1. Home
  2. ਮੌਸਮ

Heatwave: ਗਰਮੀ ਨਾਲ ਦਿੱਲੀ ਬੇਹਾਲ! ਜਾਣੋ ਆਪਣੇ ਸੂਬੇ ਦਾ ਹਾਲ!

ਸਮੁੱਚਾ ਉੱਤਰ ਭਾਰਤ ਗਰਮੀ ਦਾ ਤਾਪ ਸਹਾਰ ਰਿਹਾ ਹੈ। ਫਿਲਹਾਲ, ਮੌਸਮ ਵਿਭਾਗ ਨੇ ਅਗਲੇ 2 ਦਿਨ ਤੱਕ 'ਲੂ' ਦੇ ਹਾਲਾਤ ਬਣਨ ਦਾ ਖ਼ਦਸ਼ਾ ਪ੍ਰਗਟਾਇਆ ਹੈ।

Gurpreet Kaur Virk
Gurpreet Kaur Virk
ਤਪਿਸ਼ ਸਹਾਰ ਰਿਹਾ ਉੱਤਰ ਭਾਰਤ

ਤਪਿਸ਼ ਸਹਾਰ ਰਿਹਾ ਉੱਤਰ ਭਾਰਤ

Weather Today: ਭਾਰਤ ਦੇ ਮੌਸਮ ਵਿਭਾਗ (IMD) ਦੇ ਅਨੁਸਾਰ, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ, ਮੱਧ ਪ੍ਰਦੇਸ਼, ਉੜੀਸਾ, ਝਾਰਖੰਡ, ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਘੱਟੋ-ਘੱਟ 42 ਸ਼ਹਿਰਾਂ ਅਤੇ ਕਸਬਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਦਿੱਲੀ ਦੀ ਸਫਦਰਜੰਗ ਆਬਜ਼ਰਵੇਟਰੀ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਸੀ।

Punjab Updated Weather: ਸੂਬੇ 'ਚ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ 'ਲੂ' ਦਾ ਪ੍ਰਕੋਪ ਵੀਰਵਾਰ ਨੂੰ ਵੀ ਭੁਗਤਣਾ ਪਵੇਗਾ। ਇਸ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ (IMD) ਨੇ ਵੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਸ਼ੁੱਕਰਵਾਰ ਤੋਂ ਸੂਬੇ ਦੇ ਵੱਖ-ਵੱਖ ਥਾਵਾਂ 'ਤੇ ਅਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ ਅਤੇ ਗਰਜ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 14 ਜੂਨ ਨੂੰ ਪੂਰੇ ਸੂਬੇ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Punjab Weather Department: ਮੌਸਮ ਵਿਭਾਗ ਮੁਤਾਬਕ 10 ਜੂਨ ਨੂੰ ਪੰਜਾਬ ਦੇ ਮਾਝੇ ਅਤੇ ਦੁਆਬੇ ਵਿੱਚ ਬੱਦਲਵਾਈ ਅਤੇ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਇਸ ਦੇ ਨਾਲ ਹੀ 14 ਜੂਨ ਨੂੰ ਪੂਰੇ ਸੂਬੇ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਵਧਦੀ ਗਰਮੀ ਕਾਰਨ ਝੋਨਾ ਲਗਾਉਣ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵਧਦੀਆਂ ਜਾ ਰਹੀਆਂ ਹਨ। ਅੱਤ ਦੀ ਗਰਮੀ ਕਾਰਨ ਸੜਕਾਂ 'ਤੇ ਸੰਨਾਟਾ ਪਸਰਿਆ ਹੋਇਆ ਹੈ ਅਤੇ ਲੋਕ ਘਰਾਂ 'ਚ ਰਹਿਣ ਨੂੰ ਮਜਬੂਰ ਹਨ।

Delhi-NCR Updated Weather: ਦਿੱਲੀ-ਐੱਨਸੀਆਰ 'ਚ ਗਰਮੀ ਦਾ ਕਹਿਰ ਘੱਟ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਵੀਰਵਾਰ ਨੂੰ ਦਿੱਲੀ 'ਚ 'ਲੂ' ਦੀ ਸੰਭਾਵਨਾ ਜਤਾਉਂਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਵੀ ਚੱਲੇਗੀ। ਇਸ ਦੇ ਨਾਲ ਹੀ ਸ਼ੁੱਕਰਵਾਰ ਤੋਂ ਮੌਸਮ 'ਚ ਬਦਲਾਅ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਆਸਮਾਨ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਗਰਜ ਦੇ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਕਾਈਮੇਟ ਮੌਸਮ ਮੁਤਾਬਕ ਮਾਨਸੂਨ ਦੇ 27 ਜੂਨ ਦੇ ਆਸਪਾਸ ਦਿੱਲੀ ਪਹੁੰਚਣ ਦੀ ਸੰਭਾਵਨਾ ਹੈ।

Himachal Pradesh Updated Weather: ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਰਾਹਤ ਦਿੰਦਾ ਦਿਖਾਈ ਨਹੀਂ ਦੇ ਰਿਹਾ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਤੱਕ ਕੁਝ ਜ਼ਿਲ੍ਹਿਆਂ ਵਿੱਚ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਸੱਤ ਜ਼ਿਲ੍ਹਿਆਂ ਊਨਾ, ਮੰਡੀ, ਕਾਂਗੜਾ, ਬਿਲਾਸਪੁਰ, ਹਮੀਰਪੁਰ, ਸਿਰਮੌਰ ਅਤੇ ਸੋਲਨ ਵਿੱਚ ਕੁਝ ਥਾਵਾਂ 'ਤੇ ਗਰਮੀ ਦੀ ਸੰਭਾਵਨਾ ਹੈ। ਦੋ ਦਿਨਾਂ ਤੱਕ ਤਾਪਮਾਨ ਵਿੱਚ ਵਾਧਾ ਜਾਰੀ ਰਹੇਗਾ। ਮੌਸਮ ਵਿਭਾਗ ਦੀ ਮੰਨੀਏ ਤਾਂ ਸੂਬੇ ਵਿੱਚ 12 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ।

Uttar Pradesh Updated Weather: ਭਾਰਤੀ ਮੌਸਮ ਵਿਭਾਗ (IMD) ਨੇ ਵੀਰਵਾਰ ਨੂੰ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਕੁਝ ਸਥਾਨਾਂ 'ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਲਈ ਚੇਤਾਵਨੀ ਜਾਰੀ ਕੀਤੀ ਹੈ। ਆਈਐਮਡੀ ਦੇ ਅਨੁਸਾਰ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

Uttarakhand Updated Weather: ਸੂਬੇ ਦੇ ਪਹਾੜੀ ਇਲਾਕਿਆਂ 'ਚ ਅੱਜ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪਹਾੜੀ ਜ਼ਿਲ੍ਹਿਆਂ ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ, ਬਾਗੇਸ਼ਵਰ, ਪਿਥੌਰਾਗੜ੍ਹ, ਨੈਨੀਤਾਲ ਅਤੇ ਚੰਪਾਵਤ ਵਿੱਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਪਾਰਾ ਮੈਦਾਨੀ ਇਲਾਕਿਆਂ ਨੂੰ ਪਰੇਸ਼ਾਨ ਕਰੇਗਾ ਅਤੇ ਗਰਮੀ ਦੀ ਲਹਿਰ ਬਰਕਰਾਰ ਰਹੇਗੀ। ਮੈਦਾਨੀ ਇਲਾਕਿਆਂ ਵਿੱਚ ਗਰਮੀ ਦੀ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Monsoon 2022: Delhi-NCR Updated Weather News! ਦਿੱਲੀ-ਪੰਜਾਬ 'ਚ ਕਦੋਂ ਪਹੁੰਚੇਗਾ ਮਾਨਸੂਨ ?

Rajasthan Updated Weather: ਬੁੱਧਵਾਰ ਨੂੰ ਰਾਜਸਥਾਨ ਦੀਆਂ ਜ਼ਿਆਦਾਤਰ ਥਾਵਾਂ 'ਤੇ ਦਿਨ ਦਾ ਤਾਪਮਾਨ 41 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਧੌਲਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 46.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੈਪੁਰ ਮੌਸਮ ਵਿਗਿਆਨ ਕੇਂਦਰ ਦੇ ਨਿਰਦੇਸ਼ਕ ਨੇ ਕਿਹਾ ਕਿ ਮੌਜੂਦਾ ਸਥਿਤੀ ਦੇ ਅਨੁਸਾਰ ਆਉਣ ਵਾਲੇ 10 ਤੋਂ 12 ਜੂਨ ਦੌਰਾਨ ਉਦੈਪੁਰ ਅਤੇ ਕੋਟਾ ਡਿਵੀਜ਼ਨ ਦੇ ਜ਼ਿਲ੍ਹਿਆਂ ਵਿੱਚ ਪ੍ਰੀ-ਮਾਨਸੂਨ ਮੀਂਹ ਪੈਣ ਦੀ ਸੰਭਾਵਨਾ ਹੈ।

IMD Alert: ਮੌਸਮ ਵਿਭਾਗ ਵੱਲੋਂ ਦੇਸ਼ 'ਚ 15 ਜੂਨ ਤੋਂ ਮਾਨਸੂਨ ਦੀ ਬਾਰਿਸ਼ ਰਫਤਾਰ ਫੜਨ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਦੇਸ਼ ਦੇ ਕੇਂਦਰੀ ਹਿੱਸਿਆਂ ਅਤੇ ਉੱਤਰੀ ਮੈਦਾਨੀ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਅਨੁਸਾਰ ਅਰਬ ਸਾਗਰ ਤੋਂ ਆਉਣ ਵਾਲੀਆਂ ਪੱਛਮੀ ਹਵਾਵਾਂ ਕਾਰਨ ਅਗਲੇ 5 ਦਿਨਾਂ ਦੌਰਾਨ ਕਰਨਾਟਕ, ਕੇਰਲ ਅਤੇ ਲਕਸ਼ਦੀਪ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਦੱਖਣੀ ਕਰਨਾਟਕ 'ਚ ਵੱਖ-ਵੱਖ ਥਾਵਾਂ 'ਤੇ ਜਦੋਂ ਕਿ ਤੱਟਵਰਤੀ ਕਰਨਾਟਕ ਅਤੇ ਕੇਰਲ 'ਚ ਸ਼ਨੀਵਾਰ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

Summary in English: Heatwave: Delhi unwell due to heat! Get to know your state!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters