨੂੰ ਪੱਛਮੀ ਰਾਜਸਥਾਨ ਅਤੇ ਪੰਜਾਬ ਵਿੱਚ 16 ਤੋਂ 18 ਅਪ੍ਰੈਲ, 2023 ਦਰਮਿਆਨ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਕਾਰਨ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆ ਸਕਦੀ ਹੈ।

Summary in English: Chances of rain in Punjab-Haryana after 2 days of heat

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters

Latest feeds

More News