1. Home
  2. ਮੌਸਮ

ਹਿਮਾਚਲ ਤੋਂ ਪੰਜਾਬ ਤੱਕ ਸੰਘਣੀ ਧੁੰਦ, ਦਿੱਲੀ-ਐਨਸੀਆਰ 'ਚ ਜ਼ਹਿਰੀਲੀ ਹਵਾ ਕਾਰਨ ਘੁੱਟ ਰਿਹਾ ਦਮ

ਦੇਸ਼ ਦੇ ਲਗਭਗ ਸਾਰੇ ਸੂਬਿਆਂ ਵਿੱਚ ਠੰਡ ਨੇ ਦਸਤਕ ਦੇ ਦਿੱਤੀ ਹੈ। ਪਹਾੜਾਂ 'ਚ ਬਰਫਬਾਰੀ ਕਾਰਨ ਕਈ ਇਲਾਕਿਆਂ 'ਚ ਤਾਪਮਾਨ ਮਾਇਨਸ 'ਚ ਚੱਲ ਰਿਹਾ ਹੈ, ਜਦੋਂਕਿ ਮੈਦਾਨੀ ਇਲਾਕਿਆਂ 'ਚ ਪਾਰਾ ਡਿੱਗ ਗਿਆ ਹੈ।

Gurpreet Kaur Virk
Gurpreet Kaur Virk

ਦੇਸ਼ ਦੇ ਲਗਭਗ ਸਾਰੇ ਸੂਬਿਆਂ ਵਿੱਚ ਠੰਡ ਨੇ ਦਸਤਕ ਦੇ ਦਿੱਤੀ ਹੈ। ਪਹਾੜਾਂ 'ਚ ਬਰਫਬਾਰੀ ਕਾਰਨ ਕਈ ਇਲਾਕਿਆਂ 'ਚ ਤਾਪਮਾਨ ਮਾਇਨਸ 'ਚ ਚੱਲ ਰਿਹਾ ਹੈ, ਜਦੋਂਕਿ ਮੈਦਾਨੀ ਇਲਾਕਿਆਂ 'ਚ ਪਾਰਾ ਡਿੱਗ ਗਿਆ ਹੈ।

ਸੰਘਣੀ ਧੁੰਦ ਜਾਂ ਜ਼ਹਿਰੀਲਾ ਧੂੰਆਂ ?

ਸੰਘਣੀ ਧੁੰਦ ਜਾਂ ਜ਼ਹਿਰੀਲਾ ਧੂੰਆਂ ?

Weather Today: ਦੇਸ਼ ਦੇ ਲਗਭਗ ਸਾਰੇ ਸੂਬਿਆਂ ਵਿੱਚ ਠੰਡ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਪ੍ਰਾਇਦੀਪ ਭਾਰਤ ਦੇ ਕਈ ਹਿੱਸਿਆਂ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਅਤੇ ਉੱਤਰ ਪੱਛਮੀ ਭਾਰਤ ਦੇ ਇੱਕ ਜਾਂ ਦੋ ਹਿੱਸਿਆਂ ਵਿੱਚ ਦਸੰਬਰ ਤੋਂ ਫਰਵਰੀ ਤੱਕ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੱਖਣੀ ਰਾਜਾਂ ਵਿੱਚ ਬਾਰਿਸ਼ ਦਾ ਸਿਲਸਿਲਾ ਜਾਰੀ ਹੈ।

ਗੱਲ ਉੱਤਰ ਭਾਰਤ ਦੀ ਕਰੀਏ ਤਾਂ ਇੱਥੇ ਵੱਖ-ਵੱਖ ਹਿੱਸਿਆਂ 'ਚ ਸਵੇਰ ਅਤੇ ਰਾਤ ਵੇਲੇ ਠੰਡ ਪੈਣੀ ਸ਼ੁਰੂ ਹੋ ਗਈ ਹੈ। ਘੱਟੋ-ਘੱਟ ਤਾਪਮਾਨ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਲੋਕਾਂ ਨੇ ਸਰਦੀਆਂ ਦੇ ਕੱਪੜੇ ਵੀ ਪਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਮੌਸਮ ਵਿਭਾਗ (IMD) ਨੇ ਪੂਰੇ ਸਰਦੀਆਂ ਦੇ ਮੌਸਮ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਹੈ।

ਹਿਮਾਚਲ ਤੋਂ ਪੰਜਾਬ ਤੱਕ ਸੰਘਣੀ ਧੁੰਦ

ਉੱਤਰੀ ਭਾਰਤ ਵਿੱਚ ਅਗਲੇ ਪੰਜ ਦਿਨਾਂ ਤੱਕ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਪਰ ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਦੋ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਕੁੱਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੈਦਾਨੀ ਇਲਾਕਿਆਂ 'ਚ ਠੰਡ ਵਧਣ ਦੀ ਭਵਿੱਖਬਾਣੀ ਕੀਤੀ ਹੈ।

ਦਿੱਲੀ-ਐਨਸੀਆਰ 'ਚ ਜ਼ਹਿਰੀਲੀ ਹਵਾ

ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਅਤੇ ਠੰਡ ਵਧਣ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਭਾਗ ਦੇ ਅਨੁਸਾਰ ਸ਼ੁੱਕਰਵਾਰ ਯਾਨੀ ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿੱਲੀ 'ਚ ਸਰਦੀ ਕਾਰਨ ਠੰਡ ਵਧਣ ਲੱਗੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸਰਦੀ ਹੋਰ ਵਧੇਗੀ ਅਤੇ ਤਾਪਮਾਨ ਵਿੱਚ ਕਮੀ ਆਵੇਗੀ।

ਜੰਮੂ 'ਚ ਪਾਰਾ ਸਿਫ਼ਰ ਦੇ ਨੇੜੇ

ਦੂਜੇ ਪਾਸੇ ਕਸ਼ਮੀਰ ਘਾਟੀ ਤੋਂ ਬਾਅਦ ਜੰਮੂ ਡਿਵੀਜ਼ਨ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਘੱਟੋ-ਘੱਟ ਤਾਪਮਾਨ ਸਿਫ਼ਰ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਠੰਡ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ ਕਿ ਦਸੰਬਰ ਤੋਂ ਫਰਵਰੀ ਤੱਕ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਜਾ ਸਕਦਾ ਹੈ। ਇਸ ਦੌਰਾਨ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ।

ਉੱਤਰ ਪ੍ਰਦੇਸ਼ 'ਚ ਵਧੀ ਠੰਡ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਅੱਜ ਘੱਟੋ-ਘੱਟ ਤਾਪਮਾਨ 12 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਲਖਨਊ 'ਚ ਅੱਜ ਦਰਮਿਆਨੀ ਧੁੰਦ ਦੇਖਣ ਨੂੰ ਮਿਲੇਗੀ। ਇਸ ਤੋਂ ਇਲਾਵਾ ਗਾਜ਼ੀਆਬਾਦ ਵਿੱਚ ਅੱਜ ਘੱਟੋ-ਘੱਟ ਤਾਪਮਾਨ 12 ਡਿਗਰੀ ਅਤੇ ਵੱਧ ਤੋਂ ਵੱਧ 26 ਡਿਗਰੀ ਦਰਜ ਕੀਤਾ ਜਾਵੇਗਾ। ਗਾਜ਼ੀਆਬਾਦ 'ਚ ਵੀ ਧੁੰਦ ਦੇਖਣ ਨੂੰ ਮਿਲੇਗੀ।

ਇਹ ਵੀ ਪੜ੍ਹੋ: Cold Wave: ਪੰਜਾਬ 'ਚ ਸੀਤ ਲਹਿਰ ਤੇ ਧੁੰਦ ਦਾ ਕਹਿਰ, ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ

ਇੱਥੇ ਪੈ ਸਕਦਾ ਹੈ ਮੀਂਹ

● ਤਾਮਿਲਨਾਡੂ, ਪੁਡੂਚੇਰੀ, ਆਂਧਰਾ, ਕੇਰਲ ਸਮੇਤ ਕਈ ਸੂਬਿਆਂ 'ਚ ਮੌਸਮ ਬਦਲ ਸਕਦਾ ਹੈ। ਇੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਦੇ ਆਸਾਰ ਹਨ।

● ਨਿੱਜੀ ਮੌਸਮ ਏਜੰਸੀ ਸਕਾਈਮੇਟ ਨੇ ਅਗਲੇ 24 ਘੰਟਿਆਂ ਵਿੱਚ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

● ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਤਾਮਿਲਨਾਡੂ ਅਤੇ ਕੇਰਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

● ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਉੱਪਰਲੇ ਇਲਾਕਿਆਂ ਵਿੱਚ ਵੀ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

Summary in English: Dense fog from Himachal to Punjab, suffocation due to toxic air in Delhi-NCR

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters