1. Home
  2. ਮੌਸਮ

Rainfall Alert: ਭਾਰਤ ਦੇ ਇਸ ਸੂਬੇ `ਚ ਮੀਂਹ ਦਾ ਅਲਰਟ, ਜਾਣੋ ਅੱਜ ਦਾ ਮੌਸਮ

ਪੰਜਾਬ `ਚ ਬਣੇ ਮੀਂਹ ਦੇ ਆਸਾਰ, ਠੰਡੀਆਂ ਹਵਾਵਾਂ ਦੇ ਨਾਲ ਤਾਪਮਾਨ `ਚ ਹੋਵੇਗੀ ਗਿਰਾਵਟ...

Priya Shukla
Priya Shukla
ਭਾਰਤ ਦੇ ਇਸ ਸੂਬੇ `ਚ ਮੀਂਹ ਦਾ ਅਲਰਟ

ਭਾਰਤ ਦੇ ਇਸ ਸੂਬੇ `ਚ ਮੀਂਹ ਦਾ ਅਲਰਟ

ਭਾਰਤ ਦੇ ਕਈ ਹਿੱਸਿਆਂ `ਚ ਮੀਂਹ ਦਾ ਸਿਲਸਿਲਾ ਫਿਰ ਤੋਂ ਸ਼ੁਰੂ ਹੋ ਗਿਆ ਹੈ। ਇਸਦੇ ਨਾਲ ਹੀ ਕਈ ਸੂਬਿਆਂ ਦਾ ਮੌਸਮ ਬਦਲਦਾ ਨਜ਼ਰ ਆ ਰਿਹਾ ਹੈ ਤੇ ਤਾਪਮਾਨ `ਚ ਗਿਰਾਵਟ ਵੀ ਦਰਜ ਕੀਤੀ ਜਾ ਰਹੀ ਹੈ। ਇਸ ਬਦਲਦੇ ਮੌਸਮ ਦੇ ਕਾਰਣ ਕਈ ਸੂਬਿਆਂ `ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਆਪਣੇ ਸੂਬੇ ਦਾ ਮੌਸਮ ਜਾਨਣ ਲਈ ਲੇਖ ਪੜ੍ਹੋ।

IMD: ਮੌਸਮ ਵਿਭਾਗ ਨੇ ਅੱਜ ਭਾਰਤ ਦੇ ਕਈ ਹਿੱਸਿਆਂ `ਚ ਮੀਂਹ ਦੀ ਸੰਭਾਵਨਾ ਜਾਰੀ ਕੀਤੀ ਹੈ। ਇਸਦੇ ਨਾਲ ਹੀ ਕਈ ਸੂਬਿਆਂ `ਚ ਮੀਂਹ ਨੂੰ ਲੈ ਕੇ ਯੈਲੋ ਅਲਰਟ (Yellow Alert) ਵੀ ਜਾਰੀ ਕੀਤਾ ਗਿਆ ਹੈ। ਭਾਰਤ ਦੇ ਕਈ ਸੂਬਿਆਂ `ਚ ਮੀਂਹ ਦਾ ਸਿਲਸਿਲਾ ਮੁੱਕ ਗਿਆ ਸੀ, ਜੋ ਕਿ ਹੁਣ ਫਿਰ ਤੋਂ ਸ਼ੁਰੂ ਹੋ ਗਿਆ ਹੈ। 

Delhi Weather:

ਭਾਰਤ ਦੀ ਰਾਜਧਾਨੀ ਦਿੱਲੀ `ਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ। ਇਸਦੇ ਨਾਲ ਹੀ ਦਿੱਲੀ `ਚ ਅੱਜ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਹੇਗਾ।

Punjab Weather:

ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਕਈ ਹਿੱਸਿਆਂ `ਚ ਅਗਲੇ 4 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਤਾਪਮਾਨ `ਚ ਗਿਰਾਵਟ ਵੀ ਦਰਜ ਕੀਤੀ ਜਾਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਪੰਜਾਬ `ਚ ਅੱਜ ਤਾਪਮਾਨ 25 ਤੋਂ 33 ਡਿਗਰੀ ਸੈਲਸੀਅਸ ਦੇ ਵਿੱਚ ਰਹੇਗਾ।

ਇਹ ਵੀ ਪੜ੍ਹੋ : Alert! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਖ਼ਦਸ਼ਾ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ

ਭਾਰਤ ਦੇ ਵੱਖੋ-ਵੱਖਰੇ ਸੂਬਿਆਂ ਦਾ ਮੌਸਮ:

● ਬੰਗਾਲ ਦੀ ਖਾੜੀ 'ਤੇ ਬਣੇ ਘੱਟ ਦਬਾਅ ਦੇ ਖੇਤਰ ਕਾਰਨ ਝਾਰਖੰਡ 'ਚ ਇੱਕ ਵਾਰ ਫਿਰ ਤੋਂ ਭਾਰੀ ਬਾਰਿਸ਼ ਸ਼ੁਰੂ ਹੋ ਗਈ ਹੈ।

● ਰਾਂਚੀ ਤੇ ਨਾਲ ਹੀ ਹੋਰ ਕਈ ਜ਼ਿਲ੍ਹਿਆਂ `ਚ ਸਵੇਰ ਤੋਂ ਮੀਂਹ ਪੈ ਰਿਹਾ ਹੈ।

● ਪੱਛਮੀ ਬੰਗਾਲ `ਚ ਅੱਜ ਭਾਰੀ ਮੀਂਹ ਦੀ ਸੰਭਾਵਨਾ ਜਾਰੀ ਕੀਤੀ ਗਈ ਹੈ।

● ਉੜੀਸਾ `ਚ ਵੀ ਕੱਲ ਤੱਕ ਚੰਗੇ ਮੀਂਹ ਪੈਣ ਦੇ ਪੂਰੇ ਆਸਾਰ ਹਨ।

● ਝਾਰਖੰਡ ਦੇ ਉੱਤਰੀ ਹਿੱਸਿਆਂ `ਚ ਅੱਜ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

● ਮਹਾਰਾਸ਼ਟਰ ਦੇ ਪੁਣੇ ਸ਼ਹਿਰ ਤੇ ਉਸਦੇ ਨਾਲ ਲਗਦੇ ਇਲਾਕਿਆਂ `ਚ ਭਾਰੀ ਮੀਂਹ ਪਿਆ, ਜਿਸ ਕਾਰਨ 25 ਥਾਵਾਂ `ਤੇ ਹੜ੍ਹ ਵਰਗੀ ਸਤਿਥੀ ਬਣ ਗਈ ਹੈ।

● ਰਾਜਸਥਾਨ ਦੇ ਕੋਟਾ, ਉਦੈਪੁਰ, ਜੈਪੁਰ, ਭਰਤਪੁਰ ਤੇ ਅਜਮੇਰ ਦੇ ਜ਼ਿਆਦਾਤਰ ਹਿੱਸਿਆਂ `ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 

Summary in English: Rain alert in this state of India, know today's weather

Like this article?

Hey! I am Priya Shukla. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters