1. Home
  2. ਮੌਸਮ

Weather Forecast: ਪੰਜਾਬ ਦੇ 15 ਤੋਂ ਵੱਧ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ, ਜਾਣੋ ਦਿੱਲੀ-ਉੱਤਰ ਪ੍ਰਦੇਸ਼ ਦਾ ਮੌਸਮ

ਮੌਸਮ ਵਿਭਾਗ ਵੱਲੋਂ ਅੱਜ ਪੰਜਾਬ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸਦੇ ਚਲਦਿਆਂ ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Gurpreet Kaur Virk
Gurpreet Kaur Virk
ਆਈ.ਐਮ.ਡੀ ਵੱਲੋਂ ਅਲਰਟ ਜਾਰੀ

ਆਈ.ਐਮ.ਡੀ ਵੱਲੋਂ ਅਲਰਟ ਜਾਰੀ

Monsoon Alert: ਮਾਨਸੂਨ ਆਪਣੇ ਦੂਜੇ ਪੜਾਅ ਦੌਰਾਨ ਕਈ ਸੂਬਿਆਂ 'ਚ ਭਾਰੀ ਤਬਾਹੀ ਮਚਾ ਰਿਹਾ। ਪਿਛਲੇ 24 ਘੰਟਿਆਂ 'ਚ ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਸਮੇਤ ਜ਼ਿਆਦਾਤਰ ਸੂਬਿਆਂ 'ਚ ਭਾਰੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਨੇ ਅੱਜ ਵੀ ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ ਪੰਜਾਬ, ਝਾਰਖੰਡ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਮਹਾਰਾਸ਼ਟਰ ਸਮੇਤ ਇਨ੍ਹਾਂ ਸੂਬਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

Punjab Weather: ਪੰਜਾਬ 'ਚ ਅੱਜ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੂਰੇ ਸੂਬੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪ ਨਗਰ, ਪਟਿਆਲਾ, ਸਾਸ ਨਗਰ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਹੈ।

Delhi-NCR Weather: ਦਿੱਲੀ-ਐੱਨ.ਸੀ.ਆਰ 'ਚ ਬੁਧਵਾਰ ਨੂੰ ਭਾਰੀ ਮੀਂਹ ਪਿਆ, ਬਾਵਜੂਦ ਇਸ ਦੇ ਅੱਜ ਵੀਰਵਾਰ ਨੂੰ ਦਿੱਲੀ ਵਾਸੀ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰ ਰਹੇ ਹਨ। ਫਿਲਹਾਲ, ਮੌਸਮ ਵਿਭਾਗ ਨੇ ਅੱਜ ਵੀ ਦਿੱਲੀ 'ਚ ਕਈ ਥਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।

ਇਨ੍ਹਾਂ ਸੂਬਿਆਂ 'ਚ ਮੀਂਹ ਦੇ ਆਸਾਰ:

● ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

● ਉੱਤਰ ਪ੍ਰਦੇਸ਼ ਅਤੇ ਬਿਹਾਰ 'ਚ ਭਾਰੀ ਮੀਂਹ ਦੇ ਚਲਦਿਆਂ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।

● ਭਾਰੀ ਮੀਂਹ ਦੇ ਚਲਦਿਆਂ ਪੰਜਾਬ ਦੇ 17 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

● ਮੱਧ ਪ੍ਰਦੇਸ਼ 'ਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਆਲਮ ਇਹ ਹੈ ਇੱਥੇ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ।

● ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

● ਆਈਐਮਡੀ ਨੇ ਤਾਮਿਲਨਾਡੂ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

● ਝਾਰਖੰਡ, ਪੱਛਮੀ ਬੰਗਾਲ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Heavy Rain: ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਸਮੇਤ ਇਨ੍ਹਾਂ ਸੂਬਿਆਂ 'ਚ ਮੀਂਹ ਨੇ ਮਚਾਈ ਤਬਾਹੀ!

IMD Alert: ਮੌਸਮ ਵਿਭਾਗ ਯਾਨੀ IMD ਨੇ ਉਨ੍ਹਾਂ ਸੂਬਿਆਂ ਦੇ ਲੋਕਾਂ ਨੂੰ ਆਉਣ ਵਾਲੇ ਕੁਝ ਦਿਨਾਂ ਤੱਕ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ, ਜਿਨ੍ਹਾਂ ਸੂਬਿਆਂ ਵਿੱਚ ਭਾਰੀ ਮੀਂਹ ਜਾਰੀ ਹੈ। 

Summary in English: Rain alert issued in more than 15 districts of Punjab, know the weather of Delhi-Uttar Pradesh

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters