1. Home
  2. ਮੌਸਮ

Weather Update: ਮੌਸਮ ਨੇ ਮਾਰੀ ਪਲਟੀ, ਪੜੋ ਸਤੰਬਰ ਮਹੀਨੇ ਦੇ ਮੌਸਮ ਦੀ ਇਹ ਵੱਡੀ ਭਵਿੱਖਬਾਣੀ

ਮੌਸਮ ਵਿਭਾਗ ਨੇ ਉੱਤਰ ਭਾਰਤ ਵਿੱਚ ਅਗਲੇ 5 ਦਿਨਾਂ ਤੱਕ ਦੇ ਮੌਸਮ ਦੀ ਭਵਿਖੱਬਣੀ ਕੀਤੀ ਹੈ, ਇਸ ਦੌਰਾਨ ਬੱਦਲਵਾਈ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਜਤਾਏ ਹਨ।

Gurpreet Kaur Virk
Gurpreet Kaur Virk
ਮੌਸਮ ਨੇ ਮਾਰੀ ਪਲਟੀ

ਮੌਸਮ ਨੇ ਮਾਰੀ ਪਲਟੀ

Weather Forecast: ਉੱਤਰ ਭਾਰਤ ਦੇ ਸੂਬਿਆਂ 'ਚ ਸੋਮਵਾਰ ਨੂੰ ਅਚਾਨਕ ਮੌਸਮ ਨੇ ਕਰਵਟ ਲੈ ਲਈ। ਕਈ ਥਾਵਾਂ 'ਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਪਰ ਦੁਪਹਿਰ ਤੱਕ ਮੌਸਮ ਫਿਰ ਤੋਂ ਸਾਫ਼ ਹੋ ਗਿਆ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਮੰਗਲਵਾਰ ਯਾਨੀ ਅੱਜ ਤੋਂ ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗਾ। ਇਸ ਤੋਂ ਬਾਅਦ 3 ਸਤੰਬਰ ਨੂੰ ਬੱਦਲਵਾਈ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਨੇ 03 ਸਤੰਬਰ ਤੱਕ ਦੀ ਮੌਸਮ ਰਿਪੋਰਟ ਜਾਰੀ ਕੀਤੀ ਹੈ, ਜਿਸ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਜਤਾਏ ਹਨ। ਹਾਲਾਂਕਿ, ਪੰਜਾਬ ਵਿੱਚ 2 ਦਿਨ ਮੌਸਮ ਖੁਸ਼ਕ ਰਹਿਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਗੱਲ ਹਰਿਆਣਾ ਸੂਬੇ ਦੀ ਕਰੀਏ ਤਾਂ ਇਥੇ ਵੀ ਮੌਸਮ ਵਿਭਾਗ ਚੰਡੀਗੜ੍ਹ ਨੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਸੂਬੇ ਵਿੱਚ 2 ਦਿਨ ਮੌਸਮ ਖੁਸ਼ਕ ਰਹਿਣ ਦੀ ਵੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: 1 ਸਤੰਬਰ ਤੋਂ ਮੌਸਮ ਵਿੱਚ Drastic Change, ਪੜੋ ਇਹ Latest Update

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਉੱਤਰ-ਪੂਰਬੀ ਭਾਰਤ, ਲਕਸ਼ਦੀਪ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਮੱਧ ਮਹਾਰਾਸ਼ਟਰ, ਕੋਂਕਣ ਅਤੇ ਗੋਆ ਅਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਪੱਛਮੀ ਹਿਮਾਲਿਆ, ਉੱਤਰੀ ਪੰਜਾਬ ਅਤੇ ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਵਿਦਰਭ, ਦੱਖਣੀ ਛੱਤੀਸਗੜ੍ਹ, ਅੰਦਰੂਨੀ ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: September Weather Report

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters