1. Home
  2. ਮੌਸਮ

North India ਦੇ ਹਾਲਾਤ Under Control, ਭਾਰੀ ਮੀਂਹ ਨਾਲ ਮੁੜ ਤਬਾਹੀ ਦੇ ਆਸਾਰ

ਉੱਤਰ ਭਾਰਤ ਦਾ ਮੌਸਮ ਤੇਜੀ ਨਾਲ ਬਦਲ ਰਿਹਾ ਹੈ, ਮੌਸਮ ਵਿਭਾਗ ਚੰਡੀਗੜ੍ਹ ਨੇ ਮੁੜ ਤੋਂ ਤੂਫ਼ਾਨ-ਬਿਜਲੀ-ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ ਅਤੇ ਇਨ੍ਹਾਂ 2 ਦਿਨਾਂ ਲਈ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

Gurpreet Kaur Virk
Gurpreet Kaur Virk
ਆਉਣ ਵਾਲੇ ਇਨ੍ਹਾਂ 2 ਦਿਨਾਂ ਦੌਰਾਨ ਤੂਫ਼ਾਨ-ਬਿਜਲੀ-ਭਾਰੀ ਮੀਂਹ ਦੀ ਭਵਿੱਖਬਾਣੀ

ਆਉਣ ਵਾਲੇ ਇਨ੍ਹਾਂ 2 ਦਿਨਾਂ ਦੌਰਾਨ ਤੂਫ਼ਾਨ-ਬਿਜਲੀ-ਭਾਰੀ ਮੀਂਹ ਦੀ ਭਵਿੱਖਬਾਣੀ

Weather Forecast: ਉੱਤਰ ਭਾਰਤ 'ਚ ਭਾਰੀ ਮੀਂਹ ਕਾਰਨ ਤਬਾਹੀ ਦਾ ਮੰਜ਼ਰ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ, ਆਵਾਜਾਈ ਲਈ ਅਸਥਾਈ ਤੌਰ 'ਤੇ ਬੰਦ ਕੀਤੇ ਗਏ ਕੁਝ ਮੁੱਖ ਮਾਰਗਾਂ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਬੁੱਧਵਾਰ ਯਾਨੀ ਅੱਜ ਵੀ ਹਲਕੀ ਧੁੱਪ ਤੇ ਬੱਦਲਵਾਈ ਦਾ ਮੌਸਮ ਬਣਿਆ ਰਹੇਗਾ, ਪਰ ਵੀਰਵਾਰ ਨੂੰ ਮੌਸਮ ਫਿਰ ਤੋਂ ਵਿਗੜਨ ਦੇ ਆਸਾਰ ਜਤਾਏ ਗਏ ਹਨ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਅੱਜ ਯਾਨੀ 12 ਜੁਲਾਈ ਨੂੰ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਸੂਬੇ ਵਿੱਚ 14 ਅਤੇ 15 ਜੁਲਾਈ ਨੂੰ ਅਲੱਗ-ਥਲੱਗ ਥਾਵਾਂ 'ਤੇ ਤੂਫ਼ਾਨ/ਬਿਜਲੀ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ 05 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਵਾਂਗ ਹਰਿਆਣਾ ਵਿੱਚ ਵੀ 12 ਜੁਲਾਈ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਸੂਬੇ ਵਿੱਚ 14 ਅਤੇ 15 ਜੁਲਾਈ ਨੂੰ ਅਲੱਗ-ਥਲੱਗ ਥਾਵਾਂ 'ਤੇ ਤੂਫ਼ਾਨ/ਬਿਜਲੀ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ 05 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਮੀਂਹ ਨੇ ਲਿਆ ਭਿਆਨਕ ਰੂਪ, ਪੰਜਾਬ ਸਮੇਤ ਦੇਸ਼ ਦੇ ਜ਼ਿਆਦਾਤਰ ਸੂਬਿਆਂ `ਚ ਹਾਈ ਅਲਰਟ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਉੱਤਰਾਖੰਡ, ਪੱਛਮੀ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਪੂਰਬੀ ਰਾਜਸਥਾਨ, ਵਿਦਰਭ, ਝਾਰਖੰਡ, ਉੜੀਸਾ, ਪੱਛਮੀ ਤੱਟ 'ਤੇ ਵੀ ਕੁਝ ਚੰਗੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Conditions of North India Under Control, Heavy rain will cause havoc again

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters