s
  1. ਮੌਸਮ

Monsoon 2022: ਕੇਰਲ 'ਚ ਮਾਨਸੂਨ ਦੀ ਦਸਤਕ ਦੇ ਅਸਾਰ! ਦਿੱਲੀ-ਪੰਜਾਬ 'ਚ ਗਰਮੀ ਦੀ ਮਾਰ!

ਗੁਰਪ੍ਰੀਤ ਕੌਰ
ਗੁਰਪ੍ਰੀਤ ਕੌਰ
ਕੇਰਲ 'ਚ ਮਾਨਸੂਨ ਦੀ ਦਸਤਕ ਦੇ ਅਨੁਮਾਨ

ਕੇਰਲ 'ਚ ਮਾਨਸੂਨ ਦੀ ਦਸਤਕ ਦੇ ਅਨੁਮਾਨ

Weather Update : ਮੌਸਮ ਵਿਭਾਗ ਨੇ ਮਾਨਸੂਨ ਨੂੰ ਲੈ ਕੇ ਖੁਸ਼ਖਬਰੀ ਦਿੱਤੀ ਹੈ। ਆਈਐਮਡੀ (IMD) ਮੁਤਾਬਕ ਮਾਨਸੂਨ ਅੱਜ 29 ਮਈ ਨੂੰ ਕੇਰਲ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਦੇਸ਼ ਦੇ ਜਿਆਦਾਤਰ ਸੂਬਿਆਂ ਵਿੱਚ ਕੁਝ ਦਿਨਾਂ ਤੱਕ ਹੀਟਵੇਵ ਤੋਂ ਰਾਹਤ ਮਿਲੇਗੀ। ਉਥੇ ਹੀ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਇਕ ਵਾਰ ਫਿਰ ਤੋਂ ਤਾਪਮਾਨ 40 ਡਿਗਰੀ ਨੂੰ ਪਾਰ ਕਰਨ ਦੀ ਸੰਭਾਵਨਾ ਹੈ।

Delhi-NCR Updated Weather : ਜੇਕਰ ਦਿੱਲੀ-ਐੱਨ.ਸੀ.ਆਰ. ਦੇ ਮੌਸਮ ਦੀ ਗੱਲ ਕਰੀਏ ਤਾਂ ਅੱਜ 29 ਮਈ ਨੂੰ ਇੱਥੇ ਹਲਕੀ ਬੱਦਲਵਾਈ ਰਹਿ ਸਕਦੀ ਹੈ। ਹਾਲਾਂਕਿ, ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਦਿੱਲੀ 'ਚ ਅੱਜ (Sunday) ਘੱਟੋ-ਘੱਟ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਦਿੱਲੀ, ਗਾਜ਼ੀਆਬਾਦ, ਨੋਇਡਾ ਅਤੇ ਗੁਰੂਗ੍ਰਾਮ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਹੀਟ ਵੇਵ ਦੀ ਕੋਈ ਸੰਭਾਵਨਾ ਨਹੀਂ ਹੈ।

Punjab Updated Weather : ਪੰਜਾਬ 'ਚ ਮੌਸਮ ਫਿਰ ਕਰਵਟ ਲੈ ਸਕਦਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਅਸਮਾਨ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਅਨੁਸਾਰ 30 ਮਈ ਤੋਂ ਮੌਸਮ ਸਾਫ਼ ਹੋ ਜਾਵੇਗਾ ਅਤੇ ਤਾਪਮਾਨ ਵਧਣ ਕਾਰਨ ਗਰਮੀ ਦਾ ਪ੍ਰਕੋਪ ਵਧੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਅਤੇ 40 ਡਿਗਰੀ ਦੇ ਨੇੜੇ ਜਾਂ ਹੇਠਾਂ ਦਰਜ ਕੀਤਾ ਗਿਆ ਸੀ।

Himachal Pradesh Updated Weather : ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਦੌਰਾਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ/ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

Uttar Pradesh Updated Weather : ਮੌਸਮ ਵਿਭਾਗ (IMD) ਅਨੁਸਾਰ ਅੱਜ ਯੂਪੀ ਦੀ ਰਾਜਧਾਨੀ ਲਖਨਊ ਵਿੱਚ ਘੱਟੋ-ਘੱਟ ਤਾਪਮਾਨ 26 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਰਹੇਗਾ। ਇਸ ਦੇ ਨਾਲ ਹੀ ਅੱਜ ਹਲਕੀ ਬੱਦਲਵਾਈ ਹੋ ਸਕਦੀ ਹੈ। ਗਾਜ਼ੀਆਬਾਦ ਵਿੱਚ ਘੱਟੋ-ਘੱਟ ਤਾਪਮਾਨ 28 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਦਰਜ ਕੀਤਾ ਜਾ ਸਕਦਾ ਹੈ।

Rajasthan Updated Weather : ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਨਾਲ-ਨਾਲ ਗੰਗਾਨਗਰ, ਜੋਧਪੁਰ ਸਮੇਤ ਅੱਠ ਸ਼ਹਿਰਾਂ ਵਿੱਚ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਧੌਲਪੁਰ ਜ਼ਿਲੇ 'ਚ ਵੀ ਹਲਕੀ ਬਾਰਿਸ਼ ਹੋਈ।

ਇਹ ਵੀ ਪੜ੍ਹੋ : Delhi-Punjab Weather Latest News : ਪੰਜਾਬ 'ਚ ਗਰਮੀ! ਦਿੱਲੀ 'ਚ ਮੌਸਮ ਸੁਹਾਵਣਾ!

IMD Alert : ਉੱਤਰੀ ਭਾਰਤ ਦੇ ਸੂਬਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਹੀਟਵੇਵ ਅਤੇ ਝੁਲਸਦੀ ਗਰਮੀ ਤੋਂ ਰਾਹਤ ਮਿਲੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਤੂਫਾਨ ਅਤੇ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ, ਜਿਸ ਕਾਰਨ ਮੌਸਮ ਦਾ ਰੂਪ ਬਦਲ ਗਿਆ ਹੈ। ਆਈਐਮਡੀ ਮੁਤਾਬਕ ਅਗਲੇ 4 ਦਿਨਾਂ ਤੱਕ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਹੀਟਵੇਵ ਦੀ ਕੋਈ ਚਿਤਾਵਨੀ ਨਹੀਂ ਹੈ। ਭਾਰਤੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ 29-30 ਮਈ ਤੱਕ ਮਾਨਸੂਨ ਦੇ ਕੇਰਲ ਪਹੁੰਚਣ ਦੀ ਸੰਭਾਵਨਾ ਹੈ। ਆਮ ਤੌਰ 'ਤੇ, ਮਾਨਸੂਨ 1 ਜੂਨ ਨੂੰ ਕੇਰਲ ਵਿੱਚ ਦਸਤਕ ਦਿੰਦਾ ਹੈ। ਪਰ ਇਸ ਵਾਰ ਮਾਨਸੂਨ ਸਮੇਂ ਤੋਂ ਪਹਿਲਾਂ ਕੇਰਲ ਵਿੱਚ ਦਸਤਕ ਦੇ ਸਕਦਾ ਹੈ।

Summary in English: Monsoon 2022: Impact of monsoon knock in Kerala! Heat wave in Delhi-Punjab!

Top Stories

More Stories

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters
Krishi Jagran Punjabi Magazine subscription