1. Home
  2. ਮੌਸਮ

22 ਜਨਵਰੀ ਤੋਂ ਪੰਜਾਬ-ਹਰਿਆਣਾ-ਦਿੱਲੀ-ਰਾਜਸਥਾਨ 'ਚ ਮੀਂਹ ਅਤੇ ਗੜ੍ਹੇਮਾਰੀ ਦੇ ਆਸਾਰ, ਇਸ ਦਿਨ ਤੱਕ ਬਣੀ ਰਹੇਗੀ ਆਫ਼ਤ

21 ਤੋਂ 25 ਜਨਵਰੀ ਤੱਕ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ, ਜਿਸਦੇ ਚਲਦਿਆਂ ਪੰਜਾਬ-ਹਰਿਆਣਾ-ਦਿੱਲੀ ਸਮੇਤ ਪੂਰੇ ਉੱਤਰ ਭਾਰਤ 'ਚ ਮੀਂਹ ਅਤੇ ਗੜ੍ਹੇਮਾਰੀ ਦੇ ਆਸਾਰ ਹਨ।

Gurpreet Kaur Virk
Gurpreet Kaur Virk

21 ਤੋਂ 25 ਜਨਵਰੀ ਤੱਕ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ, ਜਿਸਦੇ ਚਲਦਿਆਂ ਪੰਜਾਬ-ਹਰਿਆਣਾ-ਦਿੱਲੀ ਸਮੇਤ ਪੂਰੇ ਉੱਤਰ ਭਾਰਤ 'ਚ ਮੀਂਹ ਅਤੇ ਗੜ੍ਹੇਮਾਰੀ ਦੇ ਆਸਾਰ ਹਨ।

ਅੱਤ ਦੀ ਠੰਢ ਤੋਂ ਬਾਅਦ ਮੀਂਹ ਅਤੇ ਗੜ੍ਹੇਮਾਰੀ ਦੀ ਖ਼ਬਰ

ਅੱਤ ਦੀ ਠੰਢ ਤੋਂ ਬਾਅਦ ਮੀਂਹ ਅਤੇ ਗੜ੍ਹੇਮਾਰੀ ਦੀ ਖ਼ਬਰ

Weather Update: ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਸਮੇਤ ਪੂਰੇ ਉੱਤਰ ਭਾਰਤ 'ਚ ਮੀਂਹ ਦਾ ਦੌਰ ਸ਼ੁਰੂ ਹੋਣ ਵਾਲਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ 21 ਤੋਂ 25 ਜਨਵਰੀ ਤੱਕ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਉੱਤਰ ਭਾਰਤ 'ਚ ਮੀਂਹ ਅਤੇ ਗੜ੍ਹੇਮਾਰੀ ਦੇ ਆਸਾਰ ਹਨ। ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਮੌਸਮ ਦਾ ਇਹ ਸਿਲਸਿਲਾ ਇੱਕ ਹਫਤੇ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਅੱਜ ਦੇ ਮੌਸਮ ਦੀ ਵਧੇਰੀ ਜਾਣਕਾਰੀ ਲਈ ਇਹ ਲੇਖ ਪੜੋ...

ਪੰਜਾਬ-ਹਰਿਆਣਾ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਖ਼ਬਰ

ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਬੇਸ਼ਕ ਇਨ੍ਹਾਂ ਦੋਵੇਂ ਸੂਬਿਆਂ 'ਚ ਲੰਬੇ ਸਮੇਂ ਤੋਂ ਪੈ ਰਹੀ ਕੜਾਕੇ ਦੀ ਠੰਢ ਤੋਂ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਬੱਜੀ ਹੈ। ਪਰ ਮੌਸਮ ਵਿਭਾਗ ਨਾਲ ਦੇ ਨਾਲ ਪੱਛਮੀ ਗੜਬੜੀ ਸਰਗਰਮ ਹੋਣ ਦੀ ਚਿਤਾਵਨੀ ਵੀ ਜਾਰੀ ਅਕਰ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 21 ਤੋਂ 25 ਜਨਵਰੀ ਤੱਕ ਪੱਛਮੀ ਗੜਬੜੀ ਸਰਗਰਮ ਰਹਿਣ ਵਾਲੀ ਹੈ, ਜਿਸ ਕਾਰਨ ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿੱਚ ਸੀਤ ਲਹਿਰ, ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਹੈ।

ਪੰਜਾਬ-ਹਰਿਆਣਾ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ

● ਪਹਾੜੀ ਖੇਤਰ 'ਚ 21 ਤੋਂ 25 ਜਨਵਰੀ ਤੱਕ ਪੱਛਮੀ ਗੜਬੜੀ ਸਰਗਰਮ ਹੋਣ ਵਾਲੀ ਹੈ।
● 23 ਤੋਂ 24 ਜਨਵਰੀ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
● ਬਰਫੀਲੀਆਂ ਹਵਾਵਾਂ ਦੇ ਨਾਲ ਮੀਂਹ ਅਤੇ ਗੜ੍ਹੇਮਾਰੀ ਦੇ ਆਸਾਰ ਹਨ।

ਇਹ ਵੀ ਪੜ੍ਹੋ : ਪੰਜਾਬ-ਹਰਿਆਣਾ 'ਚ ਠੰਢ ਬੇਹਿਸਾਬ, ਮੈਦਾਨੀ ਇਲਾਕੇ ਬਣੇ 'ਹਿੱਲ ਸਟੇਸ਼ਨ', ਇਸ ਤਰੀਕ ਤੋਂ ਘਟੇਗੀ ਠੰਢ

ਪੰਜਾਬ-ਹਰਿਆਣਾ 'ਚ ਤਾਪਮਾਨ

● ਚੰਡੀਗੜ੍ਹ 'ਚ ਅੱਜ ਯਾਨੀ ਬੁੱਧਵਾਰ ਸਵੇਰੇ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਿਹਾ।
● ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਰਿਹਾ।
● ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਰਿਹਾ।
● ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 14.2 ਡਿਗਰੀ ਸੈਲਸੀਅਸ ਰਿਹਾ।
● ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਰਿਹਾ।
● ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਰਿਹਾ।
● ਕਰਨਾਲ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਿਹਾ।

ਮੰਗਲਵਾਰ ਨੂੰ ਪੰਜਾਬ-ਹਰਿਆਣਾ ਦਾ ਮੌਸਮ

● ਪੰਜਾਬ ਵਿੱਚ ਕਈ ਸਾਲਾਂ ਬਾਅਦ ਪਾਰਾ 2 ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚ ਗਿਆ ਹੈ।
● ਮੁਹਾਲੀ ਜ਼ਿਲ੍ਹੇ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਪਾਰਾ 1 ਤੋਂ 2 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ।
● ਹਰਿਆਣਾ ਦੇ ਹਿਸਾਰ 'ਚ ਮੰਗਲਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ 1.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਚਿਤਾਵਨੀ, 17-18 ਜਨਵਰੀ ਨੂੰ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦੀ ਸੰਭਾਵਨਾ

ਰਾਜਧਾਨੀ ਦਿੱਲੀ 'ਚ ਅਗਲੇ ਹਫਤੇ ਗੜ੍ਹੇਮਾਰੀ

ਰਾਜਧਾਨੀ ਦਿੱਲੀ ਦੇ ਲੋਕ ਲੰਬੇ ਸਮੇਂ ਤੋਂ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਹੇ ਹਨ। ਮੌਸਮ ਵਿਭਾਗ ਮੁਤਾਬਕ ਵੀਰਵਾਰ ਤੋਂ ਸੀਤ ਲਹਿਰ ਦਾ ਪ੍ਰਕੋਪ ਲਗਭਗ ਖਤਮ ਹੋ ਜਾਵੇਗਾ ਅਤੇ ਅਗਲੇ ਮੀਂਹ ਅਤੇ ਗੜ੍ਹੇਮਾਰੀ ਦੀ ਸਥਿਤੀ ਨਾਲ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਸਕਦਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਹਫਤੇ ਉੱਤਰ-ਪੱਛਮੀ ਭਾਰਤ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਦੇ ਨਾਲ ਬਾਰਿਸ਼ ਅਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ, ਜੋ 21 ਤੋਂ 26 ਜਨਵਰੀ ਤੱਕ ਪੂਰੇ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗਾ।

21 ਜਨਵਰੀ ਤੋਂ ਵਿਗੜ ਸਕਦੇ ਹਨ ਹਾਲਾਤ

● 21 ਅਤੇ 25 ਜਨਵਰੀ ਦੇ ਵਿਚਕਾਰ ਇੱਕ ਸਰਗਰਮ ਪੱਛਮੀ ਗੜਬੜੀ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ।
● ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 21 ਜਨਵਰੀ ਨੂੰ ਪੱਛਮੀ ਹਿਮਾਲੀਅਨ ਖੇਤਰ ਵਿੱਚ ਮੀਂਹ ਜਾਂ ਬਰਫ਼ਬਾਰੀ ਸ਼ੁਰੂ ਹੋ ਸਕਦੀ ਹੈ।
● 23 ਅਤੇ 24 ਜਨਵਰੀ ਨੂੰ ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਵੱਖ-ਵੱਖ ਥਾਵਾਂ 'ਤੇ ਦਰਮਿਆਨੀ ਗੜੇਮਾਰੀ ਦੀ ਸੰਭਾਵਨਾ ਹੈ।

Summary in English: Rain and hail are expected from January 22, the disaster will continue till this day

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters