1. Home
  2. ਮੌਸਮ

Weather Today: ਦੇਸ਼ ਦੇ ਕੁਝ ਸੂਬਿਆਂ `ਚ ਗਰਮੀ ਵਧਣ ਕਾਰਣ ਖੁਸ਼ਕ ਮੌਸਮ ਦੇ ਆਸਾਰ, ਜਾਣੋ ਅੱਜ ਦੇ ਮੌਸਮ ਦਾ ਹਾਲ!

ਕਈ ਸੂਬਿਆਂ `ਚ ਮੀਂਹ ਤੇ ਕਈਆਂ `ਚ ਖੁਸ਼ਕ ਗਰਮੀ ਦੀ ਸੰਭਾਵਨਾ, ਆਪਣੇ ਸੂਬੇ ਦਾ ਮੌਸਮ ਜਾਨਣ ਲਈ ਇਹ ਲੇਖ ਪੜ੍ਹੋ....

Priya Shukla
Priya Shukla
ਜਾਣੋ ਅੱਜ ਦੇ ਮੌਸਮ ਦਾ ਹਾਲ!

ਜਾਣੋ ਅੱਜ ਦੇ ਮੌਸਮ ਦਾ ਹਾਲ!

ਦੇਸ਼ ਦੇ ਕਈ ਸੂਬਿਆਂ `ਚ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ, ਪਰ ਕਈ ਥਾਵਾਂ ਤੇ ਖੁਸ਼ਕ ਤੇ ਹੁੰਮਸ ਵਾਲੀ ਗਰਮੀ ਦੇ ਨਜ਼ਾਰੇ ਵੀ ਦੇਖਣ ਨੂੰ ਮਿਲਣਗੇ। ਪੂਰੇ ਦੇਸ਼ `ਚ ਮੌਸਮ ਦੀ ਇਹ ਗਤੀਵਿਧੀ ਅਕਸਰ ਵੇਖਣ ਨੂੰ ਮਿਲਦੀ ਰਹਿੰਦੀ ਹੈ। ਆਓ ਜਾਣਦੇ ਹਾਂ ਇਹ ਮੌਸਮ ਅੱਜ ਕਿ ਰੁੱਖ ਲਵੇਗਾ। 

ਯੂਪੀ, ਬਿਹਾਰ ਦੇ ਕਈ ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ। ਜਦੋਂਕਿ, ਕਰਨਾਟਕ `ਚ ਵੀ ਇਸ ਸੀਜ਼ਨ `ਚ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਜਿਸ ਨਾਲ ਕਰਨਾਟਕ ਸਰਕਾਰ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ ਅੱਜ ਵੀ ਕਈ ਸੂਬਿਆਂ `ਚ ਮੀਂਹ ਪੈਣ ਦੇ ਆਸਾਰ ਹਨ। ਉੱਤਰੀ ਭਾਰਤ ਦੇ ਸੂਬਿਆਂ `ਚ ਜਿਵੇਂ ਕਿ ਦਿੱਲੀ, ਬਿਹਾਰ, ਕੇਰਲ ਤੇ ਕਰਨਾਟਕ ਵਰਗੇ ਦੱਖਣੀ ਸੂਬਿਆਂ 'ਚ ਮੀਂਹ ਪੈ ਸਕਦਾ ਹੈ।

Punjab Weather: ਪੰਜਾਬ `ਚ ਅੱਜ ਵੱਧ ਤੋਂ ਵੱਧ ਤਾਪਮਾਨ 35 ਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ `ਚ ਬੱਦਲ ਛਾਏ ਰਹਿ ਸਕਦੇ ਹਨ ਪਰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ `ਚ ਮੌਸਮ ਖੁਸ਼ਕ ਰਹੇਗਾ ਤੇ ਗਰਮੀ ਵਧੇਗੀ। ਮੌਸਮ ਵਿਭਾਗ ਦੇ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

Delhi Weather: ਮੌਸਮ ਵਿਭਾਗ ਦੇ ਅਨੁਸਾਰ ਅੱਜ ਦਿੱਲੀ 'ਚ ਬੱਦਲ ਛਾਏ ਰਹਿ ਸਕਦੇ ਹਨ ਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਵੇਗੀ। ਨਾਲ ਹੀ ਨਮੀ ਵਾਲੀ ਗਰਮੀ `ਚ ਵਾਧਾ ਹੋਵੇਗਾ। ਅੱਜ ਦਿੱਲੀ `ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋRainfall Alert: ਆਈ.ਐਮ.ਡੀ ਨੇ ਇਨ੍ਹਾਂ ਸੂਬਿਆਂ 'ਚ ਦਿੱਤੀ ਮੀਂਹ ਦੀ ਚੇਤਾਵਨੀ, ਜਾਣੋ ਮੌਸਮ ਦਾ ਹਾਲ!

ਦੇਸ਼ ਦੇ ਬਾਕੀ ਸੂਬਿਆਂ `ਚ ਮੌਸਮ ਦਾ ਹਾਲ:

● ਗੁਜਰਾਤ `ਚ ਅੱਜ-ਕੱਲ੍ਹ ਭਾਰੀ ਮੀਂਹ ਪੈ ਰਿਹਾ ਹੈ। ਗੁਜਰਾਤ ਦਾ ਅੱਜ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਰਹੇਗਾ। ਗੁਜਰਾਤ `ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

● ਮੱਧ ਪ੍ਰਦੇਸ਼ ਦੀ ਗੱਲ ਕਰੀਏ ਤਾਂ ਇੱਥੇ ਅੱਜ ਭਾਰੀ ਮੀਂਹ ਪੈ ਸਕਦਾ ਹੈ। ਭੋਪਾਲ `ਚ ਅੱਜ ਦਾ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਨਾਲ ਹੀ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਰਹੇਗਾ।

● ਪਹਾੜੀ ਸੂਬਿਆਂ `ਚੋਂ ਉੱਤਰਾਖੰਡ `ਚ ਅੱਜ ਵੀ ਮੀਂਹ ਪਵੇਗਾ। ਦੇਹਰਾਦੂਨ 'ਚ ਅੱਜ ਦਾ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਜੋ ਕਿ ਵੱਧ ਕੇ 33 ਡਿਗਰੀ ਸੈਲਸੀਅਸ ਜਾ ਸਕਦਾ ਹੈ। ਇੱਥੇ ਵੀ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦਾ ਤਾਪਮਾਨ 19 ਡਿਗਰੀ ਸੈਲਸੀਅਸ ਤੋਂ 26 ਡਿਗਰੀ ਸੈਲਸੀਅਸ ਰਹੇਗਾ। ਇੱਥੇ ਵੀ ਹਲਕੀ ਬਾਰਿਸ਼ ਹੋਵੇਗੀ।

● ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ `ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜਧਾਨੀ ਲਖਨਊ 'ਚ ਅੱਜ ਦਾ ਤਾਪਮਾਨ 25 ਡਿਗਰੀ ਸੈਲਸੀਅਸ ਤੋਂ 35 ਡਿਗਰੀ ਸੈਲਸੀਅਸ ਦੇ ਵਿੱਚ ਰਹੇਗਾ। ਨਾਲ ਹੀ ਅਸਮਾਨ `ਚ ਬੱਦਲ ਰਹਿਣ ਦੇ ਆਸਾਰ ਹਨ।

● ਬਿਹਾਰ ਦੀ ਗੱਲ ਕਰੀਏ ਤਾਂ ਇੱਥੇ ਵੀ ਮੀਂਹ ਜਾਰੀ ਰਹੇਗਾ। ਪਟਨਾ 'ਚ ਅੱਜ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹੇਗਾ।

Summary in English: Hot weather will increase in some states and expectations of dry weather, know today's weather condition!

Like this article?

Hey! I am Priya Shukla. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters