Weather Forecast: ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮਾਨਸੂਨ ਦਾ ਦੌਰ ਜਾਰੀ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਕਈ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਗੱਲ ਪੰਜਾਬ ਦੀ ਕਰੀਏ ਤਾਂ ਇਥੇ 2 ਤੋਂ 4 ਸਤੰਬਰ ਤੱਕ ਮੀਂਹ ਪੈਣ ਦੇ ਆਸਾਰ ਹਨ, ਜਦੋਂਕਿ ਦਿੱਲੀ-ਐਨ.ਸੀ.ਆਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਵੱਖ-ਵੱਖ ਅਲਰਟ ਜਾਰੀ ਕੀਤੇ ਹਨ।
ਆਈਐਮਡੀ ਦੇ ਅਨੁਸਾਰ, ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਜੰਮੂ-ਕਸ਼ਮੀਰ ਵਿੱਚ ਖੇਤਰਾਂ
ਜੰਮੂ-ਕਸ਼ਮੀਰ 'ਚ ਅਗਲੇ 48 ਘੰਟਿਆਂ ਲਈ ਯੈਲੋ ਅਲਰਟ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਥਾਵਾਂ 'ਤੇ 64 ਤੋਂ 115 ਮਿਲੀਮੀਟਰ ਤੱਕ ਮੀਂਹ ਪੈ ਸਕਦਾ ਹੈ। ਹੜ੍ਹ, ਜ਼ਮੀਨ ਖਿਸਕਣ, ਬੱਦਲ ਫਟਣ ਅਤੇ ਪਹਾੜਾਂ ਤੋਂ ਪੱਥਰ ਡਿੱਗਣ ਦਾ ਖ਼ਤਰਾ ਹੈ। ਮੌਸਮ ਵਿਭਾਗ ਮੁਤਾਬਕ ਜੰਮੂ ਡਿਵੀਜ਼ਨ ਦੇ ਰਾਜੋਰੀ, ਰਿਆਸੀ, ਰਾਮਬਨ, ਊਧਮਪੁਰ, ਡੋਡਾ, ਸਾਂਬਾ, ਜੰਮੂ, ਕਠੂਆ, ਕਿਸ਼ਤਵਾੜ, ਪੁੰਛ ਅਤੇ ਕਸ਼ਮੀਰ ਡਿਵੀਜ਼ਨ ਦੇ ਅਨੰਤਨਾਗ, ਸ਼ੋਪੀਆਂ, ਕੁਲਗਾਮ, ਬਡਗਾਮ, ਪੁਲਵਾਮਾ, ਬਾਰਾਮੂਲਾ, ਕੁਪਵਾੜਾ, ਬਾਂਦੀਪੋਰਾ ਅਤੇ ਗੰਦਰਬਲ ਜ਼ਿਲੇ ਪ੍ਰਭਾਵਿਤ ਹੋਣਗੇ, ਇਸ ਲਈ ਯੈਲੋ ਅਲਰਟ ਜਾੜੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਤਵਾਰ ਨੂੰ ਸੂਬੇ ਵਿੱਚ ਮੌਸਮ ਸਾਫ਼ ਰਹਿਣ ਕਾਰਨ ਦਿਨ ਵੇਲੇ ਗਰਮੀ ਮਹਿਸੂਸ ਕੀਤੀ ਗਈ।
ਹਰਿਆਣਾ-ਹਿਮਾਚਲ 'ਚ ਭਾਰੀ ਮੀਂਹ ਦੀ ਸੰਭਾਵਨਾ
ਹਰਿਆਣਾ 'ਚ ਇਕ ਵਾਰ ਫਿਰ ਤੋਂ ਮਾਨਸੂਨ ਦੀ ਬਾਰਿਸ਼ ਵਧਣ ਦੀ ਸੰਭਾਵਨਾ ਹੈ। ਸੋਮਵਾਰ 2 ਸਤੰਬਰ ਤੋਂ 5 ਸਤੰਬਰ ਤੱਕ ਹਰਿਆਣਾ ਦੇ ਜ਼ਿਆਦਾਤਰ ਇਲਾਕਿਆਂ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸਤੰਬਰ ਦੇ ਪਹਿਲੇ ਹਫ਼ਤੇ ਹਿਮਾਚਲ ਦੇ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਉੱਤਰ ਪ੍ਰਦੇਸ਼ ਦਾ ਮੌਸਮ
ਸਤੰਬਰ ਦੇ ਸ਼ੁਰੂ ਤੋਂ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਰਾਤ ਤੋਂ 5 ਸਤੰਬਰ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ਼-ਤੂਫ਼ਾਨ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਅਤੇ ਮੰਗਲਵਾਰ ਨੂੰ ਪੂਰਬੀ ਯੂਪੀ ਵਿੱਚ, 4 ਤੋਂ 6 ਸਤੰਬਰ ਤੱਕ ਪੱਛਮੀ ਅਤੇ ਪੂਰਬੀ ਯੂਪੀ ਖੇਤਰਾਂ ਵਿੱਚ ਜ਼ਿਆਦਾਤਰ ਸਥਾਨਾਂ 'ਤੇ ਮੀਂਹ ਦੀ ਚੇਤਾਵਨੀ ਹੈ।
ਇਹ ਵੀ ਪੜ੍ਹੋ: Weather Today: 2 ਸਤੰਬਰ ਤੋਂ ਪੰਜਾਬ ਵਿੱਚ ਭਾਰੀ ਮੀਂਹ ਸ਼ੁਰੂ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਤੇਲੰਗਾਨਾ, ਵਿਦਰਭ, ਮਰਾਠਵਾੜਾ ਅਤੇ ਉੱਤਰੀ ਅੰਦਰੂਨੀ ਕਰਨਾਟਕ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦੋਂਕਿ, ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਪੂਰਬੀ ਗੁਜਰਾਤ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਵੱਖ-ਵੱਖ ਸਥਾਨਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ ਹੀ ਉੱਤਰ-ਪੂਰਬੀ ਭਾਰਤ, ਪੱਛਮੀ ਬੰਗਾਲ, ਬਿਹਾਰ, ਸਿੱਕਮ, ਉੜੀਸਾ, ਛੱਤੀਸਗੜ੍ਹ, ਝਾਰਖੰਡ ਦੇ ਕੁਝ ਹਿੱਸਿਆਂ, ਉੱਤਰ ਪ੍ਰਦੇਸ਼, ਉੱਤਰਾਖੰਡ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਤੱਟਵਰਤੀ ਕਰਨਾਟਕ, ਕੇਰਲ, ਲਕਸ਼ਦੀਪ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਲੱਦਾਖ, ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਰਾਜਸਥਾਨ, ਸੌਰਾਸ਼ਟਰ ਅਤੇ ਕੱਛ, ਦੱਖਣੀ ਅੰਦਰੂਨੀ ਕਰਨਾਟਕ, ਰਾਇਲਸੀਮਾ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Monsoon Active in Punjab, Chance of rain from Monday to Wednesday, weather changes from September 5