1. Home
  2. ਮੌਸਮ

Delhi-NCR 'ਚ ਬਦਲਿਆ ਮੌਸਮ ਦਾ ਮਿਜਾਜ਼, Punjab-Haryana 'ਚ ਅੱਜ ਮੀਂਹ ਦੇ ਆਸਾਰ

ਉੱਤਰ ਭਾਰਤ 'ਚ ਮੁੜ ਤੋਂ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। IMD ਦੇ ਅੰਦਾਜ਼ੇ ਮੁਤਾਬਕ Delhi-NCR ਸਮੇਤ ਕਈ ਸੂਬਿਆਂ 'ਚ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Gurpreet Kaur Virk
Gurpreet Kaur Virk
Delhi-NCR 'ਚ ਤੇਜ਼ ਹਵਾਵਾਂ, Punjab-Haryana 'ਚ ਮੀਂਹ

Delhi-NCR 'ਚ ਤੇਜ਼ ਹਵਾਵਾਂ, Punjab-Haryana 'ਚ ਮੀਂਹ

Weather Forecast: ਅੱਜ ਮਾਰਚ ਮਹੀਨੇ ਦਾ ਪਹਿਲਾ ਦਿਨ ਹੈ ਅਤੇ ਅੱਜ ਸਵੇਰ ਤੋਂ ਹੀ ਮੌਸਮ ਨੇ ਆਪਣਾ ਰੁਖ ਬਦਲਣਾ ਸ਼ੁਰੂ ਕਰ ਦਿੱਤਾ ਹੈ। ਜੇਕਰ ਦੇਖਿਆ ਜਾਵੇ ਤਾਂ ਦੇਰ ਰਾਤ ਤੋਂ ਹੀ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ-ਐੱਨ.ਸੀ.ਆਰ. 'ਚ ਸਵੇਰ ਤੋਂ ਹੋਈ ਬਾਰਿਸ਼ ਕਾਰਨ ਮੌਸਮ ਠੰਡਾ ਹੋ ਗਿਆ ਹੈ।ਆਓ ਜਾਣਦੇ ਹਾਂ ਮੌਸਮ ਵਿਭਾਗ (IMD) ਦੁਆਰਾ ਜਾਰੀ ਅੱਜ ਦੀ ਤਾਜ਼ਾ ਅਪਡੇਟ...

ਦਿੱਲੀ ਵਿੱਚ ਤੇਜ਼ ਹਵਾਵਾਂ ਦਾ ਦੌਰ

ਦਿੱਲੀ ਵਿੱਚ ਇਸ ਮਹੀਨੇ ਦੀ ਪਹਿਲੀ ਤਰੀਕ ਤੋਂ ਹੀ ਮੌਸਮ ਵਿੱਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ। ਦਿੱਲੀ 'ਚ ਸਵੇਰੇ ਹੋਈ ਹਲਕੀ ਬਾਰਿਸ਼ ਨਾਲ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਲੋਕ ਹਲਕੀ ਠੰਡ ਮਹਿਸੂਸ ਕਰ ਰਹੇ ਹਨ। ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ 'ਚ ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ 'ਤੇ ਮੀਂਹ ਦੀਆਂ ਸਰਗਰਮੀਆਂ ਵੀ ਦੇਖਣ ਨੂੰ ਮਿਲ ਸਕਦੀਆਂ ਹਨ।

ਜੇਕਰ ਦੇਖਿਆ ਜਾਵੇ ਤਾਂ ਅੱਜ ਸਵੇਰ ਤੋਂ ਹੀ ਦਿੱਲੀ ਦੇ ਕੁਝ ਇਲਾਕਿਆਂ 'ਚ ਤੇਜ਼ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਦੂਜੇ ਪਾਸੇ ਜੇਕਰ ਅੱਜ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : HEAT ALERT: ਇਸ ਵਾਰ ਟੁੱਟੇਗਾ ਗਰਮੀ ਦਾ Record, ਮਾਰਚ 'ਚ 35 Degree ਤੋਂ ਪਾਰ ਜਾਵੇਗਾ ਪਾਰਾ

ਮੌਸਮ ਵਿੱਚ ਅਚਾਨਕ ਤਬਦੀਲੀ

ਮੌਸਮ ਵਿਭਾਗ (IMD) ਅਨੁਸਾਰ ਅੱਜ ਦੇਸ਼ ਭਰ ਦੇ ਕਈ ਸੂਬਿਆਂ ਵਿੱਚ ਮੌਸਮ ਵਿੱਚ ਅਚਾਨਕ ਤਬਦੀਲੀ ਦੇਖਣ ਨੂੰ ਮਿਲੀ ਹੈ। ਜਿੱਥੇ ਕੱਲ੍ਹ ਤੱਕ ਜ਼ਿਆਦਾਤਰ ਸੂਬਿਆਂ ਵਿੱਚ ਤੇਜ਼ ਧੁੱਪ ਤੋਂ ਲੋਕ ਪਰੇਸ਼ਾਨ ਸਨ, ਉੱਥੇ ਹੀ ਅੱਜ ਸਵੇਰ ਤੋਂ ਹੀ ਲੋਕ ਹਲਕੀ ਠੰਡ ਮਹਿਸੂਸ ਕਰ ਰਹੇ ਹਨ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦੇ ਹੋਏ ਕਿਹਾ ਹੈ ਕਿ 1 ਮਾਰਚ ਤੋਂ 2 ਮਾਰਚ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰੀ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ 'ਚ ਆਏ ਅਚਾਨਕ ਬਦਲਾਅ ਦਾ ਅਸਰ ਪੰਜਾਬ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਵੱਖ-ਵੱਖ ਥਾਵਾਂ 'ਤੇ ਬੱਦਲਵਾਈ ਅਤੇ ਤੇਜ਼ ਹਵਾਵਾਂ ਦਾ ਦੌਰ ਜਾਰੀ ਹੈ। ਇੱਕ ਪਾਸੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਨਿਜਾਦ ਮਿਲੀ ਹੈ, ਉੱਥੇ ਹੀ ਕਿਸਾਨ ਚਿੰਤਾ 'ਚ ਡੁੱਬੇ ਹੋਏ ਹਨ। ਦਰਅਸਲ, ਮੌਸਮ ਦੀ ਤਬਦੀਲੀ ਨੂੰ ਦੇਖਦਿਆਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਦੇ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਸਿੰਚਾਈ ਨਾ ਕਰਨ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ : Punjab-Haryana-Delhi ਸਮੇਤ ਇਨ੍ਹਾਂ ਸੂਬਿਆਂ 'ਚ ਤਾਪਮਾਨ 40 Degree ਤੋਂ ਪਾਰ ਜਾਣ ਦਾ ਖ਼ਦਸ਼ਾ!

ਪਹਾੜੀ ਖੇਤਰਾਂ ਵਿੱਚ ਮੀਂਹ/ਬਰਫ਼ਬਾਰੀ

ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਅੱਜ ਤੋਂ ਦੇਸ਼ ਭਰ ਦੇ ਕਈ ਸੂਬਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਨੁਸਾਰ, 1 ਮਾਰਚ, 2023 ਯਾਨੀ ਅੱਜ ਤੋਂ ਕਸ਼ਮੀਰ ਘਾਟੀ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕੁਝ ਥਾਵਾਂ 'ਤੇ ਭਾਰੀ ਮੀਂਹ/ਬਰਫ਼ਬਾਰੀ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ/ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਆਈਐਮਡੀ (IMD) ਦਾ ਇਹ ਵੀ ਕਹਿਣਾ ਹੈ ਕਿ ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਅਤੇ ਅਰੁਣਾਚਲ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Summary in English: Changed weather in Delhi-NCR, rain expected in Punjab-Haryana today

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters