Weather Forecast: ਪਿਛਲੇ ਕੁਝ ਦਿਨਾਂ ਤੋਂ ਉੱਤਰ ਭਾਰਤ ਅੱਤ ਦੀ ਗਰਮੀ ਦਾ ਤਾਪ ਸਹਾਰ ਰਿਹਾ ਹੈ। ਇੱਕ ਪਾਸੇ ਜਿੱਥੇ ਕੁਝ ਸੂਬੇ ਹਾਲੇ ਵੀ "ਲੂ" ਦੇ ਥਪੇੜੇ ਝੱਲ ਰਹੇ ਹਨ, ਉੱਥੇ ਹੀ ਪੰਜਾਬ-ਹਰਿਆਣਾ ਦੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ। ਇੱਥੇ ਮੀਂਹ ਨੇ ਲੋਕਾਂ ਨੂੰ ਵਧਦੇ ਤਾਪਮਾਨ ਤੋਂ ਕੁਝ ਰਾਹਤ ਦਿੱਤੀ ਹੈ। ਬੇਸ਼ਕ ਇਹ ਮੀਂਹ ਲੋਕਾਂ ਲਈ ਰਾਹਤ ਦਾ ਕੰਮ ਕਰ ਰਿਹਾ ਹੈ, ਪਰ ਕਿਸਾਨਾਂ ਲਈ ਕਿਸੇ ਆਫ਼ਤ ਤੋਂ ਘੱਟ ਨਹੀਂ ਹੈ।
ਪੰਜਾਬ ਦਾ ਮੌਸਮ
ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ। ਪਹਿਲਾਂ ਖੇਤਾਂ ਅਤੇ ਹੁਣ ਮੰਡੀਆਂ ਵਿੱਚ ਪਈ ਫ਼ਸਲ ਮੀਂਹ ਦਾ ਸ਼ਿਕਾਰ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਤਾਪਮਾਨ ਡਿੱਗ ਗਿਆ ਹੈ। ਵੀਰਵਾਰ ਸਵੇਰੇ ਤੇਜ਼ ਧੁੱਪ ਨਿਕਲੀ ਸੀ, ਪਰ ਮੌਸਮ ਸੁਹਾਵਣਾ ਰਿਹਾ। ਇਸ ਦੌਰਾਨ ਕਈ ਥਾਵਾਂ 'ਤੇ ਬਾਰਿਸ਼ ਦੀਆਂ ਸਰਗਰਮੀਆਂ ਦੇਖਣ ਨੂੰ ਮਿਲੀਆਂ, ਜਿਸ ਨਾਲ ਮੌਸਮ 'ਚ ਠੰਡਕ ਆ ਗਈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।
ਇਹ ਵੀ ਪੜ੍ਹੋ : HEATWAVE ਵਿਚਾਲੇ ਆਈ GOOD NEWS, ਅੱਜ ਇਨ੍ਹਾਂ ਥਾਵਾਂ 'ਤੇ ਮੀਂਹ ਦੇ ਆਸਾਰ
ਦਿੱਲੀ-ਐਨ.ਸੀ.ਆਰ ਦਾ ਮੌਸਮ
ਦਿੱਲੀ 'ਚ ਕੱਲ ਸ਼ਾਮ ਮੌਸਮ 'ਚ ਅਚਾਨਕ ਆਈ ਤਬਦੀਲੀ ਕਾਰਨ ਤਾਪਮਾਨ 'ਚ ਹਲਕੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ।
ਇਹ ਵੀ ਅਨੁਮਾਨ ਹੈ ਕਿ ਅਗਲੇ ਕੁਝ ਦਿਨਾਂ ਤੱਕ ਦਿੱਲੀ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿ ਸਕਦੀ ਹੈ। ਆਈਐਮਡੀ ਨੇ ਐਨਸੀਆਰ ਬਾਰੇ ਚੇਤਾਵਨੀ ਵੀ ਜਾਰੀ ਕੀਤੀ ਹੈ ਕਿ ਅੱਜ ਅਤੇ ਕੱਲ੍ਹ ਗਾਜ਼ੀਆਬਾਦ ਅਤੇ ਦਿੱਲੀ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਗਰਜ ਦੇ ਨਾਲ ਮੀਂਹ ਦੀਆਂ ਗਤੀਵਿਧੀਆਂ ਵੇਖੀਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ : PUNJAB 'ਚ 18 ਤੋਂ 21 ਅਪ੍ਰੈਲ ਤੱਕ ਮੀਂਹ ਅਤੇ ਤੇਜ਼ ਹਵਾਵਾਂ ਦਾ ਦੌਰ, IMD ਵੱਲੋਂ ALERT
ਹੀਟਵੇਵ ਦਾ ਅਲਰਟ
ਬਿਹਾਰ ਅਤੇ ਉੜੀਸਾ ਵਿੱਚ ਪਿਛਲੇ 7 ਦਿਨਾਂ ਤੋਂ ਹੀਟ ਸਟ੍ਰੋਕ ਜਾਰੀ ਹੈ। ਨਾਲ ਹੀ, ਅੱਜ ਤੋਂ ਗੰਗਾ ਪੱਛਮੀ ਬੰਗਾਲ ਦੇ ਵੱਖ-ਵੱਖ ਖੇਤਰਾਂ ਵਿੱਚ ਹੀਟਵੇਵ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਆਈਐਮਡੀ ਨੇ ਅੱਜ ਤੋਂ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਕਈ ਹੋਰ ਸ਼ਹਿਰਾਂ ਵਿੱਚ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੀਂਹ ਦੀ ਖ਼ਬਰ
ਉੱਤਰ-ਪੱਛਮੀ ਭਾਰਤ ਵਿੱਚ ਗਰਜ/ਬਿਜਲੀ ਦੇ ਨਾਲ ਹਲਕੀ/ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦਾ ਇਹ ਵੀ ਕਹਿਣਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਹਿਮਾਲੀਅਨ ਖੇਤਰ ਅਤੇ ਉੱਤਰਾਖੰਡ ਵਿੱਚ ਕੁਝ ਥਾਵਾਂ 'ਤੇ ਗੜੇਮਾਰੀ ਹੋ ਸਕਦੀ ਹੈ।
ਦੂਜੇ ਪਾਸੇ, ਉੱਤਰ-ਪੂਰਬੀ ਭਾਰਤ ਦੀ ਗੱਲ ਕਰੀਏ ਤਾਂ ਅਗਲੇ 3 ਦਿਨਾਂ ਦੌਰਾਨ ਗਰਜ/ਬਿਜਲੀ/ਤੇਜ਼ ਹਵਾਵਾਂ ਨਾਲ ਹਲਕੀ/ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 21 ਤੋਂ 22 ਤਰੀਕ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਦੇ ਵੱਖ-ਵੱਖ ਸਥਾਨਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ।
ਮੱਧ ਪ੍ਰਦੇਸ਼ ਵਿੱਚ ਗਰਜ/ਬਿਜਲੀ/ਤੇਜ਼ ਹਵਾਵਾਂ ਨਾਲ ਹਲਕੀ/ਦਰਮਿਆਨੀ ਬਾਰਿਸ਼, ਅਗਲੇ 5 ਦਿਨਾਂ ਤੱਕ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ ਦੀ ਵੀ ਸੰਭਾਵਨਾ ਹੈ, ਇਸ ਸਮੇਂ ਦੌਰਾਨ ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਗਰਜ/ਬਿਜਲੀ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Summary in English: Good news for common people, Bad news for farmers