1. Home
  2. ਮੌਸਮ

Monsoon 2022: ਉੱਤਰ ਭਾਰਤ 'ਚ ਮਾਨਸੂਨ ਦੀ ਐਂਟਰੀ! ਅੱਜ ਵੀ ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਹੋਵੇਗੀ ਬਾਰਿਸ਼!

ਦਿੱਲੀ 'ਚ ਮਾਨਸੂਨ ਦੀ ਐਂਟਰੀ ਦੇ ਨਾਲ ਹੀ ਕਈ ਸੂਬਿਆਂ 'ਚ ਦੱਖਣ-ਪੱਛਮੀ ਮਾਨਸੂਨ ਅੱਗੇ ਵਧ ਗਿਆ ਹੈ। ਹੁਣ ਕੁਝ ਦਿਨਾਂ ਤੱਕ ਇਨ੍ਹਾਂ ਸੂਬਿਆਂ 'ਚ ਮੀਂਹ ਕਾਰਨ ਮੌਸਮ ਸੁਹਾਵਣਾ ਰਹੇਗਾ।

Gurpreet Kaur Virk
Gurpreet Kaur Virk
ਮਾਨਸੂਨ ਦੀ ਐਂਟਰੀ

ਮਾਨਸੂਨ ਦੀ ਐਂਟਰੀ

Weather Today: ਵੀਰਵਾਰ ਨੂੰ ਦਿੱਲੀ-ਐਨਸੀਆਰ 'ਚ ਸਾਰਾ ਦਿਨ ਮੀਂਹ ਪਿਆ, ਜਿਸਦੇ ਚਲਦਿਆਂ ਮੌਸਮ ਸੁਹਾਵਣਾ ਹੋ ਗਿਆ ਅਤੇ ਲੋਕਾਂ ਨੂੰ ਭਰ ਗਰਮੀ ਤੋਂ ਸੁਕੂਨ ਮਿਲਿਆ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸ਼ੁੱਕਰਵਾਰ ਨੂੰ ਵੀ ਕਈ ਹਿੱਸਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦਿੱਲੀ 'ਚ ਮਾਨਸੂਨ ਦੀ ਐਂਟਰੀ ਦੇ ਨਾਲ ਹੀ ਕਈ ਸੂਬਿਆਂ 'ਚ ਦੱਖਣ-ਪੱਛਮੀ ਮਾਨਸੂਨ ਅੱਗੇ ਵਧ ਗਿਆ ਹੈ। ਹੁਣ ਕੁਝ ਦਿਨਾਂ ਤੱਕ ਇਨ੍ਹਾਂ ਸੂਬਿਆਂ 'ਚ ਮੀਂਹ ਕਾਰਨ ਮੌਸਮ ਸੁਹਾਵਣਾ ਰਹੇਗਾ।

Punjab Updated Weather: ਲੰਬੀ ਉਡੀਕ ਤੋਂ ਬਾਅਦ ਵੀਰਵਾਰ ਨੂੰ ਮਾਨਸੂਨ ਨੇ ਪੰਜਾਬ ਵਿੱਚ ਦਸਤਕ ਦਿੱਤੀ। ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪਿਆ, ਜਿਸ ਨਾਲ ਮੌਸਮ ਖੁਸ਼ਨੁਮਾ ਹੋ ਗਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 1 ਜੁਲਾਈ ਯਾਨੀ ਅੱਜ ਵੀ ਸੂਬੇ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਇੱਕ ਹਫਤੇ 'ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਜਤਾਈ ਹੈ।

Delhi-NCR Updated Weather: ਮਾਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਲੋਕਾਂ ਲਈ ਵੀਰਵਾਰ ਦਾ ਦਿਨ ਰਾਹਤ ਭਰਿਆ ਰਿਹਾ। ਵੀਰਵਾਰ ਨੂੰ ਦਿੱਲੀ-ਐਨਸੀਆਰ 'ਚ ਮਾਨਸੂਨ ਦੀ ਪਹਿਲੀ ਬਾਰਿਸ਼ ਹੋਈ ਅਤੇ ਮਾਨਸੂਨ ਦਾ ਇੰਤਜ਼ਾਰ ਖਤਮ ਹੋ ਗਿਆ। ਦਿੱਲੀ 'ਚ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਅਗਲੇ ਕੁਝ ਦਿਨਾਂ ਤੱਕ ਮੌਸਮ ਸੁਹਾਵਣਾ ਰਹੇਗਾ, ਉਥੇ ਹੀ ਤਾਪਮਾਨ 'ਚ ਵੀ ਕਮੀ ਆਵੇਗੀ।

Himachal Pradesh Updated Weather: ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਆਮ ਨਾਲੋਂ ਪੰਜ ਦਿਨ ਲੇਟ ਹੋ ਰਹੀ ਮਾਨਸੂਨ ਦੀ ਭਾਰੀ ਬਾਰਿਸ਼ ਕਾਰਨ ਨਦੀਆਂ-ਨਾਲਿਆਂ 'ਚ ਉਛਾਲ ਹੈ। ਇੱਥੇ ਜ਼ਮੀਨ ਖਿਸਕਣ ਅਤੇ ਮਲਬੇ ਕਾਰਨ ਕਾਫੀ ਨੁਕਸਾਨ ਹੋਇਆ ਹੈ। ਇਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੌਸਮ ਵਿਭਾਗ ਨੇ ਸੂਬੇ 'ਚ ਸ਼ੁੱਕਰਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਹੈ ਅਤੇ ਸੂਬੇ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।

Uttar Pradesh Updated Weather: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਅੱਜ ਘੱਟੋ-ਘੱਟ ਤਾਪਮਾਨ 26 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਰਹੇਗਾ। ਨਾਲ ਹੀ, ਮੀਂਹ ਕਾਰਨ ਅੱਜ ਲਖਨਊ ਵਿੱਚ ਮੌਸਮ ਚੰਗਾ ਰਹੇਗਾ। ਮੌਸਮ ਵਿਭਾਗ ਮੁਤਾਬਕ ਲਖਨਊ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂਕਿ, ਗਾਜ਼ੀਆਬਾਦ ਵਿੱਚ ਅੱਜ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

Uttarakhand Updated Weather: ਉਤਰਾਖੰਡ 'ਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਮੀਂਹ ਕਾਰਣ ਨਦੀਆਂ-ਨਾਲਿਆਂ 'ਚ ਉਛਾਲ ਆਇਆ ਹੈ, ਜਿਸ ਨਾਲ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਨਾਲ ਦੇਹਰਾਦੂਨ ਸਮੇਤ ਆਸਪਾਸ ਦੇ ਇਲਾਕਿਆਂ ਦਾ ਤਾਪਮਾਨ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਨੇ ਭਾਰੀ ਮੀਂਹ ਦੇ ਚਲਦਿਆਂ ਕੁਝ ਇਲਾਕਿਆਂ 'ਚ ਔਰੇਂਜ ਅਲਰਟ (Orange Alert) ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : Monsoon Alert: ਦਿੱਲੀ 'ਚ ਮੀਂਹ ਨਾਲ ਮੌਸਮ ਸੁਹਾਵਣਾ! ਜਾਣੋ ਆਪਣੇ ਸ਼ਹਿਰ ਦਾ ਮੌਸਮ!

Bihar Updated Weather: ਬਿਹਾਰ 'ਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਹੈ। ਸ਼ੁੱਕਰਵਾਰ ਤੜਕੇ 3 ਵਜੇ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਸ਼ਹਿਰ 'ਚ ਪਾਣੀ ਭਰਿਆ ਹੋਇਆ ਹੈ। ਆਈਐਮਡੀ (IMD) ਦੇ ਅਨੁਸਾਰ, ਵੀਰਵਾਰ ਤੱਕ ਪੂਰੇ ਬਿਹਾਰ ਵਿੱਚ ਮਾਨਸੂਨ ਦੀ ਬਾਰਿਸ਼ 172 ਮਿਲੀਮੀਟਰ ਹੋ ਗਈ ਹੈ, ਜੋ ਕਿ ਆਮ ਨਾਲੋਂ ਛੇ ਪ੍ਰਤੀਸ਼ਤ ਵੱਧ ਹੈ।

Rajasthan Updated Weather: ਮਾਨਸੂਨ ਨੇ ਵੀਰਵਾਰ ਨੂੰ ਰਾਜਸਥਾਨ 'ਚ ਐਂਟਰੀ ਕਰ ਲਈ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਇਸ ਸਮੇਂ ਪੂਰਬੀ ਰਾਜਸਥਾਨ ਦੇ ਕੋਟਾ ਅਤੇ ਭਰਤਪੁਰ ਡਿਵੀਜ਼ਨਾਂ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਆਉਣ ਵਾਲੇ ਦਿਨਾਂ 'ਚ ਮਾਨਸੂਨ ਪੂਰੇ ਸੂਬੇ ਨੂੰ ਕਵਰ ਕਰੇਗਾ ਅਤੇ 6 ਜੁਲਾਈ ਤੱਕ ਵੱਖ-ਵੱਖ ਹਿੱਸਿਆਂ 'ਚ ਮੀਂਹ ਪਵੇਗਾ।

Gujrat Updated Weather: ਗੁਜਰਾਤ ਦੇ ਅਹਿਮਦਾਬਾਦ ਵਿੱਚ ਅੱਜ ਬੱਦਲਵਾਈ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਹਿਮਦਾਬਾਦ ਵਿੱਚ ਅੱਜ ਘੱਟੋ-ਘੱਟ ਤਾਪਮਾਨ 28 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਰਹੇਗਾ।

IMD Alert: ਮੌਸਮ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦੱਖਣ-ਪੱਛਮੀ ਮਾਨਸੂਨ ਦਿੱਲੀ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਜੰਮੂ, ਕਸ਼ਮੀਰ ਅਤੇ ਲੱਦਾਖ ਵੱਲ ਵਧਿਆ ਹੈ। ਇਸ ਦੇ ਨਾਲ ਹੀ ਰਾਜਸਥਾਨ, ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਕੁਝ ਹਿੱਸਿਆਂ 'ਚ ਮਾਨਸੂਨ ਅੱਗੇ ਵਧਿਆ ਹੈ। ਤੁਹਾਨੂੰ ਦੱਸ ਦੇਈਏ ਕਿ ਓਡੀਸ਼ਾ, ਕਰਨਾਟਕ, ਕੇਰਲ ਸਮੇਤ ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਮਾਨਸੂਨ ਪਹਿਲਾਂ ਹੀ ਪਹੁੰਚ ਚੁੱਕਿਆ ਹੈ। ਇਨ੍ਹਾਂ ਸੂਬਿਆਂ 'ਚ ਚੰਗੀ ਬਾਰਿਸ਼ ਹੋ ਰਹੀ ਹੈ।

Summary in English: Monsoon 2022: Monsoon enters North India! It will rain in these states including Delhi even today!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters