1. Home
  2. ਮੌਸਮ

Monsoon 2022 : ਮੀਂਹ ਨਾਲ ਮੌਸਮ ਦੇ ਮਿਜਾਜ਼ 'ਚ ਬਦਲਾਵ! ਅਗਲੇ 5 ਦਿਨਾਂ ਲਈ ਅਲਰਟ ਜਾਰੀ!

ਮੀਂਹ ਪੈਣ ਨਾਲ ਪੰਜਾਬ 'ਚ ਤਾਪਮਾਨ ਆਮ ਨਾਲੋਂ 12 ਡਿਗਰੀ ਹੇਠਾਂ ਡਿੱਗਿਆ ਹੈ। ਮੌਸਮ ਵਿਭਾਗ ਵੱਲੋਂ ਅਗਲੇ 5 ਦਿਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ।

Gurpreet Kaur Virk
Gurpreet Kaur Virk
ਅਗਲੇ 5 ਦਿਨਾਂ ਲਈ ਅਲਰਟ ਜਾਰੀ

ਅਗਲੇ 5 ਦਿਨਾਂ ਲਈ ਅਲਰਟ ਜਾਰੀ

Weather Forecast: ਸਰਗਰਮ ਪੱਛਮੀ ਗੜਬੜੀ ਦੇ ਨਾਲ-ਨਾਲ ਭਾਰੀ ਮੀਂਹ ਅਤੇ ਗੜੇਮਾਰੀ ਨੇ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਹੁੰਮਸ ਤੋਂ ਰਾਹਤ ਦਿੱਤੀ ਹੈ। ਪਿਛਲੇ 24 ਘੰਟਿਆਂ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਰਾਜਧਾਨੀ ਦਿੱਲੀ ਵਿੱਚ ਮੀਂਹ ਦਾ ਅਸਰ ਮੰਗਲਵਾਰ ਨੂੰ ਵੀ ਦੇਖਿਆ ਗਿਆ। ਫਿਲਹਾਲ, ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੀ ਭਵਿੱਖਬਾਣੀ ਜਾਰੀ ਕਰਦੇ ਹੋਏ ਪਾਰਾ ਵਧਣ ਦੇ ਨਾਲ ਅੰਸ਼ਿਕ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

Punjab Weather Forecast: ਪੰਜਾਬ 'ਚ ਬੁੱਧਵਾਰ ਤੋਂ ਮੌਸਮ 'ਚ ਬਦਲਾਅ ਹੋਵੇਗਾ। ਪਿਛਲੇ ਕੁਝ ਦਿਨਾਂ ਤੋਂ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਆਸਮਾਨ ਵਿੱਚ ਬੱਦਲ ਛਾਏ ਹੋਏ ਸਨ ਅਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਸੀ। ਜਿਸਦੇ ਚਲਦਿਆਂ ਮੌਸਮ ਠੰਢਾ ਹੋ ਗਿਆ ਹੈ। ਇਸ ਦੇ ਨਾਲ ਹੀ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਤਾਪਮਾਨ ਵਿੱਚ ਆਮ ਨਾਲੋਂ 12 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅਜਿਹੇ 'ਚ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ।

ਮੌਸਮ ਵਿਭਾਗ ਵੱਲੋਂ ਜਾਣਕਾਰੀ (Meteorological Department)

-ਮੌਸਮ ਵਿਭਾਗ ਅਨੁਸਾਰ 27 ਮਈ ਤੋਂ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 40 ਤੱਕ ਪਹੁੰਚ ਸਕਦਾ ਹੈ ਅਤੇ ਗਰਮੀ ਦਾ ਪ੍ਰਭਾਵ ਵਧਣਾ ਸ਼ੁਰੂ ਹੋ ਜਾਵੇਗਾ।

-ਇਸ ਸਮੇਂ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 30 ਦੇ ਆਸ-ਪਾਸ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ।

-ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦੂਜੇ ਦਿਨ ਵੀ ਸੂਬੇ 'ਚ ਮੀਂਹ ਪਿਆ। ਤੜਕੇ ਤਿੰਨ ਵਜੇ ਤੋਂ ਦੁਪਹਿਰ ਇੱਕ ਵਜੇ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਇਸ ਨਾਲ ਮੌਸਮ ਠੰਡਾ ਹੋ ਗਿਆ।

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਣਕਾਰੀ (Meteorological Department Chandigarh)

-ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਲੁਧਿਆਣਾ ਵਿੱਚ 5.7 ਮਿਲੀਮੀਟਰ ਮੀਂਹ ਪਿਆ। ਇੱਥੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 12 ਡਿਗਰੀ ਘੱਟ ਸੀ।

-ਘੱਟੋ-ਘੱਟ ਤਾਪਮਾਨ 20.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਘੱਟ ਸੀ।

-ਜਲੰਧਰ ਵਿੱਚ ਵੀ 5.5 ਮਿਲੀਮੀਟਰ ਮੀਂਹ ਪਿਆ। ਵੱਧ ਤੋਂ ਵੱਧ ਤਾਪਮਾਨ 26.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇੱਥੇ ਵੀ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਸਿਰਫ਼ ਸੱਤ ਡਿਗਰੀ ਦਾ ਫ਼ਰਕ ਸੀ।

-ਪਟਿਆਲਾ ਵਿੱਚ 25.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਰਿਹਾ।

-ਬਠਿੰਡਾ ਵਿੱਚ 34.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 30.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 10.2 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 6.2 ਡਿਗਰੀ ਘੱਟ ਦਰਜ ਕੀਤਾ ਗਿਆ।

-ਦੂਜੇ ਪਾਸੇ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 31.0 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 8.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ।

-ਰੂਪਨਗਰ, ਕਪੂਰਥਲਾ, ਗੁਰਦਾਸਪੁਰ, ਪਠਾਨਕੋਟ, ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 28 ਤੋਂ 29 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਤੋਂ 21 ਡਿਗਰੀ ਦੇ ਵਿਚਕਾਰ ਰਿਹਾ।

-ਮੌਸਮ ਵਿਗਿਆਨੀਆਂ ਮੁਤਾਬਕ ਬੁੱਧਵਾਰ ਤੋਂ ਮੌਸਮ ਸਾਫ਼ ਹੋ ਜਾਵੇਗਾ।

ਇਹ ਵੀ ਪੜ੍ਹੋ : Monsoon 2022: ਅੱਜ ਵੀ ਬਾਰਿਸ਼ ਦੀ ਸੰਭਾਵਨਾ! ਇਨ੍ਹਾਂ ਸੂਬਿਆਂ ਵਿੱਚ ਤੂਫਾਨ ਨਾਲ ਫੁਹਾਰਾਂ!

ਪੀ.ਏ.ਯੂ. ਦੇ ਮਾਹਿਰ (Specialist in Meteorological Department of PAU)

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮਾਹਿਰ ਦਾ ਕਹਿਣਾ ਹੈ ਕਿ ਦੋ ਦਿਨਾਂ ਤੋਂ ਪਏ ਮੀਂਹ ਕਾਰਨ ਨਮੀ ਵਧ ਗਈ ਹੈ ਅਤੇ ਮਾਹੌਲ ਸਾਫ਼ ਹੋ ਗਿਆ ਹੈ।

ਆਈਐਮਡੀ ਵੱਲੋਂ ਜਾਣਕਾਰੀ (Information from IMD)

ਆਈ.ਐਮ.ਡੀ. ਦੀ ਮੰਨੀਏ ਤਾਂ, ''ਪੱਛਮ ਰਾਜਸਥਾਨ ਵਿੱਚ 26 ਅਤੇ 27 ਮਈ ਨੂੰ ਕੁਝ ਥਾਂ ਲੂ ਦੀ ਸਥਿਤੀ ਦੀ ਸੰਭਾਵਨਾ ਹੈ।'' ਇਸ ਤੋਂ ਇਲਾਵਾ ਅਗਲੇ ਪੰਜ ਦਿਨਾਂ ਦੌਰਾਨ ਦੇਸ਼ ਦੇ ਕਿਸੇ ਵੀ ਹਿੱਸੇ ਵਿਚ "ਲੂ" ਦੀ ਸਥਿਤੀ ਦੀ ਸੰਭਾਵਨਾ ਨਹੀਂ ਹੈ।

Summary in English: Delhi-NCR Updated Weather: Rains change the mood of the weather! Alert for next 5 days!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters