s
  1. Home
  2. ਮੌਸਮ

Fog or Smog? ਠੰਡ ਦੇ ਨਾਲ ਵਧਿਆ ਪ੍ਰਦੂਸ਼ਣ ਪੱਧਰ, ਦਿੱਲੀ ਤੋਂ ਬਿਹਾਰ ਤੱਕ ਲੋਕ ਖੱਜਲ-ਖੁਆਰ

ਦਿਸੰਬਰ ਮਹੀਨਾ ਸ਼ੁਰੂ ਹੁੰਦਿਆਂ ਹੀ ਸਰਦੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਮਾਹਿਰਾਂ ਦੀ ਮੰਨੀਏ ਤਾਂ ਇਸ ਸਾਲ ਦੇ ਸ਼ੁਰੂਆਤੀ ਦਿਨ ਪਿਛਲੇ ਸਾਲ ਦੇ ਮੁਕਾਬਲੇ ਜ਼ਿਆਦਾ ਗੰਭੀਰ ਹੋਣਗੇ।

Gurpreet Kaur
Gurpreet Kaur

ਦਿਸੰਬਰ ਮਹੀਨਾ ਸ਼ੁਰੂ ਹੁੰਦਿਆਂ ਹੀ ਸਰਦੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਮਾਹਿਰਾਂ ਦੀ ਮੰਨੀਏ ਤਾਂ ਇਸ ਸਾਲ ਦੇ ਸ਼ੁਰੂਆਤੀ ਦਿਨ ਪਿਛਲੇ ਸਾਲ ਦੇ ਮੁਕਾਬਲੇ ਜ਼ਿਆਦਾ ਗੰਭੀਰ ਹੋਣਗੇ।

ਇਹ ਧੁੰਦ ਹੈ ਜਾਂ ਧੂੰਆਂ ?

ਇਹ ਧੁੰਦ ਹੈ ਜਾਂ ਧੂੰਆਂ ?

Weather Update: ਉੱਤਰ ਭਾਰਤ ਦੇ ਸੂਬਿਆਂ ਵਿੱਚ ਮੌਸਮ ਪੱਖੋਂ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਦਿਸੰਬਰ ਮਹੀਨਾ ਸ਼ੁਰੂ ਹੁੰਦਿਆਂ ਹੀ ਸਰਦੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ 'ਚ ਗਿਰਾਵਟ ਨਾਲ ਹੁਣ ਸਰਦੀ ਦਾ ਅਹਿਸਾਸ ਵਧਣ ਲੱਗਾ ਹੈ। ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਜਿਵੇਂ-ਜਿਵੇਂ ਦਿਨ ਚੜ੍ਹੇਗਾ, ਠੰਡ ਦਾ ਅਹਿਸਾਸ ਵੀ ਵਧੇਗਾ। ਮੌਸਮ ਵਿਭਾਗ ਦੀ ਮੰਨੀਏ ਤਾਂ ਇਸ ਸਾਲ ਦੇ ਸ਼ੁਰੂਆਤੀ ਦਿਨ ਪਿਛਲੇ ਸਾਲ ਦੇ ਮੁਕਾਬਲੇ ਜ਼ਿਆਦਾ ਗੰਭੀਰ ਹੋਣ ਵਾਲੇ ਹਨ। ਖਾਸ ਗੱਲ ਇਹ ਹੈ ਕਿ ਮਾਹਿਰ ਇਸ ਨੂੰ ਇੱਕ ਆਮ ਕੁਦਰਤੀ ਪ੍ਰਕਿਰਿਆ ਮੰਨ ਰਹੇ ਹਨ।

ਪੰਜਾਬ 'ਚ ਧੁੰਦ ਦਾ ਕਹਿਰ

ਪੰਜਾਬ 'ਚ ਹੌਲੀ-ਹੌਲੀ ਠੰਡ ਵਧਣੀ ਸ਼ੁਰੂ ਹੋ ਗਈ ਹੈ। ਲੋਕ ਸ਼ੀਤ ਲਹਿਰ ਦਾ ਕਹਿਰ ਝੱਲ ਰਹੇ ਹਨ। ਦੱਸ ਦੇਈਏ ਕਿ ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਧੂੰਆਂ ਛਾਇਆ ਰਿਹਾ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਅਗਲੇ ਦੋ ਦਿਨਾਂ ਤੱਕ ਮਾਝਾ, ਦੁਆਬਾ ਅਤੇ ਮਾਲਵੇ ਦੇ ਇਲਾਕਿਆਂ ਵਿੱਚ ਧੁੰਦ ਛਾਈ ਰਹੇਗੀ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਧੁੰਦ ਕਾਰਨ ਕੁਝ ਇਲਾਕਿਆਂ 'ਚ ਵਿਜ਼ੀਬਿਲਟੀ ਜ਼ੀਰੋ ਦਰਜ ਕੀਤੀ ਗਈ ਹੈ।

ਦਿੱਲੀ-ਐੱਨ.ਸੀ.ਆਰ 'ਚ ਵਧੀ ਠੰਡ

ਦਿਸੰਬਰ ਦੇ ਮਹੀਨੇ ਵਿੱਚ, ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਨਾਲ ਲੱਗਦੇ ਖੇਤਰ ਵਿੱਚ ਹੁਣ ਸਰਦੀ ਦਾ ਪ੍ਰਭਾਵ ਦਿਖਾਈ ਦੇਣ ਲੱਗ ਪਿਆ ਹੈ। ਪਹਾੜਾਂ 'ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਸਰਦੀ ਵਧ ਗਈ ਹੈ। ਹਾਲਾਂਕਿ ਇਹ ਠੰਡ ਅਜੇ ਵੀ ਓਨੀ ਨਹੀਂ ਹੈ ਜਿੰਨੀ ਦਸੰਬਰ ਦੇ ਮਹੀਨੇ ਹੁੰਦੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਦਿੱਲੀ ਵਾਸੀਆਂ ਨੂੰ ਕੜਾਕੇ ਦੀ ਠੰਡ ਦਾ ਇੰਤਜ਼ਾਰ ਕਰਨਾ ਪਵੇਗਾ ਪਰ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਦੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ।

ਉੱਤਰਾਖੰਡ ਦੇ ਤਰਾਈ ਖੇਤਰਾਂ 'ਚ ਠੰਡ

ਉੱਤਰਾਖੰਡ ਦੇ ਮੈਦਾਨੀ ਇਲਾਕੇ ਆਉਣ ਵਾਲੇ ਦਿਨਾਂ ਵਿੱਚ ਹੋਰ ਠੰਡੇ ਹੋਣ ਜਾ ਰਹੇ ਹਨ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਤਰਾਈ ਖੇਤਰਾਂ 'ਚ ਠੰਡ ਹੌਲੀ-ਹੌਲੀ ਵਧੇਗੀ। ਇਸ ਤੋਂ ਇਲਾਵਾ ਮੌਸਮ ਵਿਗਿਆਨੀਆਂ ਨੇ ਮੌਸਮ ਸਾਫ਼ ਰਹਿਣ ਅਤੇ ਠੰਡ ਵਧਣ ਦੀ ਭਵਿੱਖਬਾਣੀ ਕੀਤੀ ਹੈ। ਅੱਜ ਯਾਨੀ 5 ਦਸੰਬਰ ਸੋਮਵਾਰ ਨੂੰ ਦੇਹਰਾਦੂਨ 'ਚ ਸਵੇਰੇ ਧੁੰਦ ਛਾਈ ਰਹੀ, ਜਿਸ ਕਾਰਨ ਸਵੇਰ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।

ਬਿਹਾਰ 'ਚ ਪਾਰਾ ਡਿੱਗਣਾ ਸ਼ੁਰੂ

ਸੂਬੇ 'ਚ ਪਾਰਾ ਹੌਲੀ-ਹੌਲੀ ਡਿੱਗਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਬਿਹਾਰ ਦੇ ਪੰਜ ਜ਼ਿਲ੍ਹਿਆਂ ਦਾ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ ਹੇਠਾਂ ਜਾ ਰਿਹਾ ਹੈ। ਇਸ ਦੇ ਨਾਲ ਹੀ ਰਾਜਧਾਨੀ ਪਟਨਾ ਸਮੇਤ ਕੁੱਲ 9 ਜ਼ਿਲ੍ਹਿਆਂ ਵਿੱਚ ਪਾਰਾ ਡਿੱਗ ਗਿਆ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 7 ਦਸੰਬਰ ਤੱਕ ਆਸਮਾਨ ਸਾਫ ਰਹੇਗਾ, ਸਵੇਰੇ ਹਲਕੀ ਧੁੰਦ ਛਾਈ ਰਹੇਗੀ।

ਇਹ ਵੀ ਪੜ੍ਹੋ : ਮੌਸਮ ਨੇ ਛੇੜੀ ਕੰਬਣੀ, ਘਰਾਂ 'ਚ ਦੁੱਬਕੇ ਲੋਕ, ਸ਼ੀਤ ਲਹਿਰ ਨੇ ਘਰਾਂ ਚ ਬੈਠੇ ਲੋਕ ਰਜਾਈਆਂ ਚ ਵਾੜੇ

ਮੌਸਮ ਵਿਭਾਗ ਵੱਲੋਂ ਭਵਿੱਖਬਾਣੀ

ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਦੌਰਾਨ ਦਿੱਲੀ-ਐਨਸੀਆਰ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਰਾਤ ਨੂੰ ਠੰਡ ਹੋਰ ਵਧ ਸਕਦੀ ਹੈ, ਜਦੋਂਕਿ ਦਿਨ ਵੇਲੇ ਤੇਜ਼ ਧੁੱਪ ਕਾਰਨ ਲੋਕਾਂ ਨੂੰ ਠੰਡ ਤੋਂ ਕੁਝ ਹੱਦ ਤੱਕ ਰਾਹਤ ਮਿਲਦੀ ਰਹੇਗੀ। ਨਾਲ ਹੀ, ਐਮਆਈਡੀ ਨੇ ਦਸੰਬਰ ਦੇ ਅੱਧ ਤੱਕ ਦਿੱਲੀ-ਐਨਸੀਆਰ ਵਿੱਚ ਠੰਡ ਵਧਣ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਕਰਨਾਟਕ, ਤਾਮਿਲਨਾਡੂ, ਕੇਰਲ, ਅੰਡੇਮਾਨ ਅਤੇ ਨਿਕੋਬਾਰ ਵਰਗੇ ਸੂਬਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਦੱਖਣੀ ਭਾਰਤ ਦੇ ਕਈ ਇਲਾਕਿਆਂ 'ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਤਾਪਮਾਨ ਵੀ ਹੇਠਾਂ ਡਿੱਗ ਗਿਆ ਹੈ।

Summary in English: Is it Fog or Smog? Pollution level increased with cold, people from Delhi to Bihar are worried

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters