1. Home
  2. ਮੌਸਮ

ਪੰਜਾਬ 'ਚ ਅਗਲੇ 4 ਦਿਨ ਰਹੇਗਾ ਤਣਾਅ, 8 ਜਨਵਰੀ ਤੱਕ ਜਾਰੀ ਰਹੇਗੀ ਸੰਘਣੀ ਧੁੰਦ, ਔਰੇਂਜ ਅਲਰਟ ਜਾਰੀ

ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਤਾਪਮਾਨ ਸਿਫ਼ਰ ਦੇ ਨੇੜੇ ਪਹੁੰਚ ਗਿਆ ਹੈ। ਫਿਲਹਾਲ, 8 ਜਨਵਰੀ ਤੱਕ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।

Gurpreet Kaur Virk
Gurpreet Kaur Virk

ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਤਾਪਮਾਨ ਸਿਫ਼ਰ ਦੇ ਨੇੜੇ ਪਹੁੰਚ ਗਿਆ ਹੈ। ਫਿਲਹਾਲ, 8 ਜਨਵਰੀ ਤੱਕ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।

ਪੰਜਾਬ 'ਚ ਅਗਲੇ ਪੰਜ ਦਿਨਾਂ ਲਈ ਔਰੇਂਜ ਅਲਰਟ

ਪੰਜਾਬ 'ਚ ਅਗਲੇ ਪੰਜ ਦਿਨਾਂ ਲਈ ਔਰੇਂਜ ਅਲਰਟ

Weather Forecast: ਪਹਾੜਾਂ 'ਤੇ ਹੋਈ ਬਰਫ਼ਬਾਰੀ ਕਾਰਨ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਸਮੇਤ ਪੂਰਾ ਉੱਤਰ ਭਾਰਤ ਪ੍ਰਭਾਵਿਤ ਹੋਇਆ ਹੈ, ਜਿਸ ਦਾ ਸਿੱਧਾ ਅਸਰ ਲੋਕਾਂ 'ਤੇ ਦੇਖਣ ਨੂੰ ਮਿਲ ਰਿਹਾ ਹੈ। ਧੁੰਦ ਅਤੇ ਸੀਤ ਲਹਿਰ ਵਧਣ ਕਾਰਨ ਲੋਕ ਪਰੇਸ਼ਾਨ ਹਨ। ਮੌਸਮ ਵਿਭਾਗ ਮੁਤਾਬਕ ਅਗਲੇ 4 ਤੋਂ 5 ਦਿਨਾਂ ਤੱਕ ਠੰਡ ਵਧੇਗੀ ਅਤੇ ਧੁੰਦ ਦਾ ਪੱਧਰ ਹੋਰ ਸੰਘਣਾ ਹੋਵੇਗਾ। ਆਓ ਜਾਣਦੇ ਹਾਂ ਅੱਜ ਦੇ ਮੌਸਮ ਦਾ ਮਿਜਾਜ਼...

ਸ੍ਰੀਨਗਰ ਵਿੱਚ ਤਾਪਮਾਨ ਸਿਫ਼ਰ ਤੋਂ ਹੇਠਾਂ

ਬਰਫ਼ਬਾਰੀ ਕਾਰਨ ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ ਸਿਰਫ ਤੋਂ 5 ਡਿਗਰੀ ਹੇਠਾਂ ਆ ਗਿਆ ਹੈ। ਪਹਿਲਗਾਮ ਅਤੇ ਕੁਲਗਾਮ ਸੂਬੇ ਦੇ ਸਭ ਤੋਂ ਠੰਡੇ ਖੇਤਰਾਂ ਵਿੱਚੋਂ ਇੱਕ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਲੋਕਾਂ ਨੂੰ ਠੰਡ ਦਾ ਸਾਹਮਣਾ ਕਰਨਾ ਪਵੇਗਾ। ਇਸ ਦੌਰਾਨ ਸੂਬੇ ਵਿੱਚ ਸੰਘਣੀ ਧੁੰਦ ਕਾਰਨ ਕਈ ਸਮੱਸਿਆਵਾਂ ਵੀ ਖੜ੍ਹੀਆਂ ਹੋ ਸਕਦੀਆਂ ਹਨ। ਵਧਦੀ ਠੰਡ ਦੇ ਨਾਲ-ਨਾਲ ਮਾਹਿਰਾਂ ਨੇ ਲੋਕਾਂ ਨੂੰ ਠੰਡ ਤੋਂ ਬਚਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਹਨ।

ਪੰਜਾਬ 'ਚ ਔਰੇਂਜ ਅਲਰਟ

ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਇੱਥੇ ਪਾਰਾ ਸਿਫ਼ਰ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਪੰਜ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 7 ਜਨਵਰੀ ਤੱਕ ਲੋਕਾਂ ਨੂੰ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਸੂਬੇ 'ਚ ਸਵੇਰੇ ਅਤੇ ਸ਼ਾਮ ਨੂੰ ਸਾਰਿਆਂ ਖੇਤਰਾਂ ਵਿੱਚ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ : ਅਗਲੇ 5 ਦਿਨ ਸਾਵਧਾਨ ਰਹਿਣ ਦੀ ਅਪੀਲ, ਪੰਜਾਬ-ਹਰਿਆਣਾ-ਦਿੱਲੀ-ਰਾਜਸਥਾਨ 'ਚ ਕੋਲਡ ਵੇਵ ਅਲਰਟ

ਹਰਿਆਣਾ 'ਚ ਰੈੱਡ ਅਲਰਟ

ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਹਿ ਰਹੀ ਸੀਤ ਲਹਿਰ ਕਾਰਨ ਹਰਿਆਣਾ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਇੱਥੇ ਠੰਡ ਕਾਰਨ 12 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਘੱਟ ਅੰਤਰ ਹੋਣ ਕਾਰਨ ਠੰਡ ਦਾ ਅਸਰ ਜ਼ਿਆਦਾ ਹੁੰਦਾ ਨਜ਼ਰ ਆ ਰਿਹਾ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਨੇ 13 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਸੀਤ ਲਹਿਰ ਕਾਰਨ ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਠੰਡ ਵੱਧ ਸਕਦੀ ਹੈ।

ਦਿੱਲੀ-ਐੱਨ.ਸੀ.ਆਰ 'ਚ ਛਿੜਿਆ ਕਾਂਬਾ

ਰਾਜਧਾਨੀ ਦਿੱਲੀ ਵਿੱਚ ਬਰਫੀਲੀਆਂ ਹਵਾਵਾਂ ਤੇ ਧੁੰਦ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਰਹੀਆਂ ਹਨ। ਹੁਣ ਦਿਨ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਿਸਦੇ ਚਲਦਿਆਂ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ। ਮੌਸਮ ਵਿਭਾਗ ਨੇ ਅੱਜ ਯਾਨੀ ਬੁੱਧਵਾਰ ਨੂੰ ਆਸਮਾਨ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ 5 ਜਨਵਰੀ ਨੂੰ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਰਾਜਧਾਨੀ ਵਿੱਚ 6 ਅਤੇ 7 ਜਨਵਰੀ ਨੂੰ ਸੀਤ ਲਹਿਰ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਜਤਾਇਆ ਹੈ।

ਇਹ ਵੀ ਪੜ੍ਹੋ : ਪੰਜਾਬ ਤੋਂ ਦਿੱਲੀ ਤੱਕ ਧੁੰਦ ਹੀ ਧੁੰਦ, ਆਉਣ ਵਾਲੇ 2-3 ਦਿਨ ਮੁਸ਼ਕਲਾਂ ਭਰੇ, ਪਾਰਾ ਹੋਰ ਡਿੱਗਣ ਦੇ ਆਸਾਰ

ਇਨ੍ਹਾਂ ਸੂਬਿਆਂ 'ਚ ਮੀਂਹ-ਸੀਤ ਲਹਿਰ ਦੇ ਆਸਾਰ

● ਤੱਟਵਰਤੀ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਅੱਜ ਅਤੇ ਕੱਲ੍ਹ ਹਲਕੀ ਬਾਰਿਸ਼ ਹੋ ਸਕਦੀ ਹੈ।

● ਉੱਤਰ ਪ੍ਰਦੇਸ਼ ਦੇ ਲਖਨਊ 'ਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤੇਜ਼ ਗਤੀ ਨਾਲ ਠੰਡੀਆਂ ਹਵਾਵਾਂ ਵੀ ਚੱਲ ਸਕਦੀਆਂ ਹਨ।

● ਪੰਜਾਬ, ਹਿਮਾਚਲ, ਹਰਿਆਣਾ, ਬਿਹਾਰ, ਰਾਜਸਥਾਨ ਅਤੇ ਯੂਪੀ ਦੇ ਕਈ ਹਿੱਸਿਆਂ ਵਿੱਚ ਅੱਜ ਸੀਤ ਲਹਿਰ ਚੱਲ ਸਕਦੀ ਹੈ।

● ਇਸ ਦੇ ਨਾਲ ਹੀ ਉੱਤਰ ਭਾਰਤ 'ਚ ਸੰਘਣੀ ਧੁੰਦ ਦੀ ਸਥਿਤੀ ਵੀ ਬਣੀ ਰਹਿ ਸਕਦੀ ਹੈ।

Summary in English: The next 4 days will be tense in Punjab, dense fog will continue till January 8, orange alert issued

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters