1. Home
  2. ਮੌਸਮ

PUNJAB-HARYANA 'ਚ ਮੀਂਹ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ, IMD ਵੱਲੋਂ ALERT

ਮੌਸਮ 'ਚ ਬਦਲਾਅ ਨੇ ਲੋਕਾਂ ਦਾ ਕੀਤਾ ਬੁਰਾ ਹਾਲ, ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਹੋਵੇਗੀ ਤੇਜ਼ ਬਾਰਿਸ਼, IMD ਵੱਲੋਂ ਸੁਚੇਤ ਰਹਿਣ ਦੀ ਸਲਾਹ।

Gurpreet Kaur Virk
Gurpreet Kaur Virk
ਮੀਂਹ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ

ਮੀਂਹ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ

Rain Crop Damage: ਮਾਰਚ ਮਹੀਨੇ ਦੇ ਅੰਤ 'ਚ ਦੇਸ਼ ਦੇ ਕਈ ਵੱਡੇ ਸ਼ਹਿਰਾਂ 'ਚ ਬਾਰਿਸ਼ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਸਥਿਤੀ ਅਜਿਹੀ ਬਣੀ ਹੋਈ ਹੈ ਕਿ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਦਰਅਸਲ, ਤੇਜ਼ ਹਵਾਵਾਂ ਅਤੇ ਤੇਜ਼ ਮੀਂਹ ਕਾਰਨ ਸੜਕਾਂ 'ਤੇ ਪਾਣੀ ਭਰ ਗਿਆ ਹੈ ਅਤੇ ਕਈ ਥਾਵਾਂ 'ਤੇ ਮੌਸਮ ਠੰਡਾ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ IMD ਨੇ ਅੱਜ ਦੇ ਮੌਸਮ ਨਾਲ ਸਬੰਧਤ ਤਾਜ਼ਾ ਮੌਸਮ ਅਪਡੇਟ ਜਾਰੀ ਕੀਤਾ ਹੈ।

ਦਿੱਲੀ ਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਮੌਸਮ 'ਚ ਅਚਾਨਕ ਆਈ ਤਬਦੀਲੀ ਕਾਰਨ ਦਿੱਲੀ ਵਾਸੀਆਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਰਅਸਲ, ਠੰਡ ਅਤੇ ਗਰਮੀ ਦੇ ਮੌਸਮ ਕਾਰਨ ਲੋਕਾਂ ਦੀ ਸਿਹਤ ਤੇਜ਼ੀ ਨਾਲ ਵਿਗੜ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਹਲਕੀ ਤੋਂ ਭਾਰੀ ਬਾਰਿਸ਼ ਜਾਰੀ ਹੈ। ਮੌਸਮ ਵਿਭਾਗ ਦੁਆਰਾ ਜਾਰੀ ਤਾਜ਼ਾ ਅਪਡੇਟ ਦੇ ਅਨੁਸਾਰ, ਦਿੱਲੀ-ਐਨਸੀਆਰ ਵਿੱਚ ਦੋ ਦਿਨਾਂ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਹ ਵੀ ਦੱਸਿਆ ਗਿਆ ਹੈ ਕਿ 21 ਮਾਰਚ, 2023 ਨੂੰ ਕੁਝ ਥਾਵਾਂ 'ਤੇ ਬਾਰਿਸ਼ ਨਾਲ ਮੌਸਮ ਸਾਫ ਰਹੇਗਾ।

ਇਹ ਵੀ ਪੜ੍ਹੋ : ALERT: ਮੀਂਹ-ਹਨ੍ਹੇਰੀ-ਗੜ੍ਹੇਮਾਰੀ ਦਾ ਕਣਕ ਦੀ ਫ਼ਸਲ 'ਤੇ ਮਾੜਾ ਅਸਰ, ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਲਾਹ

ਪੰਜਾਬ ਦਾ ਮੌਸਮ

ਪੰਜਾਬ 'ਚ ਕਿਸਾਨਾਂ ਦੀ ਚਿੰਤਾ ਵਧ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ 20 ਅਤੇ 21 ਮਾਰਚ ਨੂੰ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਸੂਬੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਵੇਗਾ। ਇਸ ਤੋਂ ਬਾਅਦ ਮੌਸਮ ਵਿਭਾਗ ਨੇ 22 ਮਾਰਚ ਨੂੰ ਪੰਜਾਬ 'ਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਦੋਂਕਿ 23 ਮਾਰਚ ਨੂੰ ਮੌਸਮ ਫਿਰ ਤੋਂ ਬਦਲ ਜਾਵੇਗਾ ਅਤੇ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਹਰਿਆਣਾ ਦਾ ਮੌਸਮ

ਬੇਮੌਸਮੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਹਰਿਆਣਾ 'ਚ ਕਿਸਾਨਾਂ ਦੀ ਕਣਕ, ਸਰ੍ਹੋਂ ਅਤੇ ਸਬਜ਼ੀਆਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਗੜੇਮਾਰੀ ਕਾਰਨ ਕਣਕ ਅਤੇ ਸਰ੍ਹੋਂ ਦੀਆਂ ਬਾਲੀਆਂ ਟੁੱਟ ਗਈਆਂ ਹਨ। ਦਾਣੇ ਵੀ ਜ਼ਮੀਨ 'ਤੇ ਡਿੱਗ ਗਏ ਹਨ। ਇਨ੍ਹਾਂ ਹੀ ਨਹੀਂ ਖੇਤਾਂ ਵਿੱਚ ਖੜ੍ਹੀ ਤਿਆਰ ਫ਼ਸਲ ਜ਼ਮੀਨ ’ਤੇ ਡਿੱਗ ਪਈ ਹੈ। ਕਿਸਾਨਾਂ ਨੇ ਸਰਕਾਰ ਤੋਂ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਫਿਲਹਾਲ, ਮੌਸਮ ਵਿਭਾਗ ਨੇ ਅੱਜ ਯਾਨੀ 20 ਮਾਰਚ ਤੱਕ ਅਜਿਹਾ ਹੀ ਮੌਸਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ : Weather Advisory: ਪੰਜਾਬ ਦਾ ਮੌਸਮ ਖ਼ਰਾਬ, ਕਿਸਾਨਾਂ ਨੂੰ ਫਸਲਾਂ ਸੰਬੰਧੀ ਸਲਾਹ

ਮੀਂਹ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ

ਪਿਛਲੇ ਦਿਨੀਂ ਭਾਰਤ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਦਰਜ ਕੀਤੀ ਗਈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਇਸ ਕਾਰਨ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਜ਼ਰੂਰੀ ਸਲਾਹ ਦਿੱਤੀ ਹੈ। ਇਨ੍ਹੀਂ ਦਿਨੀਂ ਭਾਰਤ ਦੇ ਕੁਝ ਹਿੱਸਿਆਂ ਵਿੱਚ ਵਾਢੀ ਦਾ ਕੰਮ ਸ਼ੁਰੂ ਹੋ ਗਿਆ ਹੈ। ਪਰ ਹੁਣ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਪੰਜਾਬ, ਹਰਿਆਣਾ ਅਤੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਪੱਛਮੀ ਗੜਬੜੀ ਦੇ ਕਾਰਨ ਅਗਲੇ ਕੁਝ ਦਿਨਾਂ ਵਿੱਚ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਦੀ ਸੰਭਾਵਨਾ ਦੇ ਕਾਰਨ ਕਣਕ ਅਤੇ ਹੋਰ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਨੂੰ ਮੁਲਤਵੀ ਕਰਨ ਲਈ ਕਿਹਾ ਹੈ।

ਪੰਜਾਬ, ਹਰਿਆਣਾ ਅਤੇ ਮੱਧ ਪ੍ਰਦੇਸ਼ ਦੇ ਕਿਸਾਨਾਂ ਲਈ ਐਡਵਾਈਜ਼ਰੀ

● ਭਾਰਤ ਦੇ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਫਸਲਾਂ ਦੀ ਵਾਢੀ ਮੁਲਤਵੀ ਕਰਨ ਦੀ ਸਲਾਹ ਦਿੱਤੀ ਹੈ। ਜੇਕਰ ਵਾਢੀ ਦਾ ਕੰਮ ਪਹਿਲਾਂ ਹੀ ਹੋ ਚੁੱਕਾ ਹੈ ਤਾਂ ਕਿਸਾਨਾਂ ਨੂੰ ਨੁਕਸਾਨ ਤੋਂ ਬਚਣ ਲਈ ਇਸ ਨੂੰ ਸੁਰੱਖਿਅਤ ਥਾਵਾਂ 'ਤੇ ਸਟੋਰ ਕਰਨਾ ਚਾਹੀਦਾ ਹੈ।

● ਮੌਸਮ ਵਿਭਾਗ ਨੇ ਕਿਹਾ ਕਿ ਤੇਜ਼ ਹਵਾ/ਗੜੇ ਕਾਰਨ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ, ਖੁੱਲ੍ਹੇ ਖੇਤਰਾਂ ਵਿੱਚ ਲੋਕਾਂ ਅਤੇ ਪਸ਼ੂਆਂ ਨੂੰ ਸੱਟ ਲੱਗ ਸਕਦੀ ਹੈ ਅਤੇ ਤੇਜ਼ ਹਵਾਵਾਂ ਕਾਰਨ ਕਮਜ਼ੋਰ ਢਾਂਚੇ ਨੂੰ ਅੰਸ਼ਕ ਨੁਕਸਾਨ ਹੋ ਸਕਦਾ ਹੈ।

IMD ਵੱਲੋਂ ਮੌਸਮ ਦੀ ਭਵਿੱਖਬਾਣੀ

● ਮੌਸਮ ਵਿਭਾਗ ਨੇ ਦੇਸ਼ ਭਰ ਵਿੱਚ ਮੌਸਮ ਦੀ ਸਥਿਤੀ ਨੂੰ ਦੇਖਦੇ ਹੋਏ ਅੱਜ ਦੀ ਭਵਿੱਖਬਾਣੀ ਅਤੇ ਚੇਤਾਵਨੀ ਜਾਰੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਦੇ ਕਈ ਹਿੱਸਿਆਂ ਵਿੱਚ ਅਗਲੇ 24 ਘੰਟਿਆਂ ਵਿੱਚ ਬਾਰਿਸ਼ ਦੇ ਨਾਲ ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

● ਅੱਜ ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਉੱਤਰਾਖੰਡ ਵਿੱਚ ਖਿੰਡੇ-ਪੁੰਡੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਅੱਜ ਗੁਜਰਾਤ, ਮਹਾਰਾਸ਼ਟਰ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।

● ਆਈਐਮਡੀ ਦੇ ਅਨੁਸਾਰ, 20-21 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉਪ ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Summary in English: Heavy damage to crops due to rain in PUNJAB-HARYANA, ALERT by IMD

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters