s
  1. ਮੌਸਮ

Monsoon 2022: ਉੱਤਰੀ ਭਾਰਤ 'ਚ ਗਰਮੀ ਤੋਂ ਨਹੀਂ ਮਿਲੀ ਰਾਹਤ! ਇਨ੍ਹਾਂ ਸੂਬਿਆਂ 'ਚ ਮਾਨਸੂਨ ਦੀ ਬਾਰਿਸ਼!

ਗੁਰਪ੍ਰੀਤ ਕੌਰ
ਗੁਰਪ੍ਰੀਤ ਕੌਰ
ਇਨ੍ਹਾਂ ਸੂਬਿਆਂ 'ਚ ਮਾਨਸੂਨ ਦੀ ਬਾਰਿਸ਼!

ਇਨ੍ਹਾਂ ਸੂਬਿਆਂ 'ਚ ਮਾਨਸੂਨ ਦੀ ਬਾਰਿਸ਼!

Weather Today: ਮਾਨਸੂਨ ਦੀ ਬਾਰਿਸ਼ ਤੋਂ ਪਹਿਲਾ ਹੀ ਕਈ ਸੂਬਿਆਂ 'ਚ ਗਰਮੀ ਆਪਣਾ ਕਹਿਰ ਬਰਪਾ ਰਹੀ ਹੈ। ਅੱਤ ਦੀ ਗਰਮੀ ਪੈਣ ਨਾਲ ਤਾਪਮਾਨ 'ਚ ਵੀ ਦਿਨੋਂ-ਦਿਨੀਂ ਵਾਧਾ ਹੁੰਦਾ ਜਾ ਰਿਹਾ ਹੈ। ਇਹ ਸਥਿਤੀ ਉੱਤਰ ਭਾਰਤ ਦੇ ਕਈ ਸੂਬਿਆਂ 'ਚ ਦੇਖਣ ਨੂੰ ਮਿਲ ਰਹੀ ਹੈ। ਜਦੋਂਕਿ, ਕੁਝ ਸੂਬਿਆਂ 'ਚ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਅਤੇ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਮੁਤਾਬਕ ਕੁਝ ਦਿਨਾਂ ਤੋਂ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ।

Punjab Updated Weather: ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਪਿਛਲੇ ਚਾਰ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਐਤਵਾਰ ਨੂੰ ਵੀ ਗਰਮੀ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉਪਰ ਰਿਹਾ। ਸੋਮਵਾਰ ਨੂੰ ਸੜਕਾਂ ਅਤੇ ਬਾਜ਼ਾਰ ਸੁੰਨਸਾਨ ਨਜ਼ਰ ਆਏ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਐਤਵਾਰ ਨੂੰ ਬਠਿੰਡਾ ਪੰਜਾਬ ਵਿੱਚ ਸਭ ਤੋਂ ਗਰਮ ਰਿਹਾ।

Chandigarh Weather Department: ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਸੋਮਵਾਰ ਨੂੰ ਵੀ ਪੰਜਾਬ ਵਿੱਚ ਗਰਮੀ ਰਹੇਗੀ। ਮੰਗਲਵਾਰ ਨੂੰ ਗਰਮੀ ਤੋਂ ਰਾਹਤ ਮਿਲੇਗੀ, ਪਰ ਮੌਸਮ ਖੁਸ਼ਕ ਰਹੇਗਾ। 10 ਜੂਨ ਤੋਂ ਮੌਸਮ ਫਿਰ ਬਦਲ ਜਾਵੇਗਾ। ਪੰਜਾਬ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਕਾਰਨ ਦਿਨ ਦਾ ਤਾਪਮਾਨ ਘੱਟ ਜਾਵੇਗਾ। ਮੌਸਮ ਵਿਭਾਗ ਦੀ ਹੁਣ ਤੱਕ ਦੀ ਭਵਿੱਖਬਾਣੀ ਅਨੁਸਾਰ ਜੂਨ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਜੇਕਰ ਹਾਲਾਤ ਠੀਕ ਰਹੇ ਤਾਂ ਮਾਨਸੂਨ ਦੀ ਐਂਟਰੀ ਜੂਨ ਦੇ ਆਖਰੀ ਹਫ਼ਤੇ ਜਾਂ ਜੁਲਾਈ ਦੇ ਪਹਿਲੇ ਹਫ਼ਤੇ ਹੋ ਜਾਵੇਗੀ।

Delhi-NCR Updated Weather: ਦਿੱਲੀ-ਐੱਨਸੀਆਰ 'ਚ ਐਤਵਾਰ ਨੂੰ ਵੀ ਭਿਆਨਕ ਗਰਮੀ ਅਤੇ 'ਲੂ' ਦਾ ਦੌਰ ਜਾਰੀ ਰਿਹਾ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ 10 ਜੂਨ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। 11 ਜੂਨ ਤੋਂ ਮੌਸਮ ਵਿੱਚ ਬਦਲਾਅ ਹੋਣ ਦੀ ਸੰਭਾਵਨਾ ਹੈ ਅਤੇ ਅੰਸ਼ਕ ਤੌਰ 'ਤੇ ਬੱਦਲਵਾਈ ਦੇ ਨਾਲ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਗਰਮੀ ਘੱਟ ਸਕਦੀ ਹੈ। 9 ਜੂਨ ਤੱਕ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ। 10 ਜੂਨ ਤੋਂ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆਵੇਗੀ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਮੌਸਮ ਸਾਫ਼ ਰਹੇਗਾ ਅਤੇ ਕੁਝ ਥਾਵਾਂ 'ਤੇ ਗਰਮੀ ਦੀ ਲਹਿਰ ਜਾਰੀ ਰਹੇਗੀ।

Himachal Pradesh Updated Weather: ਮੌਸਮ ਵਿਭਾਗ ਨੇ ਹਿਮਾਚਲ ਦੇ ਛੇ ਜ਼ਿਲ੍ਹਿਆਂ ਊਨਾ, ਕਾਂਗੜਾ, ਹਮੀਰਪੁਰ, ਬਿਲਾਸਪੁਰ, ਸਿਰਮੌਰ ਅਤੇ ਸੋਲਨ ਵਿੱਚ ਹੀਟ ਵੇਵ ਦੇ ਹਾਲਾਤ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਗਰਮ ਹਵਾ ਕਾਰਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਹੋਰ ਵਾਧਾ ਹੋਵੇਗਾ। ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਪਹਾੜਾਂ 'ਤੇ ਵੀ ਗਰਮੀ ਦਾ ਅਸਰ ਰਹੇਗਾ। ਸੂਬੇ ਵਿੱਚ ਗਰਮੀ ਰਿਕਾਰਡ ਤੋੜ ਰਹੀ ਹੈ। ਲੋਕਾਂ ਦਾ ਦਿਨ ਵੇਲੇ ਘਰੋਂ ਬਾਹਰ ਨਿਕਲਣਾ ਵੀ ਔਖਾ ਹੋ ਗਿਆ ਹੈ। ਦੁਪਹਿਰ ਸਮੇਂ ਕਈ ਸ਼ਹਿਰਾਂ 'ਚ ਗਰਮ ਹਵਾਵਾਂ ਚੱਲ ਰਹੀਆਂ ਹਨ।

Uttar Pradesh Updated Weather: ਉੱਤਰ ਪ੍ਰਦੇਸ਼ 'ਚ ਵੀ ਗਰਮੀ ਦਾ ਕਹਿਰ ਦਾ ਜਾਰੀ ਹੈ। ਯੂਪੀ ਦੀ ਰਾਜਧਾਨੀ ਲਖਨਊ ਵਿੱਚ ਘੱਟੋ-ਘੱਟ ਤਾਪਮਾਨ 27 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਹੋ ਸਕਦਾ ਹੈ। ਇਸ ਦੇ ਨਾਲ ਹੀ ਗਾਜ਼ੀਆਬਾਦ ਵਿੱਚ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

Uttarakhand Updated Weather: ਮੌਸਮ ਵਿਗਿਆਨੀਆਂ ਮੁਤਾਬਕ ਅਜੇ 4-5 ਦਿਨ ਹੋਰ ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਅਨੁਮਾਨ ਹੈ ਕਿ ਜੂਨ ਦਾ ਅੱਧਾ ਸਮਾਂ ਮਾਨਸੂਨ ਦੀ ਬਰਸਾਤ ਦੀ ਉਡੀਕ ਵਿੱਚ ਗੁਜ਼ਰ ਜਾਵੇਗਾ। ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸਿਰਫ ਚੰਪਾਵਤ 'ਚ ਹੀ ਬਾਰਿਸ਼ ਦਰਜ ਕੀਤੀ ਗਈ ਹੈ। ਪੰਤਨਗਰ, ਕਾਸ਼ੀਪੁਰ, ਬਾਜਪੁਰ, ਖਟੀਮਾ ਦੇ ਜ਼ਿਆਦਾਤਰ ਇਲਾਕਿਆਂ 'ਚ ਪਾਰਾ 41 ਤੋਂ 42 ਡਿਗਰੀ ਦੇ ਵਿਚਕਾਰ ਰਿਹਾ। ਮੌਸਮ ਵਿਗਿਆਨ ਕੇਂਦਰ ਦੇਹਰਾਦੂਨ ਮੁਤਾਬਕ 9 ਜੂਨ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Weather Update Today: ਦੇਸ਼ ਦੇ ਕਈ ਸੂਬਿਆਂ 'ਚ 'ਲੂ' ਦਾ ਪ੍ਰਕੋਪ! ਦਿੱਲੀ 'ਚ ਯੈਲੋ ਅਲਰਟ ਜਾਰੀ!

Rajasthan Updated Weather: ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਗਰਮੀ ਪੈ ਰਹੀ ਹੈ। ਐਤਵਾਰ ਨੂੰ ਗੰਗਾਨਗਰ 'ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 46.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਲੋਕਾਂ ਨੂੰ ਕੁਝ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।

IMD Alert: ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਦੱਖਣੀ ਕਰਨਾਟਕ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਤਾਮਿਲਨਾਡੂ ਵਿੱਚ 06 ਅਤੇ 07 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੇਰਲ ਅਤੇ ਮਾਹੇ 'ਚ 05, 07, 08 ਅਤੇ 09 ਜੂਨ ਨੂੰ ਬਾਰਿਸ਼ ਹੋ ਸਕਦੀ ਹੈ। ਦੱਸ ਦੇਈਏ ਕਿ ਕੇਰਲ ਤੋਂ ਬਾਅਦ ਪੱਛਮੀ ਬੰਗਾਲ ਵਿੱਚ ਮਾਨਸੂਨ ਦੀ ਬਾਰਿਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਉੱਤਰ-ਪੂਰਬੀ ਭਾਰਤ ਦੇ ਆਸਾਮ ਅਤੇ ਕਰਨਾਟਕ ਵਿੱਚ ਵੀ ਹਲਕੀ ਤੋਂ ਦਰਮਿਆਨੀ ਮਾਨਸੂਨ ਦੀ ਬਾਰਿਸ਼ ਹੋ ਰਹੀ ਹੈ।

Summary in English: Monsoon 2022: No relief from heat in northern India! Monsoon rains in these states!

Top Stories

More Stories

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters
Krishi Jagran Punjabi Magazine subscription