1. Home
  2. ਮੌਸਮ

IMD ALERT: 26 ਜਨਵਰੀ ਤੱਕ ਪਹਾੜਾਂ 'ਤੇ ਬਰਫ਼ਬਾਰੀ, ਪੰਜਾਬ-ਹਰਿਆਣਾ-ਯੂਪੀ 'ਚ ਇਸ ਦਿਨ ਮੀਂਹ ਤੇ ਗੜ੍ਹੇਮਾਰੀ

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ 23 ਤੋਂ 26 ਜਨਵਰੀ ਤੱਕ ਪਹਾੜਾਂ 'ਤੇ ਬਰਫ਼ਬਾਰੀ ਹੋਵੇਗੀ, ਜਦੋਂਕਿ ਇਸ ਦੌਰਾਨ ਮੈਦਾਨੀ ਇਲਾਕਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ।

Gurpreet Kaur Virk
Gurpreet Kaur Virk
ਮੌਸਮ ਦਾ ਹਾਲ

ਮੌਸਮ ਦਾ ਹਾਲ

Weather Forecast: ਉੱਤਰ ਭਾਰਤ ਵਿੱਚ ਠੰਡ ਅਤੇ ਸੀਤ ਲਹਿਰ ਤੋਂ ਕਈ ਦਿਨਾਂ ਦੀ ਰਾਹਤ ਤੋਂ ਬਾਅਦ ਆਈਐਮਡੀ (IMD) ਨੇ ਮੰਗਲਵਾਰ ਤੋਂ ਮੌਸਮ ਵਿੱਚ ਬਦਲਾਅ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 23 ਅਤੇ 26 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਜਾਂ ਬਰਫ਼ਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ 26 ਜਨਵਰੀ ਨੂੰ ਪੰਜਾਬ, ਹਰਿਆਣਾ, ਯੂਪੀ, ਉੱਤਰਾਖੰਡ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ।

ਪੰਜਾਬ 'ਚ ਮੀਂਹ ਅਤੇ ਗੜ੍ਹੇਮਾਰੀ (Rain and Hail in Punjab)

ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਐਤਵਾਰ ਨੂੰ ਵੀ ਠੰਡ ਦਾ ਪ੍ਰਕੋਪ ਜਾਰੀ ਰਿਹਾ। ਪੰਜਾਬ ਦਾ ਅੰਮ੍ਰਿਤਸਰ ਘੱਟੋ-ਘੱਟ 3 ਡਿਗਰੀ ਸੈਲਸੀਅਸ ਦੇ ਤਾਪਮਾਨ ਨਾਲ ਸਭ ਤੋਂ ਠੰਡਾ ਸਥਾਨ ਰਿਹਾ। ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਰਿਹਾ। ਫਰੀਦਕੋਟ, ਬਠਿੰਡਾ ਅਤੇ ਗੁਰਦਾਸਪੁਰ ਵਿੱਚ ਵੀ ਬੇਹੱਦ ਠੰਡ ਦੇਖਣ ਨੂੰ ਮਿਲੀ, ਇੱਥੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 5 ਡਿਗਰੀ ਸੈਲਸੀਅਸ, 5.2 ਡਿਗਰੀ ਸੈਲਸੀਅਸ ਅਤੇ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਮੰਨੀਏ ਤਾਂ 23 ਜਨਵਰੀ ਤੋਂ ਸੂਬੇ ਵਿੱਚ ਮੀਂਹ ਦੀ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ, ਇਸ ਦੇ ਨਾਲ ਹੀ ਕਈ ਥਾਵਾਂ 'ਤੇ ਗੜ੍ਹੇਮਾਰੀ ਦੀਆਂ ਵੀ ਸੰਭਾਵਨਾਵਾਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਜਾਰੀ ਕੀਤੀ ਹੈ।

ਪੰਜਾਬ 'ਚ ਅੱਜ ਘੱਟੋ-ਘੱਟ ਤਾਪਮਾਨ (Temperature in Punjab)

● ਅੰਮ੍ਰਿਤਸਰ 'ਚ 7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਲੁਧਿਆਣਾ 'ਚ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਪਟਿਆਲਾ 'ਚ 6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਪਠਾਨਕੋਟ 'ਚ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਗੁਰਦਾਸਪੁਰ 'ਚ 7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਮੋਗਾ 'ਚ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਫਰੀਦਕੋਟ ਵਿੱਚ 7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ
● ਬਠਿੰਡਾ ਵਿੱਚ 7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : Weather Forecast: ਪੰਜਾਬ ਵਾਸੀਆਂ ਲਈ ਰਾਹਤ ਦੀ ਖ਼ਬਰ, ਅਗਲੇ ਹਫਤੇ ਤੋਂ ਸੀਤ ਲਹਿਰ ਖ਼ਤਮ

ਹਰਿਆਣਾ 'ਚ ਮੌਸਮ ਦਾ ਮਿਜਾਜ਼ (Weather in Haryana)

ਹਰਿਆਣਾ 'ਚ ਵੀ ਸਰਦੀ ਦਾ ਸਿਤਮ ਜਾਰੀ ਹੈ। ਸੂਬੇ ਵਿੱਚ ਠੰਡ ਕਾਰਨ ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 6.7 ਡਿਗਰੀ, ਅੰਬਾਲਾ ਵਿੱਚ 7.4 ਡਿਗਰੀ ਸੈਲਸੀਅਸ, ਕੁਰੂਕਸ਼ੇਤਰ ਵਿੱਚ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂਕਿ, ਭਿਵਾਨੀ ਦਾ ਘੱਟੋ-ਘੱਟ ਤਾਪਮਾਨ 7.9 ਡਿਗਰੀ ਸੈਲਸੀਅਸ ਅਤੇ ਸਿਰਸਾ ਦਾ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਯਾਨੀ 23 ਅਤੇ 24 ਜਨਵਰੀ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ 'ਚ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ, ਇਸ ਦੇ ਨਾਲ ਹੀ 24 ਜਨਵਰੀ ਨੂੰ ਪੰਜਾਬ, ਹਰਿਆਣਾ, ਯੂਪੀ, ਉੱਤਰਾਖੰਡ 'ਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।

ਹਰਿਆਣਾ 'ਚ ਅੱਜ ਘੱਟੋ-ਘੱਟ ਤਾਪਮਾਨ (Temperature in Haryana)

● ਅੰਬਾਲਾ 'ਚ 10 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਭਿਵਾਨੀ 'ਚ 7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਫਰੀਦਾਬਾਦ 'ਚ 7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਗੁਰੂਗਰਾਮ 'ਚ 7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਹਿਸਾਰ 'ਚ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਕਰਨਾਲ 'ਚ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਪਾਨੀਪਤ ਵਿੱਚ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ
● ਪਲਵਲ ਵਿੱਚ 7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : Weather Change: ਪੰਜਾਬ 'ਚ ਠੰਡ ਨੇ ਕੱਢੇ ਵੱਟ, ਇਸ ਦਿਨ ਤੋਂ ਬਦਲੇਗਾ ਮੌਸਮ, ਜਾਣੋ ਇਹ ਵੱਡੀ ਅਪਡੇਟ

ਦਿੱਲੀ-ਐੱਨ.ਸੀ.ਆਰ ਦਾ ਮੌਸਮ (Weather of Delhi-NCR)

ਮੌਸਮ ਵਿਭਾਗ ਨੇ ਦਿੱਲੀ-ਐੱਨਸੀਆਰ ਦੇ ਮੌਸਮ 'ਚ ਬਦਲਾਅ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਦੀ ਮੰਨੀਏ ਤਾਂ ਦਿੱਲੀ 'ਚ 24 ਤੋਂ 27 ਜਨਵਰੀ ਤੱਕ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਇਸ ਦੇ ਨਾਲ ਹੀ ਜਨਵਰੀ ਦੇ ਬਾਕੀ ਦਿਨਾਂ ਵਿੱਚ ਲੋਕਾਂ ਨੂੰ ਮੀਂਹ, ਹਨੇਰੀ, ਧੁੱਪ, ਬੱਦਲਾਂ ਵਰਗੇ ਮੌਸਮ ਦੇ ਕਈ ਰੰਗ ਦੇਖਣ ਨੂੰ ਮਿਲ ਸਕਦੇ ਹਨ।

ਦਿੱਲੀ-ਐੱਨ.ਸੀ.ਆਰ ਲਈ ਮੌਸਮ ਦੀ ਭਵਿੱਖਬਾਣੀ (Weather Forecast for Delhi-NCR)

● 24 ਜਨਵਰੀ ਦੀ ਰਾਤ ਤੋਂ ਬਾਰਿਸ਼ ਦੇ ਨਜ਼ਾਰੇ ਦੇਖਣ ਨੂੰ ਮਿਲਣਗੇ।
● 25 ਜਨਵਰੀ ਨੂੰ ਸਵੇਰੇ ਅਤੇ ਸ਼ਾਮ ਨੂੰ ਹਲਕੀ ਬਾਰਿਸ਼ ਹੋਵੇਗੀ, ਇੱਥੇ ਵੱਧ ਤੋਂ ਵੱਧ ਤਾਪਮਾਨ 22 ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।
● 26 ਅਤੇ 27 ਜਨਵਰੀ ਨੂੰ ਵੀ ਹਲਕੀ ਬਾਰਿਸ਼ ਹੋ ਸਕਦੀ ਹੈ, ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟੋ-ਘੱਟ 9 ਤੋਂ 10 ਡਿਗਰੀ ਦੇ ਆਸ-ਪਾਸ ਹੋ ਸਕਦਾ ਹੈ।

Summary in English: IMD ALERT: Snowfall on mountains, rain and hail in Punjab-Haryana-UP

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters