1. Home
  2. ਮੌਸਮ

Monsoon Update: ਦੇਸ਼ ਦੇ ਕਈ ਸੂਬਿਆਂ 'ਚ ਮੀਂਹ ਨਾਲ ਤਬਾਹੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ!

ਮੱਧ ਅਤੇ ਪੱਛਮੀ ਭਾਰਤ ਦੇ ਨਾਲ-ਨਾਲ ਦੱਖਣੀ ਭਾਰਤ 'ਤੇ ਵੀ ਮੀਂਹ ਦਾ ਕਹਿਰ ਜਾਰੀ ਹੈ। ਅਜਿਹੇ 'ਚ ਅੱਜ ਦੇਸ਼ ਭਰ 'ਚ ਕਿਹੋ ਜਿਹਾ ਰਹੇਗਾ ਮੌਸਮ, ਆਓ ਜਾਣਦੇ ਹਾਂ।

Gurpreet Kaur Virk
Gurpreet Kaur Virk
ਮੀਂਹ ਨਾਲ ਤਬਾਹੀ, ਇਨ੍ਹਾਂ ਸੂਬਿਆਂ 'ਚ ਅਲਰਟ!

ਮੀਂਹ ਨਾਲ ਤਬਾਹੀ, ਇਨ੍ਹਾਂ ਸੂਬਿਆਂ 'ਚ ਅਲਰਟ!

Flood Update: ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਕਰਨਾਟਕ ਸਮੇਤ ਕਈ ਸੂਬਿਆਂ ਵਿੱਚ ਹੜ੍ਹ ਕਾਰਨ ਹਾਹਾਕਾਰ ਮਚੀ ਹੋਈ ਹੈ। ਜਿਸਦੇ ਚਲਦਿਆਂ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ (IMD) ਨੇ ਅਲਰਟ ਜਾਰੀ ਕਰਦੇ ਹੋਏ ਕਿਹਾ ਹੈ ਕਿ ਜ਼ਿਆਦਾ ਭਾਰੀ ਬਾਰਿਸ਼ ਕਾਰਨ ਪਹਾੜੀ ਇਲਾਕਿਆਂ 'ਚ ਹੜ੍ਹ ਦੇ ਨਾਲ-ਨਾਲ ਜ਼ਮੀਨ ਖਿਸਕਣ ਦੀ ਵੀ ਸੰਭਾਵਨਾ ਹੈ।

Gujarat Weather: ਗੁਜਰਾਤ ਦੇ ਸਾਬਰਕਾਂਠਾ ਵਿੱਚ ਭਾਰੀ ਮੀਂਹ ਕਾਰਨ ਸੁੱਕੀਆਂ ਨਦੀਆਂ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਮੌਸਮ ਵਿਭਾਗ ਮੁਤਾਬਕ ਫਿਲਹਾਲ ਗੁਜਰਾਤ ਨੂੰ ਭਾਰੀ ਮੀਂਹ ਅਤੇ ਹੜ੍ਹ ਤੋਂ ਰਾਹਤ ਨਹੀਂ ਮਿਲ ਰਹੀ ਹੈ। ਜੂਨਾਗੜ੍ਹ, ਗਿਰ, ਸੋਮਨਾਥ, ਅਮਰੇਲੀ ਅਤੇ ਭਾਵਨਗਰ ਲਈ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ, ਯਾਨੀ ਇਨ੍ਹਾਂ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ, ਦਵਾਰਕਾ, ਪੋਰਬੰਦਰ, ਸੂਰਤ, ਤਾਪੀ, ਨਵਸਾਰੀ ਅਤੇ ਵਲਸਾਡ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਹੈ।

Maharashtra Weather: ਮਹਾਰਾਸ਼ਟਰ ਵਿੱਚ ਵੀ ਭਾਰੀ ਮੀਂਹ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਕਈ ਨਦੀਆਂ ਰਿਹਾਇਸ਼ੀ ਖੇਤਰਾਂ ਵਿੱਚ ਵੜਨ ਲਈ ਬੇਤਾਬ ਹਨ। ਹੜ੍ਹ ਕਾਰਨ ਸੂਬੇ 'ਚ ਹੁਣ ਤੱਕ 97 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੁੰਬਈ 'ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਪਾਲਘਰ ਜ਼ਿਲੇ 'ਚ ਰੈੱਡ ਅਲਰਟ ਹੈ।

Madhya Pradesh Weather: ਮੱਧ ਪ੍ਰਦੇਸ਼ ਦੇ ਕਈ ਇਲਾਕੇ ਵੀ ਭਾਰੀ ਮੀਂਹ ਅਤੇ ਹੜ੍ਹ ਦੀ ਮਾਰ ਝੱਲ ਰਹੇ ਹਨ। ਭਾਰੀ ਮੀਂਹ ਕਾਰਨ ਰਤਲਾਮ ਦਾ ਬੁਰਾ ਹਾਲ ਹੈ। ਸੜਕਾਂ ਛੱਪੜ ਬਣ ਗਈਆਂ ਹਨ। ਪ੍ਰਭਾਵਿਤ ਇਲਾਕਿਆਂ ਦੀ ਬਿਜਲੀ ਕੱਟ ਦਿੱਤੀ ਗਈ ਹੈ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।

Karnataka Weather: ਕਰਨਾਟਕ ਵਿੱਚ ਵੀ ਭਾਰੀ ਮੀਂਹ ਅਤੇ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ ਹੈ। ਸੂਬੇ 'ਚ ਹੜ੍ਹ ਅਤੇ ਭਾਰੀ ਮੀਂਹ ਕਾਰਨ ਹੁਣ ਤੱਕ 32 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਫਿਲਹਾਲ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।

Uttarakhand & Himachal Pradesh Weather: ਉਤਰਾਖੰਡ ਅਤੇ ਹਿਮਾਚਲ 'ਚ ਮੀਂਹ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਹਿਮਾਚਲ ਪ੍ਰਦੇਸ਼ 'ਚ ਅੱਜ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਸਬੰਧੀ ਮੌਸਮ ਵਿਗਿਆਨ ਕੇਂਦਰ ਸ਼ਿਮਲਾ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Rajasthan Weather: ਰਾਜਸਥਾਨ 'ਚ ਮਾਨਸੂਨ ਦਾ ਮੌਸਮ ਜਾਰੀ ਹੈ, ਜਿੱਥੇ ਸੂਬੇ ਦੇ ਪੂਰਬੀ ਹਿੱਸਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਪਿਆ। ਅੱਜ ਸ਼ੁੱਕਰਵਾਰ ਨੂੰ ਵੀ ਸੂਬੇ ਦੀਆਂ ਜ਼ਿਆਦਾਤਰ ਥਾਵਾਂ 'ਤੇ ਬਾਰਿਸ਼ ਜਾਰੀ ਰਹੇਗੀ।

Punjab Weather: ਪੰਜਾਬ ਦੇ ਕਈ ਜਿਲ੍ਹਿਆਂ 'ਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ ਤੋਂ ਬਾਅਦ ਤੜਕੇ 4 ਵਜੇ ਤੋਂ ਹੀ ਮਾਨਸੂਨ ਦੀ ਬਾਰਿਸ਼ ਸ਼ੁਰੂ ਹੋ ਗਈ। ਫਿਲਹਾਲ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Weather Today: ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ! ਜਾਣੋ ਅੱਜ ਦੇ ਮੌਸਮ ਦਾ ਹਾਲ!

Delhi-NCR Weather: ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਹਫਤੇ ਬੁੱਧਵਾਰ ਅਤੇ ਵੀਰਵਾਰ ਨੂੰ ਦਿੱਲੀ ਸਮੇਤ ਆਸ-ਪਾਸ ਦੇ ਇਲਾਕਿਆਂ 'ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਤਾਪਮਾਨ 'ਚ ਗਿਰਾਵਟ ਵੀ ਦਰਜ ਕੀਤੀ ਜਾ ਸਕਦੀ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਨੋਇਡਾ ਅਤੇ ਗੁਰੂਗ੍ਰਾਮ ਦਾ ਮੌਸਮ ਦਿੱਲੀ ਵਰਗਾ ਹੀ ਹੈ।

Alert: ਅਗਲੇ 24 ਘੰਟਿਆਂ ਦੌਰਾਨ ਦੱਖਣੀ ਗੁਜਰਾਤ ਵਿੱਚ ਮੱਧਮ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਏਜੰਸੀ ਸਕਾਈ ਵੇਦਰ ਮੁਤਾਬਕ ਮੱਧ ਪ੍ਰਦੇਸ਼, ਵਿਦਰਭ, ਦੱਖਣ-ਪੂਰਬੀ ਰਾਜਸਥਾਨ, ਉੜੀਸਾ, ਦੱਖਣੀ ਛੱਤੀਸਗੜ੍ਹ, ਤੱਟਵਰਤੀ ਕਰਨਾਟਕ, ਕੇਰਲਾ ਅਤੇ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਦੱਖਣੀ ਹਿੱਸਿਆਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Summary in English: Monsoon Update: Rain disaster in many states of the country! Meteorological department issues alert!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters