1. Home
  2. ਮੌਸਮ

Monsoon Alert: ਉੱਤਰ ਭਾਰਤ 'ਚ ਮੀਂਹ ਨਾਲ ਮੌਸਮ ਸੁਹਾਵਣਾ, ਜਾਣੋ ਮੌਸਮ ਵਿਭਾਗ ਵੱਲੋਂ ਅਲਰਟ

ਮੌਸਮ ਵਿਭਾਗ ਨੇ ਅੱਜ ਪੰਜਾਬ, ਹਰਿਆਣਾ, ਉਤਰਾਖੰਡ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ।

Gurpreet Kaur Virk
Gurpreet Kaur Virk
ਜਾਣੋ ਆਪਣੇ ਸ਼ਹਿਰ ਦਾ ਮੌਸਮ

ਜਾਣੋ ਆਪਣੇ ਸ਼ਹਿਰ ਦਾ ਮੌਸਮ

Weather Today: ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਨਾ ਸਿਰਫ ਪਹਾੜੀ ਸਗੋਂ ਮੈਦਾਨੀ ਇਲਾਕਿਆਂ 'ਚ ਵੀ ਮੀਂਹ ਦਾ ਦੌਰ ਜਾਰੀ ਹੈ। ਭਾਰੀ ਮੀਂਹ ਕਾਰਣ ਬੇਸ਼ਕ ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਪਰ ਲੋਕਾਂ ਨੂੰ ਇਸਦੇ ਚਲਦਿਆਂ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Punjab & Haryana Weather: ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ 'ਚ ਅੱਜ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਪਿਛਲੇ ਕੁਝ ਦਿਨਾਂ ਤੋਂ ਦੋਵੇਂ ਸੂਬਿਆਂ 'ਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ ਹੈ। ਫਿਲਹਾਲ, ਅੱਜ ਵੀ ਦੋਵੇਂ ਸੂਬਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

Delhi-NCR Weather: ਦਿੱਲੀ-ਐੱਨਸੀਆਰ ਦੇ ਵੱਖ-ਵੱਖ ਹਿੱਸਿਆਂ 'ਚ ਸ਼ੁੱਕਰਵਾਰ ਨੂੰ ਸ਼ੁਰੂ ਹੋਈ ਬਾਰਿਸ਼ ਸ਼ਨੀਵਾਰ ਸਵੇਰੇ ਵੀ ਜਾਰੀ ਰਹੀ। ਇਸ ਦੌਰਾਨ ਕਈ ਇਲਾਕਿਆਂ 'ਚ ਹਾਲੇ ਵੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਿਕ ਮੀਂਹ ਦਾ ਅਗਲਾ ਦੌਰ 4 ਅਗਸਤ ਤੋਂ ਸ਼ੁਰੂ ਹੋਵੇਗਾ।

ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ:

● ਉੱਤਰਾਖੰਡ ਵਿੱਚ ਅਗਲੇ 3 ਦਿਨਾਂ ਤੱਕ ਬਾਰਿਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

● ਹਿਮਾਚਲ ਪ੍ਰਦੇਸ਼ 'ਚ ਵੀ ਭਾਰੀ ਮੀਂਹ ਦੇ ਚਲਦਿਆਂ ਅੱਜ ਤੇ ਕੱਲ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

● ਬਿਹਾਰ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ 4 ਦਿਨਾਂ ਤੱਕ ਭਾਰੀ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ ਹੈ।

● ਉੱਤਰ ਪ੍ਰਦੇਸ਼ ਦੇ ਕਈ ਜਿਲ੍ਹਿਆਂ 'ਚ ਅਗਲੇ ਦੋ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਹੈ।

● ਮੱਧ ਪ੍ਰਦੇਸ਼ ਦੇ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ Weather Today: ਪੰਜਾਬ-ਹਰਿਆਣਾ-ਦਿੱਲੀ 'ਚ ਮੀਂਹ ਦੇ ਆਸਾਰ, ਜਾਣੋ ਮੌਸਮ ਵਿਭਾਗ ਵੱਲੋਂ ਅਲਰਟ

Alert: ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ ਅਤੇ ਮੱਧ ਪ੍ਰਦੇਸ਼ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

Summary in English: Monsoon Alert: Pleasant weather with rain in North India, know the alert from the Meteorological Department

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters