1. Home
  2. ਮੌਸਮ

PUNJAB-HARYANA 'ਚ 5 ਮਾਰਚ ਤੱਕ ਬੱਦਲਵਾਈ, ਜਾਣੋ HOLI 'ਤੇ ਕਿਹੋ ਜਿਹਾ ਰਹੇਗਾ ਮੌਸਮ?

Western Disturbance ਕਾਰਨ Punjab-Haryana ਦਾ ਮੌਸਮ ਲਗਾਤਾਰ ਬਦਲ ਰਿਹਾ ਹੈ। IMD ਨੇ ਹੁਣ 8 ਮਾਰਚ ਤੱਕ ਮੌਸਮ ਦੇ ਬਦਲੇ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

Gurpreet Kaur Virk
Gurpreet Kaur Virk
ਜਾਣੋ 8 ਮਾਰਚ ਤੱਕ ਦਾ ਮੌਸਮ

ਜਾਣੋ 8 ਮਾਰਚ ਤੱਕ ਦਾ ਮੌਸਮ

Weather Forecast: ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ ਵਿਭਾਗ ਦੀ ਨਵੀ ਭਵਿੱਖਬਾਣੀ ਅਨੁਸਾਰ ਇੱਕ ਪੱਛਮੀ ਗੜਬੜੀ (Western Disturbance) ਹਿਮਾਲੀਅਨ ਖੇਤਰ ਵਿੱਚ ਦਾਖ਼ਲ ਹੋਣ ਜਾ ਰਹੀ ਹੈ, ਜਿਸ ਕਾਰਨ ਪਹਾੜੀ ਇਲਾਕਿਆਂ 'ਚ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਿੱਲੀ-ਐਨਸੀਆਰ (Delhi-NCR) ਵਿੱਚ ਮੌਸਮ ਦਾ ਤਾਪਮਾਨ ਹੌਲੀ-ਹੌਲੀ ਉੱਪਰ ਵੱਲ ਵਧ ਰਿਹਾ ਹੈ। ਜਦੋਂਕਿ, ਵੈਸਟਰਨ ਡਿਸਟਰਬੈਂਸ (Western Disturbance) ਕਾਰਨ ਹਰਿਆਣਾ-ਪੰਜਾਬ ਦਾ ਮੌਸਮ ਲਗਾਤਾਰ ਬਦਲ ਰਿਹਾ ਹੈ। ਮੌਸਮ ਵਿਭਾਗ ਨੇ ਹੁਣ 8 ਮਾਰਚ ਤੱਕ ਮੌਸਮ ਦੇ ਬਦਲੇ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਮਾਰਚ ਦੀ ਪਹਿਲੀ ਤਰੀਕ ਨੂੰ ਜਿਸ ਤਰ੍ਹਾਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ, ਉਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਮਾਰਚ 'ਚ ਵੀ ਠੰਡ ਦਾ ਅਹਿਸਾਸ ਜਾਰੀ ਰਹੇਗਾ। ਪਰ ਪਿਛਲੇ ਦੋ ਦਿਨਾਂ ਤੋਂ ਮੌਸਮ ਨੇ ਫਿਰ ਤੋਂ ਆਪਣੀ ਪਕੜ ਮਜ਼ਬੂਤ ​​ਕਰ ਲਈ ਹੈ। ਦੱਸ ਦੇਈਏ ਕਿ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਦਿਨ ਵੇਲੇ ਸੂਰਜ ਇੰਨਾ ਤੇਜ਼ ਨਿਕਲ ਰਿਹਾ ਹੈ ਕਿ ਲੋਕਾਂ ਨੂੰ ਪਸੀਨਾ ਆ ਰਿਹਾ ਹੈ। ਆਓ ਜਾਣਦੇ ਹਾਂ ਮੌਸਮ ਵਿਭਾਗ ਦੁਆਰਾ ਜਾਰੀ ਕੀਤੀ ਗਈ ਨਵੀਂ ਅਪਡੇਟ।

ਇਹ ਵੀ ਪੜ੍ਹੋ : ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, Delhi-UP ਦਾ ਮੌਸਮ ਸੁਹਾਵਣਾ, Punjab-Haryana ਦਾ ਜਾਣੋ ਮੌਸਮ

ਪੰਜਾਬ-ਹਰਿਆਣਾ ਦਾ ਮੌਸਮ:

ਗੱਲ ਪੰਜਾਬ ਅਤੇ ਹਰਿਆਣਾ ਦੀ ਕਰੀਏ ਤਾਂ ਇੱਥੇ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਤੇਜ਼ੀ ਨਾਲ ਵੱਧ ਰਿਹਾ ਹੈ। ਦੱਸ ਦੇਈਏ ਕਿ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ 'ਚ ਵਾਧਾ ਹੋਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਇਸ ਤੋਂ ਕੁਝ ਰਾਹਤ ਮਿਲਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਵੈਸਟਰਨ ਡਿਸਟਰਬੈਂਸ ਕਾਰਨ 4 ਅਤੇ 5 ਮਾਰਚ ਨੂੰ ਪੰਜਾਬ-ਹਰਿਆਣਾ ਦੇ ਕਈ ਇਲਾਕਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ, ਨਾਲ ਹੀ ਤੇਜ਼ ਹਵਾਵਾਂ ਚੱਲਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ 8 ਮਾਰਚ ਤੱਕ ਮੌਸਮ 'ਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ:

● ਵੈਸਟਰਨ ਡਿਸਟਰਬੈਂਸ ਕਾਰਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਅਤੇ ਰਾਤ ਦੇ ਤਾਪਮਾਨ ਵਿੱਚ ਵਾਧਾ ਹੋਵੇਗਾ।
● 6 ਅਤੇ 7 ਮਾਰਚ ਨੂੰ ਮੌਸਮ ਖੁਸ਼ਕ ਅਤੇ ਗਰਮ ਰਹਿਣ ਦੀ ਸੰਭਾਵਨਾ ਹੈ।
● ਦੁਪਹਿਰ ਦੇ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।
● ਫਿਲਹਾਲ, ਮੌਸਮ ਵਿਭਾਗ ਨੇ ਮਾਰਚ ਮਹੀਨੇ ਵਿੱਚ ਹੀਟ ਅਲਰਟ (Heat Alert) ਵੀ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : Weather Change: ਕੀ ਮਾਰਚ 'ਚ ਮੌਸਮ ਹੋਵੇਗਾ ਸੁਹਾਵਣਾ ਜਾਂ ਗਰਮੀ ਤੋਂ ਹੋਣਗੇ ਲੋਕ ਹਾਲੋ-ਬੇਹਾਲ?

ਦਿੱਲੀ ਦੀ ਸਵੇਰ ਸੁਹਾਵਣੀ:

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਯਾਨੀ ਸ਼ਨੀਵਾਰ ਨੂੰ ਸਵੇਰ ਦੀ ਸ਼ੁਰੂਆਤ ਸੁਹਾਵਣੀ ਰਹੀ। ਮੌਸਮ ਵਿਭਾਗ ਅਨੁਸਾਰ ਦਿਨ ਵੇਲੇ ਤੇਜ਼ ਧੁੱਪ ਕਾਰਨ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੱਜ ਦਿੱਲੀ ਦੇ ਜ਼ਿਆਦਾਤਰ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਆਈਐਮਡੀ ਦਾ ਇਹ ਵੀ ਕਹਿਣਾ ਹੈ ਕਿ ਅੱਜ ਕੁਝ ਥਾਵਾਂ 'ਤੇ ਅਸਮਾਨ ਸਾਫ਼ ਰਹੇਗਾ। ਦੂਜੇ ਪਾਸੇ ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ।

ਮੌਸਮ ਦੀ ਭਵਿੱਖਬਾਣੀ ਅਤੇ ਚੇਤਾਵਨੀਆਂ:

ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਦੇ ਅਨੁਸਾਰ, 4 ਤੋਂ 8 ਮਾਰਚ ਦੌਰਾਨ ਦੱਖਣ-ਪੂਰਬੀ ਰਾਜਸਥਾਨ, ਉੱਤਰੀ ਮਹਾਰਾਸ਼ਟਰ, ਦੱਖਣੀ ਮੱਧ ਪ੍ਰਦੇਸ਼ ਅਤੇ ਗੁਜਰਾਤ ਦੇ ਕੁਝ ਖੇਤਰਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਆਈਐਮਡੀ (IMD) ਨੇ ਅਗਲੇ 2 ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਤੇਜ਼ ਸਤਹੀ ਹਵਾਵਾਂ (20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ) ਦੀ ਚੇਤਾਵਨੀ ਵੀ ਜਾਰੀ ਕੀਤੀ ਹੈ।

Summary in English: Cloudy till March 5 in PUNJAB-HARYANA, know what the weather will be like on Holi?

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters