1. Home
  2. ਮੌਸਮ

23 March ਤੋਂ ਵਿਗੜ ਸਕਦੇ ਹਨ ਹਾਲਾਤ, Punjab-Haryana 'ਚ ਮੀਂਹ ਤੇ ਹਨ੍ਹੇਰੀ ਨਾਲ ਡਿੱਗੇਗਾ ਪਾਰਾ

IMD ਨੇ ਇਸ ਹਫ਼ਤੇ ਵੀ ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਸੰਬੰਧੀ ਮੌਸਮ ਵਿਭਾਗ ਨੇ ਵੱਡੀ ਅਪਡੇਟ ਜਾਰੀ ਕੀਤੀ ਹੈ।

Gurpreet Kaur Virk
Gurpreet Kaur Virk
23 ਮਾਰਚ ਤੋਂ ਹੋਰ ਵਿਗੜ ਸਕਦੇ ਹਨ ਹਾਲਾਤ

23 ਮਾਰਚ ਤੋਂ ਹੋਰ ਵਿਗੜ ਸਕਦੇ ਹਨ ਹਾਲਾਤ

Weather Forecast: ਪਿਛਲੇ ਹਫ਼ਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲੀਆਂ। ਜਿਸਦੇ ਚਲਦਿਆਂ ਕਈ ਸੂਬਿਆਂ 'ਚ ਗਰਮੀਆਂ ਦੀ ਪਹਿਲੀ ਬਾਰਿਸ਼ ਹੋਈ। ਮੀਂਹ ਨੇ ਜਿੱਥੇ ਗਰਮੀ ਤੋਂ ਰਾਹਤ ਦਿੱਤੀ, ਉੱਥੇ ਹੀ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ। ਮੌਸਮ ਵਿਭਾਗ ਮੁਤਾਬਕ ਇਸ ਹਫਤੇ ਵੀ ਦੇਸ਼ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦਿੱਲੀ-ਐੱਨਸੀਆਰ ਦਾ ਮੌਸਮ

ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐੱਨਸੀਆਰ ਦੇ ਜ਼ਿਆਦਾਤਰ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਇੱਥੋਂ ਦੇ ਲੋਕ ਹਲਕੀ ਠੰਡ ਮਹਿਸੂਸ ਕਰ ਰਹੇ ਹਨ। ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ ਦੇ ਕੁਝ ਹਿੱਸਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

ਇਸ ਤੋਂ ਇਲਾਵਾ ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੱਜ ਦਿੱਲੀ ਦੀਆਂ ਕੁਝ ਥਾਵਾਂ 'ਤੇ ਮੌਸਮ ਸਾਫ਼ ਰਹਿ ਸਕਦਾ ਹੈ। ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਮੁਤਾਬਕ ਦਿੱਲੀ 'ਚ ਅਗਲੇ 2 ਦਿਨਾਂ ਤੱਕ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 24 ਮਾਰਚ ਨੂੰ ਦਿੱਲੀ 'ਚ ਗਰਜ ਨਾਲ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ : PUNJAB-HARYANA 'ਚ ਮੀਂਹ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ, IMD ਵੱਲੋਂ ALERT

ਪੰਜਾਬ-ਹਰਿਆਣਾ ਦਾ ਮੌਸਮ

ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਮੁਤਾਬਕ ਪੰਜਾਬ ਅਤੇ ਹਰਿਆਣਾ 'ਚ 23 ਮਾਰਚ ਤੋਂ ਮੁੜ ਮੌਸਮ ਵਿਗੜਣ ਦੇ ਹਾਲਾਤ ਬਣ ਰਹੇ ਹਨ। ਜਿਸਦੇ ਚਲਦਿਆਂ ਮੌਸਮ ਵਿਭਾਗ ਵੱਲੋਂ 23 ਤੋਂ 24 ਮਾਰਚ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਮੁਤਾਬਕ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਦੋਵੇਂ ਸੂਬਿਆਂ ਵਿੱਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਪਵੇਗਾ। ਇਸ ਦੌਰਾਨ ਕੁਝ ਥਾਵਾਂ 'ਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ।

ਹਾਲਾਂਕਿ, ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਵੀ ਦੋਵੇਂ ਸੂਬਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਸੁਰੱਖਿਅਤ ਥਾਵਾਂ 'ਤੇ ਇਕੱਠਾ ਕਰ ਲੈਣ।

ਇਹ ਵੀ ਪੜ੍ਹੋ : ALERT: ਮੀਂਹ-ਹਨ੍ਹੇਰੀ-ਗੜ੍ਹੇਮਾਰੀ ਦਾ ਕਣਕ ਦੀ ਫ਼ਸਲ 'ਤੇ ਮਾੜਾ ਅਸਰ, ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਲਾਹ

ਇਨ੍ਹਾਂ ਸ਼ਹਿਰਾਂ 'ਚ ਅੱਜ ਮੀਂਹ

● ਮੌਸਮ ਵਿਭਾਗ ਦੀ ਰਿਪੋਰਟ (IMD Report) ਅਨੁਸਾਰ ਅਗਲੇ 24 ਘੰਟਿਆਂ ਵਿੱਚ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

● ਮੌਸਮ ਵਿਭਾਗ ਅਨੁਸਾਰ ਹਰਿਆਣਾ ਦੇ ਕਰਨਾਲ, ਗਨੌਰ, ਯੂਪੀ ਦੇ ਗੰਗੋਹ, ਮੁਜ਼ੱਫਰਨਗਰ, ਬਿਜਨੌਰ, ਖਤੌਲੀ, ਸਕੋਟੀ ਟਾਂਡਾ, ਹਸਤੀਨਾਪੁਰ, ਦੌਰਾਲਾ, ਮੇਰਠ, ਸੰਭਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

● ਅੱਜ ਗੁਜਰਾਤ, ਮਹਾਰਾਸ਼ਟਰ ਅਤੇ ਹੋਰ ਕਈ ਵੱਡੇ ਸ਼ਹਿਰਾਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਇਸ ਤੋਂ ਇਲਾਵਾ ਆਈਐਮਡੀ ਨੇ ਚੇਤਾਵਨੀ ਵੀ ਜਾਰੀ ਕੀਤੀ ਹੈ ਕਿ ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਉੱਤਰਾਖੰਡ ਵਿੱਚ ਥੋੜ੍ਹੇ ਸਮੇਂ ਵਿੱਚ ਗੜ੍ਹੇਮਾਰੀ ਹੋ ਸਕਦੀ ਹੈ।

Summary in English: Conditions may worsen from March 23, mercury will fall with rain and storm in Punjab-Haryana

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters