1. Home
  2. ਮੌਸਮ

Punjab ਵਿੱਚ ਮੀਂਹ ਦੀ Latest Update, ਪੜੋ 7 ਤੋਂ 12 ਅਗਸਤ ਤੱਕ ਦੀ Weather Report

ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ, ਹਿਮਾਚਲ ਪ੍ਰਦੇਸ਼ 'ਚ ਲਗਾਤਾਰ ਬਾਰਿਸ਼ ਜਾਰੀ ਹੈ,ਜਿਸ ਕਾਰਨ ਸੂਬੇ ਵਿੱਚ ਭਾਰੀ ਤਬਾਹੀ ਦੇਖਣ ਨੂੰ ਮਿਲ ਰਹੀ ਹੈ। ਜਾਣਕਾਰੀ ਮੁਤਾਬਕ ਹੁਣ ਤੱਕ 70 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਵਿੱਚ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

Gurpreet Kaur Virk
Gurpreet Kaur Virk
ਪੰਜਾਬ ਵਿੱਚ ਵੀ ਮੀਂਹ ਨੂੰ ਲੈ ਕੇ ਅਲਰਟ

ਪੰਜਾਬ ਵਿੱਚ ਵੀ ਮੀਂਹ ਨੂੰ ਲੈ ਕੇ ਅਲਰਟ

Weather Forecast: ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਰਾਜਾਂ 'ਚ ਨਦੀਆਂ ਦਾ ਪਾਣੀ ਭਰ ਗਿਆ ਹੈ ਅਤੇ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਇਸ ਦੇ ਨਾਲ ਹੀ ਕੁਝ ਰਾਜਾਂ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਅਤੇ ਬੱਦਲ ਫਟਣ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

ਮੌਸਮ ਵਿਭਾਗ ਨੇ 6 ਅਗਸਤ ਨੂੰ ਮਹਾਰਾਸ਼ਟਰ, ਪੱਛਮੀ ਬੰਗਾਲ, ਉੱਤਰਾਖੰਡ, ਅਸਾਮ, ਮੇਘਾਲਿਆ, ਨਾਗਾਲੈਂਡ, ਮਿਜ਼ੋਰਮ, ਮਨੀਪੁਰ, ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਦਿੱਲੀ ਦਾ ਮੌਸਮ

ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ ਤੋਂ ਬਾਰਿਸ਼ ਹੋਣ ਵਾਲੀ ਹੈ। ਅੱਜ ਤੋਂ ਤਿੰਨ ਦਿਨਾਂ ਲਈ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਰਾਜਧਾਨੀ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਸਕਾਈਮੇਟ ਮੁਤਾਬਕ ਇਸ ਹਫਤੇ ਭਰ ਮੀਂਹ ਜਾਰੀ ਰਹੇਗਾ। ਇਸ ਕਾਰਨ ਹੁੰਮਸ ਵਾਲੀ ਗਰਮੀ ਤੁਹਾਨੂੰ ਜ਼ਿਆਦਾ ਪਰੇਸ਼ਾਨ ਨਹੀਂ ਕਰੇਗੀ।

ਪੰਜਾਬ ਦਾ ਮੌਸਮ

ਪੰਜਾਬ 'ਚ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਖੁਸ਼ਖਬਰੀ ਹੈ। ਦਰਅਸਲ, ਸੂਬੇ 'ਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 2 ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ 6-7 ਅਗਸਤ ਨੂੰ ਜਾਰੀ ਕੀਤਾ ਗਿਆ ਯੈਲੋ ਅਲਰਟ ਖਤਮ ਕਰ ਦਿੱਤਾ ਗਿਆ ਸੀ ਪਰ ਹੁਣ ਵਿਭਾਗ ਵੱਲੋਂ ਮੁੜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਪੰਜਾਬ ਵਿੱਚ ਤਬਾਹੀ ਦਾ ਖ਼ਦਸ਼ਾ

ਮੌਸਮ ਵਿਭਾਗ ਨੇ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 6 ਅਗਸਤ ਦੀ ਰਾਤ ਨੂੰ ਵੈਸਟਰਨ ਡਿਸਟਰਬੈਂਸ ਸ਼ੁਰੂ ਹੋਣ ਕਾਰਨ 7 ਤੋਂ 12 ਅਗਸਤ ਤੱਕ ਪੰਜਾਬ-ਹਰਿਆਣਾ 'ਚ ਬਾਰਿਸ਼ ਹੋਵੇਗੀ, ਜਿਸ ਲਈ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਹੁਣ ਪੰਜਾਬ ਵਿੱਚ ਤਬਾਹੀ ਮਚਾ ਸਕਦੀ ਹੈ। ਦਰਅਸਲ, ਪਹਾੜੀ ਸੂਬੇ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਘੱਗਰ ਨਦੀ ਦੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਆਸਪਾਸ ਦੇ ਇਲਾਕੇ ਖ਼ਤਰੇ 'ਚ ਹਨ। ਘੱਗਰ ਦਰਿਆ ਵਿੱਚ ਪਿਛਲੇ 24 ਘੰਟਿਆਂ ਵਿੱਚ ਪਾਣੀ ਦਾ ਪੱਧਰ 6.5 ਫੁੱਟ ਵਧ ਗਿਆ ਹੈ।

ਇਹ ਵੀ ਪੜ੍ਹੋ: Himachal Pradesh 'ਚ ਮੀਂਹ ਨੇ ਮਚਾਈ ਤਬਾਹੀ, ਲੋਕ ਆਪਣੇ ਘਰਾਂ ਨੂੰ ਛੱਡਣ ਲਈ ਹੋਏ ਮਜ਼ਬੂਰ, Punjab 'ਚ 10 ਅਗਸਤ ਤੋਂ ਆਫ਼ਤ ਦਾ ਮੀਂਹ ਸ਼ੁਰੂ

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰੀ ਗੁਜਰਾਤ ਅਤੇ ਦੱਖਣੀ ਰਾਜਸਥਾਨ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਮੱਧ ਮਹਾਰਾਸ਼ਟਰ, ਉੱਤਰੀ ਕੋਂਕਣ ਅਤੇ ਗੋਆ ਅਤੇ ਦੱਖਣੀ ਗੁਜਰਾਤ ਵਿੱਚ ਮੀਂਹ ਪੈ ਸਕਦਾ ਹੈ। ਜਦੋਂਕਿ, ਪੂਰਬੀ ਰਾਜਸਥਾਨ, ਤੱਟੀ ਕਰਨਾਟਕ, ਡਾਕ ਆਂਧਰਾ ਪ੍ਰਦੇਸ਼, ਸਿੱਕਮ ਅਤੇ ਅਸਾਮ, ਪੂਰਬੀ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਅਤੇ ਤੱਟੀ ਕਰਨਾਟਕ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ, ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਸਿੱਕਮ, ਉੱਤਰ-ਪੂਰਬੀ ਭਾਰਤ, ਪੱਛਮੀ ਗੁਜਰਾਤ, ਕੇਰਲ ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਪੱਛਮੀ ਰਾਜਸਥਾਨ, ਕਰਨਾਟਕ, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅੰਦਰੂਨੀ ਤਾਮਿਲਨਾਡੂ ਅਤੇ ਉੱਤਰੀ ਅੰਦਰੂਨੀ ਕਰਨਾਟਕ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Summary in English: Latest Update of Rain in Punjab, Read Weather Report from 7th to 12th August

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters