s
  1. ਮੌਸਮ

Monsoon 2022: ਬਦਲਿਆ ਮੌਸਮ ਦਾ ਮਿਜਾਜ਼! ਅੱਜ ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ!

ਗੁਰਪ੍ਰੀਤ ਕੌਰ
ਗੁਰਪ੍ਰੀਤ ਕੌਰ
ਅੱਜ ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ

ਅੱਜ ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ

Weather Alert: ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਕਈ ਦਿਨਾਂ ਦੀ ਭਿਆਨਕ ਗਰਮੀ ਦੇ ਹਾਲਾਤਾਂ ਤੋਂ ਬਾਅਦ ਹੁਣ ਮੀਂਹ ਅਤੇ ਬੂੰਦਾਬਾਂਦੀ ਦੀਆਂ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ।

Punjab Updated Weather: ਪਿਛਲੇ ਦੋ ਹਫ਼ਤਿਆਂ ਤੋਂ ਭਿਆਨਕ ਗਰਮੀ ਅਤੇ 'ਲੂ' ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਪੰਜਾਬ 'ਚ ਬੁੱਧਵਾਰ ਯਾਨੀ ਅੱਜ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਬੱਦਲ ਅਤੇ ਤੇਜ਼ ਹਵਾਵਾਂ ਕਾਰਨ ਪੰਜਾਬ ਦੇ ਮੌਸਮ 'ਚ ਕੁਝ ਨਰਮੀ ਦੇਖਣ ਨੂੰ ਮਿਲੇਗੀ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਅਜਿਹਾ ਹੋਣ ਜਾ ਰਿਹਾ ਹੈ।

Punjab Weather Department: ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਅਨੁਸਾਰ ਬੁੱਧਵਾਰ ਦੁਪਹਿਰ ਤੋਂ ਬਾਅਦ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਅਤੇ ਹਨ੍ਹੇਰੀ ਦੇ ਨਾਲ-ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ 16 ਅਤੇ 17 ਜੂਨ ਨੂੰ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਖਾਸ ਤੌਰ 'ਤੇ ਪਹਾੜਾਂ ਨਾਲ ਲੱਗਦੇ ਜ਼ਿਲਿਆਂ 'ਚ ਤੇਜ਼ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਹਨ੍ਹੇਰੀ ਵੀ ਚੱਲ ਸਕਦੀ ਹੈ।

Delhi-NCR Updated Weather: ਦਿੱਲੀ-ਐੱਨਸੀਆਰ 'ਚ ਮੰਗਲਵਾਰ ਤੋਂ ਮੌਸਮ ਦਾ ਰੂਪ ਬਦਲ ਗਿਆ ਅਤੇ ਲੋਕਾਂ ਨੂੰ ਅੱਤ ਦੀ ਗਰਮੀ ਅਤੇ 'ਲੂ' ਤੋਂ ਕੁਝ ਰਾਹਤ ਮਿਲੀ। ਭਾਰਤੀ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ, ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, ਪੱਛਮੀ ਹਿਮਾਲੀਅਨ ਖੇਤਰ ਅਤੇ ਨਾਲ ਲੱਗਦੇ ਮੈਦਾਨੀ ਖੇਤਰਾਂ ਵਿੱਚ ਗਰਜ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਦਿੱਲੀ 'ਚ ਅਗਲੇ ਛੇ ਦਿਨਾਂ ਤੱਕ ਤੂਫਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 16 ਤੋਂ 18 ਜੂਨ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਮਾਨਸੂਨ 27 ਜੂਨ ਨੂੰ ਦਿੱਲੀ ਪਹੁੰਚ ਸਕਦਾ ਹੈ।

Himachal Pradesh Updated Weather: ਹਿਮਾਚਲ ਪ੍ਰਦੇਸ਼ ਵਿੱਚ ਅੱਜ ਤੋਂ ਰਾਹਤ ਦੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਲੋਕਾਂ ਨੂੰ ਲੰਬੇ ਸਮੇਂ ਬਾਅਦ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ ਅਤੇ ਇਸ ਦਾ ਪ੍ਰਭਾਵ ਅੱਜ ਤੋਂ ਸੂਬੇ ਵਿੱਚ ਪੈਣ ਦੀ ਸੰਭਾਵਨਾ ਹੈ। 15 ਤੋਂ 17 ਜੂਨ ਤੱਕ 40 ਕਿਲੋਮੀਟਰ ਦੀ ਰਫਤਾਰ ਨਾਲ ਤੂਫਾਨ ਅਤੇ ਭਾਰੀ ਬਾਰਸ਼ ਲਈ ਲਾਹੌਲ ਸਪਿਤੀ ਨੂੰ ਛੱਡ ਕੇ ਸੂਬੇ ਵਿੱਚ ਇੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Uttar Pradesh Updated Weather: ਯੂਪੀ ਦੇ ਲੋਕਾਂ ਲਈ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਕਾਫੀ ਰਾਹਤ ਦੇਣ ਵਾਲੀ ਹੈ। ਕਈ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲਣ ਦਾ ਸਮਾਂ ਆ ਗਿਆ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਡੇ ਹਿੱਸਿਆਂ ਵਿੱਚ ਬਾਰਿਸ਼ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਨੇ ਸੂਬੇ ਦੇ 32 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Uttarakhand Updated Weather: ਉੱਤਰਾਖੰਡ ਵਿੱਚ ਰਲਵਾਂ-ਮਿਲਵਾਂ 'ਚ ਮੌਸਮ ਦੇਖਣ ਨੂੰ ਮਿਲ ਰਿਹਾ ਹੈ। ਬੱਦਲਵਾਈ ਅਤੇ ਧੁੱਪ ਦੇ ਵਿਚਕਾਰ ਨਮੀ ਅਤੇ ਤੇਜ਼ ਗਰਮੀ ਜਾਰੀ ਹੈ। ਹਾਲਾਂਕਿ, ਬੁੱਧਵਾਰ ਨੂੰ ਗਰਮੀ ਤੋਂ ਤੁਰੰਤ ਰਾਹਤ ਮਿਲਣ ਦੀ ਉਮੀਦ ਹੈ। ਪਹਾੜੀ ਇਲਾਕਿਆਂ 'ਚ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਅਤੇ ਮੈਦਾਨੀ ਇਲਾਕਿਆਂ 'ਚ ਤੂਫਾਨ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੀਰਵਾਰ ਤੋਂ ਸੂਬੇ 'ਚ ਕੁਝ ਥਾਵਾਂ 'ਤੇ ਭਾਰੀ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Weather Today: ਉੱਤਰ ਭਾਰਤ ਨੂੰ ਮਿਲੇਗੀ ਗਰਮੀ ਤੋਂ ਰਾਹਤ! ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ!

Rajasthan Updated Weather: ਰਾਜਸਥਾਨ 'ਚ ਪ੍ਰੀ-ਮਾਨਸੂਨ ਦੇ ਆਉਣ ਨਾਲ ਮੌਸਮ 'ਚ ਤਬਦੀਲੀ ਆਈ ਹੈ, ਜਿਸਦੇ ਚਲਦਿਆਂ ਠੰਡਕ ਦਾ ਅਹਿਸਾਸ ਆਮ ਜਨਜੀਵਨ ਨੂੰ ਕੁਝ ਰਾਹਤ ਦਿੰਦਾ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਅਸਮਾਨ 'ਚ ਬੱਦਲਾਂ ਦੀ ਹਲਚਲ ਵੀ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਜੈਪੁਰ, ਚੁਰੂ ਸੀਕਰ, ਨਾਗੌਰ, ਬੀਕਾਨੇਰ, ਜੋਧਪੁਰ, ਪਾਲੀ, ਅਜਮੇਰ ਅਤੇ ਆਸਪਾਸ ਦੇ ਇਲਾਕਿਆਂ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।

IMD Alert: ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ, ਅੱਜ ਦਿੱਲੀ ਵਿੱਚ ਮੀਂਹ ਪੈ ਸਕਦਾ ਹੈ। ਰਾਸ਼ਟਰੀ ਰਾਜਧਾਨੀ ਵਿੱਚ ਘੱਟੋ-ਘੱਟ ਤਾਪਮਾਨ 31 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਅਤੇ ਹਨ੍ਹੇਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਦਿੱਲੀ-ਐਨਸੀਆਰ ਵਿੱਚ 20 ਜੂਨ ਤੱਕ ਮੀਂਹ ਪਵੇਗਾ। ਦਰਅਸਲ, ਇਹ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਹੋਵੇਗੀ, ਜੋ ਲਗਾਤਾਰ 6 ਦਿਨਾਂ ਤੱਕ ਚੱਲੇਗੀ। ਇਸ ਕਾਰਨ ਦਿੱਲੀ-ਐਨਸੀਆਰ ਵਿੱਚ ਵੱਧ ਤੋਂ ਵੱਧ ਤਾਪਮਾਨ 6 ਡਿਗਰੀ ਤੱਕ ਡਿੱਗ ਜਾਵੇਗਾ। ਜ਼ਾਹਿਰ ਹੈ ਕਿ ਇਸ ਨਾਲ ਲੋਕਾਂ ਨੂੰ ਗਰਮੀ ਅਤੇ 'ਲੂ' ਤੋਂ ਰਾਹਤ ਮਿਲੇਗੀ।

Summary in English: Monsoon 2022: Changed Weather Mood! Chance of rain in these states today!

Top Stories

More Stories

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters
Krishi Jagran Punjabi Magazine subscription