1. Home
  2. ਮੌਸਮ

Heat Wave Start: ਹੌਲੀ-ਹੌਲੀ ਪਾਰਾ ਚੜ੍ਹਨਾ ਸ਼ੁਰੂ, ਹੁਣ ਲੱਗੇਗਾ 45 ਡਿਗਰੀ ਦਾ ਕਰੰਟ

ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। IMD ਮੁਤਾਬਕ ਅਗਲੇ 5 ਦਿਨਾਂ ਦੌਰਾਨ ਪਾਰਾ 40 ਡਿਗਰੀ ਤੱਕ ਵਧਣ ਦਾ ਖ਼ਦਸ਼ਾ ਹੈ।

Gurpreet Kaur Virk
Gurpreet Kaur Virk
ਹੁਣ ਲੱਗੇਗਾ 45 ਡਿਗਰੀ ਦਾ ਕਰੰਟ

ਹੁਣ ਲੱਗੇਗਾ 45 ਡਿਗਰੀ ਦਾ ਕਰੰਟ

Weather Forecast: ਸਾਲ 2023 ਦੀ ਸ਼ੁਰੂਆਤ ਮੌਸਮ ਦੇ ਵੱਖ-ਵੱਖ ਰੰਗਾਂ ਨਾਲ ਹੋਈ। ਫਰਵਰੀ ਮਹੀਨੇ 'ਚ ਗਰਮੀ ਅਤੇ ਮਾਰਚ ਮਹੀਨੇ 'ਚ ਮੀਂਹ ਅਤੇ ਅਪ੍ਰੈਲ ਦੀ ਸ਼ੁਰੂਆਤ ਸਰਦ ਹਵਾਵਾਂ ਨਾਲ ਹੋਈ, ਪਰ 11 ਅਪ੍ਰੈਲ ਤੋਂ ਮੁੜ ਅੱਤ ਦੀ ਗਰਮੀ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਦੇਸ਼ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਦਾ ਵਾਧਾ ਹੋ ਸਕਦਾ ਹੈ। ਇਸ ਤੋਂ ਬਾਅਦ ਪਾਰਾ 40 ਡਿਗਰੀ ਤੱਕ ਵਧਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਹੈ।

ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਅੱਤ ਦੀ ਗਰਮੀ ਦਾ ਦੌਰ ਸ਼ੁਰੂ ਹੋਣ ਜਾ ਰਿਹਾ ਹੈ। ਜੀ ਹਾਂ, ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਸਮੇਤ ਸਾਰੇ ਸੂਬਿਆਂ ਵਿੱਚ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜਿਸਦੇ ਚਲਦਿਆਂ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਭਾਰਤ ਦੇ ਕੁਝ ਹਿੱਸਿਆਂ 'ਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਦੌਰਾਨ ਗੁਜਰਾਤ, ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ।

ਇਹ ਵੀ ਪੜ੍ਹੋ : Big Update: 35 ਡਿਗਰੀ ਦਾ ਟਾਰਚਰ, ਮਈ-ਜੂਨ 'ਚ ਪਵੇਗੀ ਅੱਤ ਦੀ ਗਰਮੀ

ਦਿੱਲੀ-ਐੱਨ.ਸੀ.ਆਰ ਦਾ ਮੌਸਮ (Delhi-NCR Weather)

ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਰਾਸ਼ਟਰੀ ਰਾਜਧਾਨੀ ਦੀ ਗੱਲ ਕਰੀਏ ਤਾਂ ਦਿੱਲੀ ਸਮੇਤ ਨਾਲ ਲੱਗਦੇ ਇਲਾਕਿਆਂ ਵਿੱਚ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 11 ਅਪ੍ਰੈਲ ਨੂੰ ਘੱਟੋ-ਘੱਟ ਤਾਪਮਾਨ 16.0 ਅਤੇ ਵੱਧ ਤੋਂ ਵੱਧ ਤਾਪਮਾਨ 36.0 ਡਿਗਰੀ ਦਰਜ ਕੀਤਾ ਜਾ ਸਕਦਾ ਹੈ।

ਪੰਜਾਬ-ਹਰਿਆਣਾ ਦਾ ਮੌਸਮ (Punjab-Haryana Weather)

ਪੰਜਾਬ-ਹਰਿਆਣਾ 'ਚ ਮੀਂਹ ਤੋਂ ਬਾਅਦ ਗਰਮੀ ਨੇ ਆਪਣਾ ਜ਼ੋਰ ਫੜ ਲਿਆ ਹੈ। ਦੋਵੇਂ ਸੂਬਿਆਂ 'ਚ ਪਿਛਲੇ ਤਿੰਨ ਦਿਨਾਂ ਤੋਂ ਮੌਸਮ ਪੂਰੀ ਤਰ੍ਹਾਂ ਗਰਮ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਦੌਰਾਨ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਹੁਣ ਤਾਪਮਾਨ ਰੋਜ਼ਾਨਾ ਇੱਕ ਤੋਂ ਦੋ ਡਿਗਰੀ ਤੱਕ ਵਧ ਸਕਦਾ ਹੈ। ਇਸ ਦੇ ਨਾਲ ਹੀ ਅਗਲੇ ਇੱਕ ਹਫ਼ਤੇ ਵਿੱਚ ਤਾਪਮਾਨ 40 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਮਈ-ਜੂਨ 'ਚ ਪਵੇਗੀ Extreme Heat, ਅੱਜ ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ 'ਚ Rain Alert

ਰਾਜਸਥਾਨ ਦਾ ਮੌਸਮ (Rajasthan Weather)

ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਪਾਰਾ 39 ਤੋਂ 40 ਡਿਗਰੀ ਤੱਕ ਪਹੁੰਚ ਗਿਆ ਹੈ। ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ-ਤਿੰਨ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਜਾਂ ਦੋ ਡਿਗਰੀ ਦਾ ਵਾਧਾ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਦੇ ਵੀ ਨਜ਼ਾਰੇ ਦੇਖਣ ਨੂੰ ਮਿਲ ਸਕਦੇ ਹਨ। ਮੌਸਮ ਵਿਭਾਗ ਨੇ ਜੈਪੁਰ, ਉਦੈਪੁਰ, ਭਰਤਪੁਰ, ਅਜਮੇਰ ਅਤੇ ਕੋਟਾ ਵਿੱਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਉਤਰਾਖੰਡ ਦਾ ਮੌਸਮ (Uttarakhand Weather)

ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਨਾਲ ਜੂਝਣਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਦੇ ਵਾਧੇ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਪਹਾੜੀ ਇਲਾਕਿਆਂ ਵਿੱਚ ਤਾਪਮਾਨ 2 ਤੋਂ 3 ਡਿਗਰੀ ਤੱਕ ਵਧਣ ਦਾ ਖ਼ਦਸ਼ਾ ਜਤਾਇਆ ਹੈ।

Summary in English: Heat Wave Start: This time it will be extremely hot in North India

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters