1. Home
  2. ਮੌਸਮ

IMD ਵੱਲੋਂ Punjab-Haryana ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦਾ ALERT

IMD ਨੇ 24 ਅਤੇ 25 March ਨੂੰ ਇਕ ਹੋਰ ਪੱਛਮੀ ਗੜਬੜ ਆਉਣ ਦੀ ਸੰਭਾਵਨਾ ਜਤਾਈ ਹੈ, ਜਿਸਦੇ ਚਲਦਿਆਂ Punjab-Haryana ਦੇ ਕਈ ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਲਈ Alert ਜਾਰੀ ਕੀਤਾ ਗਿਆ ਹੈ।

Gurpreet Kaur Virk
Gurpreet Kaur Virk
ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਮੀਂਹ ਅਤੇ ਗੜ੍ਹੇਮਾਰੀ ਦੇ ਆਸਾਰ

ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਮੀਂਹ ਅਤੇ ਗੜ੍ਹੇਮਾਰੀ ਦੇ ਆਸਾਰ

Weather Forecast: ਭਾਰਤ 'ਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਅਤੇ ਗੜ੍ਹੇਮਾਰੀ ਕਾਰਨ ਮੌਸਮ ਠੰਡਾ ਹੁੰਦਾ ਜਾ ਰਿਹਾ ਹੈ। ਦੱਸ ਦੇਈਏ ਕਿ ਦਿੱਲੀ-ਐਨਸੀਆਰ (Delhi-NCR) ਵਿੱਚ ਮੌਸਮ ਦਿਨੋ-ਦਿਨ ਖਰਾਬ ਹੁੰਦਾ ਜਾ ਰਿਹਾ ਹੈ। ਕਿਤੇ ਭਾਰੀ ਮੀਂਹ ਤੇ ਕਿਤੇ ਗੜ੍ਹੇਮਾਰੀ ਕਾਰਨ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਪਾ ਰਹੇ ਹਨ। ਅਜਿਹੇ 'ਚ ਮੌਸਮ ਵਿਭਾਗ ਨੇ ਅੱਜ ਦੇ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ ਜਾਰੀ ਕੀਤੀ ਹੈ। ਆਪਣੇ ਸ਼ਹਿਰ ਦੀ ਹਾਲਤ ਬਾਰੇ ਇੱਥੇ ਪੜ੍ਹੋ...

ਦਿੱਲੀ-ਐਨਸੀਆਰ ਦਾ ਮੌਸਮ

ਰਾਸ਼ਟਰੀ ਰਾਜਧਾਨੀ 'ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਮੌਸਮ ਠੰਡਾ ਹੋ ਗਿਆ ਹੈ। ਇੱਕ ਵਾਰ ਫਿਰ ਲੋਕਾਂ ਦੇ ਘਰਾਂ ਵਿੱਚ ਕੰਬਲ ਨਿਕਲਣ ਦਾ ਸਮਾਂ ਆ ਗਿਆ ਹੈ। ਦੱਸ ਦਈਏ ਕਿ ਦਿੱਲੀ 'ਚ ਸਵੇਰੇ-ਸ਼ਾਮ ਇਕ ਵਾਰ ਫਿਰ ਸਰਦੀ ਨੇ ਵਾਪਸੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ ਦਿੱਲੀ ਅਤੇ ਐਨਸੀਆਰ ਦੇ ਕਈ ਇਲਾਕਿਆਂ ਵਿੱਚ ਇੱਕ ਵਾਰ ਫਿਰ ਤੋਂ ਭਾਰੀ ਮੀਂਹ ਅਤੇ ਗੜ੍ਹੇਮਾਰੀ ਹੋਵੇਗੀ। ਅੰਦਾਜ਼ਾ ਹੈ ਕਿ ਮੀਂਹ ਦਾ ਇਹ ਸਿਲਸਿਲਾ ਕੁਝ ਦਿਨਾਂ ਤੱਕ ਜਾਰੀ ਰਹੇਗਾ। ਦੂਜੇ ਪਾਸੇ ਦਿੱਲੀ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਦਿੱਲੀ ਦਾ ਘੱਟੋ-ਘੱਟ ਤਾਪਮਾਨ 16-17 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 26-27 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : 23 March ਤੋਂ ਵਿਗੜ ਸਕਦੇ ਹਨ ਹਾਲਾਤ, Punjab-Haryana 'ਚ ਮੀਂਹ ਤੇ ਹਨ੍ਹੇਰੀ ਨਾਲ ਡਿੱਗੇਗਾ ਪਾਰਾ

ਪੰਜਾਬ-ਹਰਿਆਣਾ ਦਾ ਮੌਸਮ

ਪੰਜਾਬ-ਹਰਿਆਣਾ ਦਾ ਮੌਸਮ ਲਗਾਤਾਰ ਬਦਲ ਰਿਹਾ ਹੈ। ਪਿਛਲੇ ਦੋ ਦਿਨਾਂ ਤੋਂ ਪਈ ਬੇਮੌਸਮੀ ਬਾਰਿਸ਼ ਨੇ ਫਿਰ ਮੌਸਮ ਵਿੱਚ ਠੰਡਕ ਘੋਲ ਦਿੱਤੀ ਹੈ। ਸੋਮਵਾਰ ਵਾਂਗ ਮੰਗਲਵਾਰ ਨੂੰ ਵੀ ਪੰਜਾਬ-ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਹੋਈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ 'ਚ ਪੂਰੀ ਤਰ੍ਹਾਂ ਬਦਲਾਅ ਆਇਆ ਹੈ, ਜਿਸਦੇ ਚਲਦਿਆਂ 24 ਅਤੇ 25 ਮਾਰਚ ਨੂੰ ਇਕ ਹੋਰ ਪੱਛਮੀ ਗੜਬੜ ਆਉਣ ਦੀ ਸੰਭਾਵਨਾ ਹੈ ਅਤੇ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ-ਹਰਿਆਣਾ ਵਿੱਚ ਲਗਾਤਾਰ ਮੀਂਹ ਪੈ ਸਕਦਾ ਹੈ। ਫਿਲਹਾਲ, ਮੌਸਮ ਵਿਭਾਗ ਨੇ ਉੱਤਰ ਭਾਰਤ ਦੇ ਕਈ ਸੂਬਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਲਈ ਅਲਰਟ ਵੀ ਜਾਰੀ ਕੀਤਾ ਹੋਇਆ ਹੈ।

ਯੂਪੀ 'ਚ ਅੱਜ ਮੀਂਹ, ਗੜ੍ਹੇਮਾਰੀ

ਪਿਛਲੇ ਕੁਝ ਦਿਨਾਂ ਤੋਂ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗੜ੍ਹੇ ਪੈ ਰਹੇ ਹਨ। ਇਸ ਬੇਮੌਸਮੀ ਬਰਸਾਤ ਕਾਰਨ ਸੂਬੇ ਦੇ ਕਿਸਾਨ ਭਰਾਵਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਫਸਲਾਂ ਪੂਰੀ ਤਰ੍ਹਾਂ ਤਬਾਹ ਹੋਣ ਦੇ ਕੰਢੇ ਹਨ। ਮੌਸਮ ਵਿਭਾਗ ਮੁਤਾਬਕ ਅੱਜ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਜ਼ਿਲਿਆਂ 'ਚ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਨਾਲ ਹੀ ਕੁਝ ਜ਼ਿਲ੍ਹਿਆਂ 'ਚ ਗੜ੍ਹੇਮਾਰੀ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : PUNJAB-HARYANA 'ਚ ਮੀਂਹ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ, IMD ਵੱਲੋਂ ALERT

ਇਨ੍ਹਾਂ ਸ਼ਹਿਰਾਂ ਵਿੱਚ ਮੀਂਹ

ਮੌਸਮ ਵਿਭਾਗ ਦੇ ਅਪਡੇਟ ਅਨੁਸਾਰ ਗੜ੍ਹਮੁਕਤੇਸ਼ਵਰ, ਹਾਪੁੜ, ਸਿਆਨਾ (ਯੂ.ਪੀ.) ਦੇ ਆਸ-ਪਾਸ ਦੇ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਨਜੀਬਾਬਾਦ, ਬਿਜਨੌਰ, ਹਸਤੀਨਾਪੁਰ, ਚਾਂਦਪੁਰ, ਮੇਰਠ ਨਾਲ ਲੱਗਦੇ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ IMD ਦਾ ਇਹ ਵੀ ਕਹਿਣਾ ਹੈ ਕਿ 22 ਮਾਰਚ ਯਾਨੀ ਅੱਜ ਅਤੇ 23 ਮਾਰਚ ਤੱਕ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ 'ਚ ਬਾਰਿਸ਼ ਜਾਰੀ ਰਹੇਗੀ। ਇਸ ਦੇ ਨਾਲ ਹੀ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉਪ ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਕਈ ਹੋਰ ਸੂਬਿਆਂ ਵਿੱਚ ਵੀ ਮੀਂਹ ਦੀਆਂ ਗਤੀਵਿਧੀਆਂ ਦੇਖੀਆਂ ਜਾ ਸਕਦੀਆਂ ਹਨ।

IMD ਪੂਰਵ ਅਨੁਮਾਨ ਅਤੇ ਚੇਤਾਵਨੀਆਂ

ਮੌਸਮ ਵਿਭਾਗ ਅਨੁਸਾਰ ਅੱਜ ਅਤੇ 23 ਮਾਰਚ ਨੂੰ ਪੰਜਾਬ, ਹਰਿਆਣਾ, ਪੱਛਮੀ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਮੱਧ ਭਾਰਤ: ਆਈਐਮਡੀ ਨੇ 24 ਮਾਰਚ ਤੋਂ ਇਸ ਖੇਤਰ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਦੱਖਣੀ ਪ੍ਰਾਇਦੀਪ ਭਾਰਤ: 22 ਅਤੇ 23 ਮਾਰਚ ਨੂੰ ਉੱਤਰੀ ਅੰਦਰੂਨੀ ਤਾਮਿਲਨਾਡੂ, ਕੇਰਲਾ ਆਂਧਰਾ ਪ੍ਰਦੇਸ਼, ਤੇਲੰਗਾਨਾ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ/ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੂਰਬੀ ਅਤੇ ਉੱਤਰ-ਪੂਰਬੀ ਭਾਰਤ: 22 ਮਾਰਚ ਨੂੰ ਉੱਤਰ-ਪੂਰਬੀ ਭਾਰਤ ਅਤੇ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।

Summary in English: Rain ALERT in these districts of Punjab-Haryana by IMD

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters