1. Home
  2. ਮੌਸਮ

Monsoon ਦਾ ਚੌਥਾ ਗੇੜ੍ਹ, ਮੌਸਮ ਵਿਭਾਗ ਚੰਡੀਗੜ੍ਹ ਵੱਲੋਂ 11 ਤੋਂ 15 ਅਗਸਤ ਤੱਕ ਦੀ ਵੱਡੀ Update

ਮੌਸਮ ਵਿਭਾਗ ਨੇ 11, 12, 13, 14 ਅਤੇ 15 ਅਗਸਤ ਦੀ Weather Report ਜਾਰੀ ਕੀਤੀ ਹੈ, ਇਸ ਦੌਰਾਨ ਵਿਭਾਗ ਨੇ ਮੌਸਮ ਵਿੱਚ ਵੱਡਾ ਬਦਲਾਅ ਆਉਣ ਦੇ ਆਸਾਰ ਜਤਾਏ ਹਨ।

Gurpreet Kaur Virk
Gurpreet Kaur Virk
Weather Report

Weather Report

Weather Forecast: ਦੇਸ਼ ਦੇ ਕਈ ਸੂਬਿਆਂ 'ਚ ਮੌਨਸੂਨ ਸਰਗਰਮ ਹੋਣ ਕਾਰਨ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਕਈ ਸੂਬਿਆਂ 'ਚ ਹਾਲੇ ਵੀ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ 10 ਅਤੇ 11 ਅਗਸਤ ਨੂੰ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 12 ਅਗਸਤ ਨੂੰ ਮੌਸਮ ਸਾਫ਼ ਰਹੇਗਾ ਅਤੇ 13 ਤੋਂ 15 ਅਗਸਤ ਦੌਰਾਨ ਮੁੜ ਤੋਂ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਵਿੱਚ ਵੀ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਆਓ ਜਾਣਦੇ ਹਾਂ ਦੇਸ਼ਭਰ ਦੇ ਮੌਸਮ ਦਾ ਹਾਲ...

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਵਿੱਚ 11, 12, 13, 14 ਅਤੇ 15 ਅਗਸਤ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਸੂਬੇ ਵਿੱਚ 10 ਅਤੇ 13 ਅਗਸਤ ਨੂੰ ਵੱਖ-ਵੱਖ ਥਾਵਾਂ 'ਤੇ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੇ ਆਸਾਰ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਮੌਸਮ ਵਿਭਾਗ ਨੇ ਹਰਿਆਣਾ ਵਿੱਚ ਵੀ ਮੀਂਹ ਪੈਣ ਦੇ ਆਸਾਰ ਜਤਾਏ ਹਨ। ਵਿਭਾਗ ਦਾ ਕਹਿਣਾ ਹੈ ਕਿ 11, 12, 13, 14 ਅਤੇ 15 ਅਗਸਤ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: ਹੁੰਮਸ ਦੇ ਟਾਰਚਰ ਤੋਂ ਬਾਅਦ ਸ਼ੁਰੂ ਹੋਣ ਜਾ ਰਿਹੈ ਮੌਨਸੂਨ ਦਾ ਚੌਥਾ ਗੇੜ੍ਹ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਅਸਾਮ ਦੇ ਕੁਝ ਹਿੱਸਿਆਂ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਬਿਹਾਰ, ਗੰਗਾ ਪੱਛਮੀ ਬੰਗਾਲ, ਝਾਰਖੰਡ, ਉੜੀਸਾ ਦੇ ਕੁਝ ਹਿੱਸਿਆਂ, ਤੇਲੰਗਾਨਾ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਲਕਸ਼ਦੀਪ ਦੇ ਬਾਕੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਦੱਖਣੀ ਮੱਧ ਪ੍ਰਦੇਸ਼, ਗੁਜਰਾਤ, ਵਿਦਰਭ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੰਜਾਬ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Fourth phase of Monsoon, big update from August 11 to 15 by Meteorological Department Chandigarh

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters