1. Home
  2. ਮੌਸਮ

Weather Alert: ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ ਦਾ ਜਾਣੋ ਮੌਸਮ

ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੈ। ਮੱਧ ਪ੍ਰਦੇਸ਼ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ, ਝਾਰਖੰਡ ਸਮੇਤ ਇਨ੍ਹਾਂ ਸੂਬਿਆਂ 'ਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Gurpreet Kaur Virk
Gurpreet Kaur Virk
ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ

ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ

Rainfall Alert: ਸਮੁੱਚੇ ਭਾਰਤ 'ਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੈ। ਮਾਨਸੂਨ ਦੇ ਦੂਜੇ ਪੜਾਅ 'ਚ ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਫਿਲਹਾਲ, ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ, ਝਾਰਖੰਡ ਸਮੇਤ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਨਾਲ ਹੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

Punjab & Haryana Weather: ਮੌਸਮ ਵਿਭਾਗ ਨੇ ਪੰਜਾਬ 'ਚ ਇਸ ਹਫਤੇ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਨਾਲ ਹੀ ਅਲਰਟ ਵੀ ਜਾਰੀ ਕੀਤਾ ਹੈ। ਕੁਝ ਜ਼ਿਲਿਆਂ 'ਚ ਅੰਸ਼ਕ ਅਤੇ ਕੁਝ 'ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਦੂਜੇ ਪਾਸੇ ਹਰਿਆਣਾ 'ਚ 25 ਤਰੀਕ ਤੱਕ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Delhi-NCR Weather: ਦਿੱਲੀ-ਐੱਨ.ਸੀ.ਆਰ ਦੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੋਈ ਹੈ। ਮੌਸਮ ਵਿਭਾਗ ਨੇ ਅੱਜ ਦਿੱਲੀ-ਐੱਨ.ਸੀ.ਆਰ 'ਚ ਬੱਦਲਵਾਈ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।

ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਮੀਂਹ:

● ਗੁਜਰਾਤ ਦੇ ਅਹਿਮਦਾਬਾਦ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ।

● ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਅੱਜ ਭਾਰੀ ਮੀਂਹ ਜਾਰੀ ਰਹੇਗਾ।

● ਉਤਰਾਖੰਡ ਦੇ ਦੇਹਰਾਦੂਨ 'ਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

● ਰਾਜਸਥਾਨ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਉੱਤਰ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

● ਬਿਹਾਰ ਦੀ ਰਾਜਧਾਨੀ ਪਟਨਾ ਦੀ ਗੱਲ ਕਰੀਏ ਤਾਂ ਇੱਥੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

● ਮਹਾਰਾਸ਼ਟਰ ਅਤੇ ਝਾਰਖੰਡ 'ਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

● ਓਡੀਸ਼ਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Monsoon Alert: ਰਾਜਸਥਾਨ, ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ 'ਚ ਮੀਂਹ ਦਾ ਅਲਰਟ, ਜਾਣੋ ਦਿੱਲੀ-ਪੰਜਾਬ ਦਾ ਮੌਸਮ

Alert: ਜੇਕਰ ਪਹਾੜੀ ਸੂਬਿਆਂ ਦੀ ਗੱਲ ਕਰੀਏ ਤਾਂ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਨੇ ਤਬਾਹੀ ਮਚਾ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਪਹਾੜਾਂ 'ਤੇ ਮੀਂਹ ਦਾ ਇਹ ਸਿਲਸਿਲਾ 24 ਅਗਸਤ ਤੱਕ ਇਸੇ ਤਰ੍ਹਾਂ ਜਾਰੀ ਰਹੇਗਾ। ਪੂਰਬੀ ਅਤੇ ਦੱਖਣੀ ਰਾਜਸਥਾਨ, ਗੁਜਰਾਤ, ਕੇਰਲ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਮੱਧ ਮਹਾਰਾਸ਼ਟਰ ਵਿੱਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕਈ ਥਾਵਾਂ 'ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

Summary in English: Heavy rain alert in these states of the country, know the weather of these states of North India

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters