1. Home
  2. ਮੌਸਮ

ਅਕਤੂਬਰ 'ਚ ਵੀ ਮੀਂਹ ਦਾ ਦੌਰ ਜਾਰੀ, ਪਹਾੜਾਂ ਤੋਂ ਮੈਦਾਨਾਂ ਤੱਕ ਬੱਦਲਵਾਈ ਨਾਲ ਮੀਂਹ ਦੇ ਆਸਾਰ

ਅਕਤੂਬਰ ਦਾ ਪਹਿਲਾ ਹਫ਼ਤਾ ਖਤਮ ਹੋਣ ਵਾਲਾ ਹੈ। ਪਰ ਹਾਲੇ ਵੀ ਕਈ ਸੂਬਿਆਂ 'ਚ ਮੀਂਹ ਦਾ ਦੌਰ ਜਾਰੀ ਹੈ। ਜਾਣੋ ਆਪਣੇ ਸੂਬੇ ਦਾ ਮੌਸਮ...

Gurpreet Kaur Virk
Gurpreet Kaur Virk
ਮੀਂਹ ਦਾ ਦੌਰ ਜਾਰੀ

ਮੀਂਹ ਦਾ ਦੌਰ ਜਾਰੀ

Weather Forecast: ਅਕਤੂਬਰ ਦਾ ਪਹਿਲਾ ਹਫ਼ਤਾ ਖਤਮ ਹੋਣ ਵਾਲਾ ਹੈ। ਪਰ ਹਾਲੇ ਵੀ ਕਈ ਸੂਬਿਆਂ 'ਚ ਮੀਂਹ ਦਾ ਦੌਰ ਜਾਰੀ ਹੈ। ਮੱਧ ਪ੍ਰਦੇਸ਼, ਯੂਪੀ, ਹਿਮਾਚਲ ਸਮੇਤ ਕਈ ਥਾਵਾਂ 'ਤੇ ਬਾਰਿਸ਼ ਹੋ ਰਹੀ ਹੈ। ਜਦੋਂਕਿ, ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਤੱਕ ਕਈ ਇਲਾਕਿਆਂ 'ਚ ਬਾਰਿਸ਼ ਦੀ ਭਵਿੱਖਬਾਣੀ ਜਾਰੀ ਕੀਤੀ ਹੈ।

Punjab Weather: ਪੰਜਾਬ 'ਚ ਮੁੜ ਮੌਸਮ ਨੇ ਕਰਵਟ ਲਈ ਹੈ। ਮਾਨਸੂਨ ਦੀ ਵਾਪਸੀ ਦੇ ਵਿਚਾਲੇ ਹੁਣ ਅਗਲੇ ਕੁਝ ਦਿਨਾਂ 'ਚ ਪੰਜਾਬ 'ਚ ਠੰਡ ਦਸਤਕ ਦੇਣ ਜਾ ਰਹੀ ਹੈ। ਦੱਸ ਦੇਈਏ ਕਿ ਪਿਛਲੇ ਇੱਕ ਹਫ਼ਤੇ ਤੋਂ ਗਰਮੀ ਕਾਰਣ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨ ਪੈ ਰਿਹਾ ਸੀ। ਰਾਹਤ ਦੀ ਗੱਲ ਇਹ ਹੈ ਕਿ ਰਾਤ ਦਾ ਤਾਪਮਾਨ ਹੌਲੀ-ਹੌਲੀ ਡਿੱਗਣ ਤੋਂ ਬਾਅਦ ਹੁਣ ਠੰਡ ਵਧਣ ਲੱਗੀ ਹੈ।

Delhi-NCR Weather: ਦਿੱਲੀ-ਐੱਨ.ਸੀ.ਆਰ 'ਚ ਇਸ ਹਫਤੇ ਹਲਕੀ ਬਾਰਿਸ਼ ਨਾਲ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਜਿਸਦੇ ਚਲਦਿਆਂ ਪ੍ਰਦੂਸ਼ਣ ਵਿੱਚ ਵੀ ਕਮੀ ਆਵੇਗੀ। ਮੌਸਮ ਵਿਭਾਗ ਨੇ 6 ਅਕਤੂਬਰ ਯਾਨੀ ਅੱਜ ਦਿੱਲੀ ਵਿੱਚ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 22 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਹੋ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ 'ਚ 9 ਅਕਤੂਬਰ ਤੱਕ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ।

ਇਨ੍ਹਾਂ ਸੂਬਿਆਂ 'ਚ ਮੀਂਹ ਦੇ ਆਸਾਰ:

● ਯੂਪੀ ਵਿੱਚ ਅਗਲੇ 4 ਦਿਨਾਂ ਤੱਕ ਮੀਂਹ ਦਾ ਦੌਰ ਜਾਰੀ ਰਹੇਗਾ।

● ਦਿੱਲੀ-ਐੱਨ.ਸੀ.ਆਰ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।

● ਕਰਨਾਟਕ 'ਚ 7 ਅਕਤੂਬਰ, ਉੱਤਰੀ ਤਾਮਿਲਨਾਡੂ 'ਚ 8 ਅਕਤੂਬਰ ਨੂੰ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

● 7-8 ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।

● 8 ਅਕਤੂਬਰ ਨੂੰ ਆਸਾਮ ਅਤੇ ਮੇਘਾਲਿਆ ਵਿੱਚ ਵੀ ਮੀਂਹ ਪੈ ਸਕਦਾ ਹੈ।

● ਇਸ ਦੇ ਨਾਲ ਹੀ ਅਗਲੇ 3-4 ਦਿਨਾਂ ਦੌਰਾਨ ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ।

● ਅਗਲੇ 24 ਘੰਟਿਆਂ ਦੌਰਾਨ, ਉੜੀਸਾ, ਉੱਤਰ ਪ੍ਰਦੇਸ਼, ਛੱਤੀਸਗੜ੍ਹ ਦੇ ਕੁਝ ਹਿੱਸਿਆਂ, ਤੇਲੰਗਾਨਾ, ਮੱਧ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Weather Today: ਦਿੱਲੀ-ਪੰਜਾਬ ਸਮੇਤ ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ

IMD Alert:

● ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਉਪਰਲੇ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

● ਪੱਛਮੀ ਬੰਗਾਲ, ਬਿਹਾਰ ਅਤੇ ਝਾਰਖੰਡ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।

● ਉੱਤਰ-ਪੂਰਬੀ ਭਾਰਤ, ਸਿੱਕਮ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਪੱਛਮੀ ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਰਿਸ਼ ਹੋ ਸਕਦੀ ਹੈ।

● ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕੇਰਲ ਅਤੇ ਦਿੱਲੀ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Summary in English: The period of rain continues in October, rain is expected from the mountains to the plains with clouds

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters