1. Home
  2. ਮੌਸਮ

ਹੋ ਜਾਓ ਤਿਆਰ! ਹਾਲੇ ਹੋਰ ਵਧੇਗੀ ਠੰਡ, Punjab ਵਿੱਚ ਸੰਘਣੀ ਧੁੰਦ ਨਾਲ ਗੜ੍ਹੇਮਾਰੀ, Delhi-UP ਵਿੱਚ ਮੀਂਹ ਨਾਲ ਲੋਕ ਬੇਹਾਲ

ਉੱਤਰੀ ਭਾਰਤ ਦੇ ਸੂਬਿਆਂ 'ਚ ਸੀਤ ਲਹਿਰ, ਸੰਘਣੀ ਧੁੰਦ ਅਤੇ ਮੀਂਹ ਕਾਰਨ ਠੰਡ ਵਧ ਗਈ ਹੈ। ਪਹਾੜੀ ਇਲਾਕਿਆਂ 'ਚ ਬਰਫਬਾਰੀ ਅਤੇ ਪੱਛਮੀ ਗੜਬੜੀ ਕਾਰਨ ਤਾਪਮਾਨ ਡਿੱਗ ਰਿਹਾ ਹੈ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ।

Gurpreet Kaur Virk
Gurpreet Kaur Virk
ਹੋ ਜਾਓ ਤਿਆਰ! ਹਾਲੇ ਹੋਰ ਵਧੇਗੀ ਠੰਡ

ਹੋ ਜਾਓ ਤਿਆਰ! ਹਾਲੇ ਹੋਰ ਵਧੇਗੀ ਠੰਡ

Weather Forecast: ਦਿੱਲੀ-ਐੱਨਸੀਆਰ 'ਚ ਸੀਤ ਲਹਿਰ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ। ਠੰਡੀਆਂ ਹਵਾਵਾਂ ਕਾਰਨ ਠੰਡ ਹੋਰ ਵੀ ਤੇਜ਼ ਹੋ ਗਈ ਹੈ। ਅੱਜ ਯਾਨੀ 6 ਜਨਵਰੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਠੰਡ ਦਾ ਇੱਕ ਹੋਰ ਪੜਾਅ ਸ਼ੁਰੂ ਹੋ ਸਕਦਾ ਹੈ।

ਪਹਾੜੀ ਸੂਬਿਆਂ ਵਿੱਚ ਲਗਾਤਾਰ ਹੋ ਰਹੀ ਬਰਫ਼ਬਾਰੀ ਕਾਰਨ ਠੰਡ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਧੁੰਦ ਅਤੇ ਤ੍ਰੇਲ ਕਾਰਨ ਵਿਜ਼ੀਬਿਲਟੀ ਵਿੱਚ ਭਾਰੀ ਕਮੀ ਆਈ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਨੇ ਯਾਤਰੀਆਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

ਦਿੱਲੀ ਦਾ ਮੌਸਮ

ਫਿਲਹਾਲ ਦਿੱਲੀ-ਐੱਨਸੀਆਰ 'ਚ ਸੀਤ ਲਹਿਰ ਜਾਰੀ ਹੈ। ਅੱਜ ਯਾਨੀ 6 ਜਨਵਰੀ ਨੂੰ ਸਵੇਰੇ ਮੀਂਹ ਨਾਲ ਗੜ੍ਹੇਮਾਰੀ ਹੋਈ, ਜਿਸ ਤੋਂ ਬਾਅਦ ਮੌਸਮ ਵਿਭਾਗ ਨੇ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ। ਦੱਸ ਦੇਈਏ ਕਿ ਐਤਵਾਰ ਨੂੰ ਤਾਪਮਾਨ 9 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਅਤੇ ਤੇਜ਼ ਹਵਾਵਾਂ ਨੇ ਠੰਡ ਹੋਰ ਵਧਾ ਦਿੱਤੀ, ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਦਿੱਲੀ ਅਤੇ ਪੂਰੇ ਐਨਸੀਆਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਠੰਡ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਪੰਜਾਬ-ਹਰਿਆਣਾ ਦਾ ਮੌਸਮ

ਪੰਜਾਬ ਅਤੇ ਹਰਿਆਣਾ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਹਰਿਆਣਾ ਦੇ ਸਿਰਸਾ, ਹਿਸਾਰ, ਫਤਿਹਾਬਾਦ ਅਤੇ ਜੀਂਦ ਵਰਗੇ ਜ਼ਿਲ੍ਹਿਆਂ ਵਿੱਚ ਕੋਲਡ ਡੇਅ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਠਿੰਡਾ, ਬਰਨਾਲਾ ਅਤੇ ਚੰਡੀਗੜ੍ਹ ਵਰਗੇ ਸਥਾਨ ਸੰਘਣੀ ਧੁੰਦ ਅਤੇ ਸੀਤ ਲਹਿਰ ਨਾਲ ਪ੍ਰਭਾਵਿਤ ਹਨ। ਹਰਿਆਣਾ ਦਾ ਨਾਰਨੌਲ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂਕਿ, ਕਰਨਾਲ ਵਿੱਚ 8 ਡਿਗਰੀ ਅਤੇ ਚੰਡੀਗੜ੍ਹ ਵਿੱਚ 8.4 ਡਿਗਰੀ ਰਿਹਾ।

ਵਿਭਾਗ ਨੇ ਦੱਸਿਆ ਕਿ ਪੰਜਾਬ ਦੇ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਅਤੇ ਅੰਮ੍ਰਿਤਸਰ ਵਿੱਚ 7.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰਦਾਸਪੁਰ 'ਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ, ਪਟਿਆਲਾ 'ਚ 8.4 ਡਿਗਰੀ ਸੈਲਸੀਅਸ, ਫਰੀਦਕੋਟ 'ਚ 8.5 ਡਿਗਰੀ ਸੈਲਸੀਅਸ, ਲੁਧਿਆਣਾ 'ਚ 8.6 ਡਿਗਰੀ ਅਤੇ ਪਠਾਨਕੋਟ 'ਚ 9.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਧੁੰਦ ਦੀ ਲਪੇਟ 'ਚ Punjab-Haryana-Delhi-UP-Rajasthan, ਵਿਜ਼ੀਬਿਲਟੀ ਜ਼ੀਰੋ, ਬਠਿੰਡਾ-ਮੋਗਾ ਵਿੱਚ ਧੁੰਦ ਕਾਰਨ ਹਾਦਸੇ, 3 ਦਿਨ ਮੀਂਹ ਪੈਣ ਦੇ ਨਾਲ 20-22 ਦਿਨ ਚੱਲੇਗੀ ਸੀਤ ਲਹਿਰ

ਉੱਤਰ ਪ੍ਰਦੇਸ਼ ਦਾ ਮੌਸਮ

ਉੱਤਰ ਪ੍ਰਦੇਸ਼ 'ਚ ਠੰਡ ਦੇ ਨਾਲ-ਨਾਲ ਧੁੰਦ ਵੀ ਜਾਰੀ ਹੈ। ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਜਦੋਂਕਿ, ਦਿਨ ਵੇਲੇ ਪੱਛਮੀ ਹਵਾਵਾਂ ਚੱਲਣਗੀਆਂ। ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਤੱਕ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਤੱਕ ਹੋ ਸਕਦਾ ਹੈ। ਮੁਰਾਦਾਬਾਦ, ਸੰਭਲ, ਅਮਰੋਹਾ ਅਤੇ ਬਿਜਨੌਰ ਵਰਗੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਵਿੱਚ ਬਦਲਾਅ ਹੋ ਸਕਦਾ ਹੈ।

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਲੱਦਾਖ 'ਚ ਅੱਜ ਯਾਨੀ 6 ਜਨਵਰੀ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਜਦੋਂਕਿ, ਹਿਮਾਚਲ ਪ੍ਰਦੇਸ਼ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਉੱਤਰਾਖੰਡ ਵਿੱਚ ਵੀ ਅੱਜ ਯਾਨੀ 6 ਜਨਵਰੀ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਜਦੋਂਕਿ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰਾਖੰਡ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਦਿੱਲੀ-ਐਨਸੀਆਰ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Summary in English: Get ready! Cold will increase further, fog and hailstorms in Punjab, people in distress due to rain in Delhi-UP

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters