1. Home
  2. ਮੌਸਮ

ਸਵੇਰ ਵੇਲੇ ਹਲਕੀ ਠੰਡ - ਦੁਪਹਿਰ ਵੇਲੇ ਗਰਮੀ, ਆਉਣ ਵਾਲੇ 2-3 ਦਿਨਾਂ ਲਈ IMD ਵੱਲੋਂ ਚੇਤਾਵਨੀ

IMD ਵੱਲੋਂ ਉੱਤਰ ਭਾਰਤ ਦੇ ਸੂਬਿਆਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕੁਝ ਖੇਤਰਾਂ 'ਚ ਤੇਜ਼ ਹਵਾਵਾਂ ਦੇ ਨਾਲ ਬੱਦਲਵਾਈ ਰਹਿਣ ਦੀ ਸੰਭਾਵਨਾ ਜਤਾਈ ਹੈ।

Gurpreet Kaur Virk
Gurpreet Kaur Virk
ਪੱਛਮੀ ਗੜਬੜੀ ਕਾਰਨ ਮੌਸਮ 'ਚ ਬਦਲਾਅ

ਪੱਛਮੀ ਗੜਬੜੀ ਕਾਰਨ ਮੌਸਮ 'ਚ ਬਦਲਾਅ

Weather Forecast: ਹਫਤੇ ਦੀ ਸ਼ੁਰੂਆਤ ਤੋਂ ਹੀ ਦੇਸ਼ ਭਰ ਦੇ ਕਈ ਸੂਬਿਆਂ 'ਚ ਪਾਰਾ ਵਧਣਾ ਸ਼ੁਰੂ ਹੋ ਗਿਆ ਹੈ। ਜਦੋਂਕਿ, ਉੱਤਰ ਭਾਰਤ ਦੇ ਕੁਝ ਹਿੱਸਿਆਂ ਵਿੱਚ ਅੱਜ ਵੀ ਲੋਕ ਸਵੇਰ ਵੇਲੇ ਹਲਕੀ ਠੰਡ ਮਹਿਸੂਸ ਕਰ ਰਹੇ ਹਨ। ਗੱਲ ਹਰਿਆਣਾ-ਪੰਜਾਬ ਦੀ ਕਰੀਏ ਤਾਂ ਇਸ ਵਾਰ ਮਾਰਚ ਮਹੀਨੇ 'ਚ ਹੀ ਗਰਮੀਆਂ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਰ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਮੁਤਾਬਕ ਪੱਛਮੀ ਗੜਬੜੀ ਕਾਰਨ ਮੌਸਮ 'ਚ ਮੁੜ ਬਦਲਾਅ ਆਉਣ ਵਾਲਾ ਹੈ।

ਪੰਜਾਬ-ਹਰਿਆਣਾ ਦਾ ਮੌਸਮ

ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਮੌਸਮ 'ਚ ਮੁੜ ਬਦਲਾਅ ਆਉਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਅਤੇ ਹਰਿਆਣਾ ਦਾ ਮੌਸਮ ਬਾਰ-ਬਾਰ ਬਦਲ ਰਿਹਾ ਹੈ, ਜਿੱਥੇ ਸਵੇਰੇ ਹਲਕੀ ਠੰਡ ਤੇ ਦੁਪਹਿਰ ਬਾਅਦ ਪਸੀਨੇ ਭਰੀ ਗਰਮੀ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੀ ਹੈ, ਉੱਥੇ ਹੀ ਹੁਣ ਮੌਸਮ ਵਿਭਾਗ ਨੇ ਹੁਣ ਅਗਲੇ 2-3 ਦਿਨਾਂ ਲਈ ਅਲਰਟ ਜਾਰੀ ਕਰਦੇ ਹੋਏ ਕੁਝ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਣ ਦੇ ਨਾਲ ਬੱਦਲਵਾਈ ਦੀ ਸੰਭਾਵਨਾ ਜਤਾਈ ਹੈ।

ਇਹ ਵੀ ਪੜ੍ਹੋ : Weather Forecast: ਪੰਜਾਬ 'ਚ 11 ਮਾਰਚ ਤੱਕ ਮੌਸਮ ਸਾਫ਼, 12-13 ਮਾਰਚ ਨੂੰ ਬੱਦਲਵਾਈ ਨਾਲ ਮੀਂਹ

ਦਿੱਲੀ ਦਾ ਮੌਸਮ

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਦਿੱਲੀ ਦੇ ਜ਼ਿਆਦਾਤਰ ਇਲਾਕਿਆਂ 'ਚ ਸਵੇਰ ਤੋਂ ਹੀ ਲੋਕ ਗਰਮੀ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ ਦਿੱਲੀ 'ਚ ਸਵੇਰੇ ਘੱਟੋ-ਘੱਟ ਤਾਪਮਾਨ 14-15 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ, 14 ਮਾਰਚ, 2023 ਨੂੰ ਭਲਕੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਦੇਖੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ALERT: ਉੱਤਰ ਭਾਰਤ ਨੂੰ ਲੈ ਕੇ IMD ਦੀ ਨਵੀ ਚਿਤਾਵਨੀ, ਜਾਣੋ Punjab ਤੋਂ Delhi ਤੱਕ ਦਾ ਮੌਸਮ

ਮੌਸਮ ਵਿਭਾਗ ਦੀ ਭਵਿੱਖਬਾਣੀ ਅਤੇ ਚੇਤਾਵਨੀਆਂ

ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਅਨੁਸਾਰ ਅੱਜ ਅਤੇ ਕੱਲ੍ਹ ਯਾਨੀ 13-14 ਤਰੀਕ ਨੂੰ ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਉੱਤਰ-ਪੂਰਬੀ ਭਾਰਤ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ, ਨਾਲ ਹੀ ਇਨ੍ਹਾਂ ਹਿੱਸਿਆਂ 'ਚ ਮੀਂਹ ਪੈ ਸਕਦਾ ਹੈ। ਆਈਐਮਡੀ (IMD) ਦਾ ਇਹ ਵੀ ਕਹਿਣਾ ਹੈ ਕਿ 15-17 ਮਾਰਚ 2023 ਦੌਰਾਨ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਨਾਲ ਬਿਜਲੀ ਚਮਕੇਗੀ।

ਅੱਜ ਪੱਛਮੀ ਹਿਮਾਲੀਅਨ ਖੇਤਰ ਵਿੱਚ ਗਰਜ ਨਾਲ ਬਿਜਲੀ ਚਮਕਣ ਅਤੇ ਹਲਕੀਆਂ ਫੁਹਾਰਾਂ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰਾਖੰਡ 'ਚ ਵੀ ਕੁਝ ਥਾਵਾਂ 'ਤੇ ਗੜੇ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਆਈਐਮਡੀ ਦੀ ਰਿਪੋਰਟ ਦੇ ਅਨੁਸਾਰ, ਪੱਛਮੀ ਮੱਧ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਦੇ ਅਨੁਸਾਰ, 15-17 ਮਾਰਚ 2023 ਦੌਰਾਨ ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੜੀਸਾ, ਪੱਛਮੀ ਬੰਗਾਲ, ਝਾਰਖੰਡ ਅਤੇ ਪੂਰਬੀ ਭਾਰਤ, ਉੱਤਰੀ ਅੰਦਰੂਨੀ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਅੰਦਰੂਨੀ ਕਰਨਾਟਕ, ਪੂਰਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Summary in English: Light frost in morning - heat in afternoon, warning from IMD for next 2-3 days

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters