1. Home
  2. ਮੌਸਮ

ਪਹਾੜਾਂ 'ਚ ਪਾਰਾ ਸਿਫ਼ਰ ਤੋਂ ਹੇਠਾਂ, ਦਿੱਲੀ-ਐੱਨ.ਸੀ.ਆਰ 'ਚ ਧੂੰਏਂ ਦਾ ਗੁੱਬਾਰ, ਮੌਸਮ ਵਿਭਾਗ ਵੱਲੋਂ ਅਲਰਟ

ਮੌਸਮ ਵਿਭਾਗ ਮੁਤਾਬਕ ਦੱਖਣੀ ਸੂਬਿਆਂ 'ਚ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ। ਜਦੋਂਕਿ, ਉੱਤਰ ਭਾਰਤ 'ਚ ਠੰਡ ਦੇ ਨਾਲ ਪ੍ਰਦੂਸ਼ਣ ਦਾ ਕਹਿਰ ਵੱਧ ਰਿਹਾ ਹੈ।

Gurpreet Kaur Virk
Gurpreet Kaur Virk

ਮੌਸਮ ਵਿਭਾਗ ਮੁਤਾਬਕ ਦੱਖਣੀ ਸੂਬਿਆਂ 'ਚ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ। ਜਦੋਂਕਿ, ਉੱਤਰ ਭਾਰਤ 'ਚ ਠੰਡ ਦੇ ਨਾਲ ਪ੍ਰਦੂਸ਼ਣ ਦਾ ਕਹਿਰ ਵੱਧ ਰਿਹਾ ਹੈ।

ਪਹਾੜਾਂ 'ਚ ਪਾਰਾ ਸਿਫ਼ਰ ਤੋਂ ਹੇਠਾਂ

ਪਹਾੜਾਂ 'ਚ ਪਾਰਾ ਸਿਫ਼ਰ ਤੋਂ ਹੇਠਾਂ

Weather Forecast: ਬਰਫਬਾਰੀ ਕਾਰਨ ਉੱਤਰੀ ਭਾਰਤ 'ਚ ਠੰਡ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ, ਜਦੋਂਕਿ ਦੱਖਣੀ ਭਾਰਤ 'ਚ ਚੱਕਰਵਾਤੀ ਤੂਫਾਨ ਅਤੇ ਭਾਰੀ ਮੀਂਹ ਦਾ ਖਤਰਾ ਮੰਡਰਾ ਰਿਹਾ ਹੈ। ਆਈਐਮਡੀ (IMD) ਦਾ ਕਹਿਣਾ ਹੈ ਕਿ ਇਸ ਤੂਫ਼ਾਨ ਕਾਰਨ ਤਾਮਿਲਨਾਡੂ, ਪੁਡੂਚੇਰੀ ਅਤੇ ਆਂਧਰਾ ਪ੍ਰਦੇਸ਼ ਸਮੇਤ ਦੱਖਣੀ ਭਾਰਤ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ 'ਚ ਸਰਦੀ ਨੇ ਫੜਿਆ ਜ਼ੋਰ

ਦਿਸੰਬਰ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਪੰਜਾਬ `ਚ ਸਰਦੀ ਨੇ ਜ਼ੋਰ ਫੜ ਲਿਆ ਹੈ, ਸਰਦੀ ਦੇ ਨਾਲ-ਨਾਲ ਧੁੰਦ ਵੀ ਸੰਘਣੀ ਹੁੰਦੀ ਜਾ ਰਹੀ ਹੈ। ਪਹਾੜਾਂ 'ਚ ਬਰਫਬਾਰੀ ਕਾਰਨ ਪੰਜਾਬ ਦੇ ਤਾਪਮਾਨ `ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਲੋਕ ਸ਼ੀਤ ਲਹਿਰ ਕਾਰਨ ਖੱਜਲ-ਖੁਆਰੀ ਦਾ ਸਾਹਮਣਾ ਕਰ ਰਹੇ ਹਨ।

ਦਿੱਲੀ-ਐੱਨ.ਸੀ.ਆਰ 'ਚ ਧੂੰਏਂ ਦਾ ਗੁੱਬਾਰ

ਪਹਾੜੀ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਦਾ ਅਸਰ ਉੱਤਰ ਭਾਰਤ ਦੇ ਸੂਬਿਆਂ ਵਿੱਚ ਪੈਣਾ ਸ਼ੁਰੂ ਹੋ ਗਿਆ ਹੈ। ਦਿੱਲੀ ਵਿੱਚ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇੱਥੇ ਸੰਘਣੀ ਧੁੰਦ ਦੇ ਨਾਲ-ਨਾਲ ਪ੍ਰਦੂਸ਼ਣ ਵੀ ਵੱਧ ਰਿਹਾ ਹੈ। ਸਿਸਟਮ ਆਫ ਏਅਰ ਕੁਆਲਿਟੀ ਐਂਡ ਵੇਦਰ ਫੋਰਕਾਸਟਿੰਗ ਐਂਡ ਰਿਸਰਚ ਮੁਤਾਬਕ ਅੱਜ ਯਾਨੀ 7 ਦਸੰਬਰ ਨੂੰ ਦਿੱਲੀ ਵਿੱਚ AQI 329 ਸ਼੍ਰੇਣੀ ਵਿੱਚ ਹੈ।

ਉੱਤਰਾਖੰਡ 'ਚ ਖ਼ਰਾਬ ਮੌਸਮ

ਦਿਸੰਬਰ ਦੀ ਸ਼ੁਰੂਆਤ ਦੇ ਨਾਲ ਹੀ ਉੱਤਰਾਖੰਡ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ। ਖਾਸ ਤੌਰ 'ਤੇ ਸੂਬੇ ਦੇ ਪਹਾੜੀ ਹਿੱਸਿਆਂ 'ਚ ਹੱਡਾਂ ਠਾਰਨ ਵਾਲੀ ਠੰਡ ਨੇ ਲੋਕਾਂ ਨੂੰ ਤੜਫਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਇਸ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਅਜਿਹੇ ਹਾਲਾਤਾਂ 'ਚ ਡਾਕਟਰਾਂ ਨੇ ਲੋਕਾਂ ਨੂੰ ਠੰਡ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਰਾਜਸਥਾਨ 'ਚ ਸ਼ੀਤ ਲਹਿਰ ਦਾ ਕਹਿਰ

ਬਰਫਬਾਰੀ ਦਾ ਅਸਰ ਰਾਜਸਥਾਨ 'ਚ ਸਾਫ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਸ਼ੀਤ ਲਹਿਰ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਵੇਰੇ ਅਤੇ ਰਾਤ ਵੇਲੇ ਠੰਡ ਦਾ ਪ੍ਰਭਾਵ ਵਧਣਾ ਸ਼ੁਰੂ ਹੋ ਗਿਆ ਹੈ। ਲੋਕੀ ਘਰਾਂ ਤੋਂ ਬਾਹਰ ਨਿਕਲਣ ਵੇਲੇ ਬਹੁਤ ਸਾਵਧਾਨੀਆਂ ਵਰਤ ਰਹੇ ਹਨ। ਹਾਲਾਂਕਿ, ਧੁੱਪ ਨਿਕਲਣ ਕਾਰਨ ਲੋਕ ਰਾਹਤ ਮਹਿਸੂਸ ਕਰ ਰਹੇ ਹਨ, ਪਰ ਸਵੇਰੇ-ਸ਼ਾਮ ਦੀ ਠੰਡ ਲੋਕਾਂ ਦੀਆਂ ਮੁਸ਼ਕਲਾਂ ਵਾਧਾ ਰਹੀ ਹੈ।

ਇਹ ਵੀ ਪੜ੍ਹੋ : Weather Update: ਦੱਖਣ ਭਾਰਤ `ਚ ਮੀਂਹ ਦਾ ਕਹਿਰ, ਉੱਤਰ ਭਾਰਤ `ਚ ਵਧੀ ਠੰਡ

ਜੰਮੂ 'ਚ 9 ਦਸੰਬਰ ਨੂੰ ਬਦਲੇਗਾ ਮੌਸਮ

ਮੌਸਮ ਵਿਭਾਗ ਮੁਤਾਬਕ ਜੰਮੂ ਵਿੱਚ ਪਿਛਲੇ ਕਈ ਦਿਨਾਂ ਤੋਂ ਮੌਸਮ ਖੁਸ਼ਕ ਬਣਿਆ ਹੋਇਆ ਹੈ, ਜੋ 8 ਦਸੰਬਰ ਤੋਂ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ 9 ਦਸੰਬਰ ਨੂੰ ਕਈ ਖੇਤਰਾਂ ਵਿੱਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਨਾਲ ਹੀ ਮੌਸਮ ਵਿਭਾਗ ਨੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ। ਫਿਲਹਾਲ, ਲੋਕ ਠੰਡ ਤੋਂ ਬਚਣ ਲਈ ਅੱਗ ਸੇਕਦੇ ਨਜ਼ਰ ਆ ਰਹੇ ਹਨ।

ਇਨ੍ਹਾਂ ਸੂਬਿਆਂ ਵਿੱਚ ਬਾਰਿਸ਼

● ਅੰਡੇਮਾਨ ਅਤੇ ਨਿਕੋਬਾਰ ਟਾਪੂ ਉੱਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਤਾਮਿਲਨਾਡੂ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● 8 ਦਸੰਬਰ ਦੀ ਸਵੇਰ ਤੋਂ ਤੱਟਵਰਤੀ ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ 'ਤੇ ਮੀਂਹ ਦੀਆਂ ਗਤੀਵਿਧੀਆਂ ਵਧਣਗੀਆਂ।

● ਤਾਮਿਲਨਾਡੂ ਵਿੱਚ 8 ਦਸੰਬਰ ਨੂੰ ਅਤੇ ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ ਉੱਤੇ 8 ਦਸੰਬਰ ਤੋਂ 10 ਦਸੰਬਰ ਤੱਕ ਦਰਮਿਆਨੀ ਤੋਂ ਭਾਰੀ ਬਾਰਸ਼ ਹੋ ਸਕਦੀ ਹੈ।

Summary in English: Mercury below zero in mountains, smog in Delhi-NCR, weather department alert

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters