1. Home
  2. ਮੌਸਮ

Weather Change: ਪੰਜਾਬ 'ਚ ਠੰਡ ਨੇ ਕੱਢੇ ਵੱਟ, ਇਸ ਦਿਨ ਤੋਂ ਬਦਲੇਗਾ ਮੌਸਮ, ਜਾਣੋ ਇਹ ਵੱਡੀ ਅਪਡੇਟ

IMD ਮੁਤਾਬਕ ਅੱਜ ਤੋਂ Punjab ਦੇ ਮੌਸਮ 'ਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ 23 ਜਨਵਰੀ ਤੋਂ 25 ਜਨਵਰੀ ਤੱਕ ਮੌਸਮ ਦੀ ਇਹ ਵੱਡੀ ਭਵਿੱਖਬਾਣੀ ਕੀਤੀ ਹੈ।

Gurpreet Kaur Virk
Gurpreet Kaur Virk
ਪੰਜਾਬ 'ਚ ਇਸ ਦਿਨ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਪੰਜਾਬ 'ਚ ਇਸ ਦਿਨ ਤੋਂ ਬਦਲੇਗਾ ਮੌਸਮ ਦਾ ਮਿਜਾਜ਼

Punjab Weather: ਮੌਸਮ ਵਿਭਾਗ ਨੇ ਵੱਡਾ ਅਪਡੇਟ ਜਾਰੀ ਕਰਕੇ ਪੰਜਾਬ ਦੇ ਮੌਸਮ 'ਚ ਬਦਲਾਅ ਦੀ ਉਮੀਦ ਜਤਾਈ ਹੈ। ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ (Western Disturbance) ਦੇ ਸਰਗਰਮ ਹੋਣ ਕਾਰਨ ਸੂਬੇ ਦੇ ਕਈ ਸ਼ਹਿਰਾਂ 'ਚ ਅੱਜ ਯਾਨੀ ਸ਼ੁੱਕਰਵਾਰ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ (Chance of rain) ਹੈ। ਇਸ ਤੋਂ ਬਾਅਦ ਅਗਲੇ ਦੋ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਮੌਸਮ ਦੀ ਹੋਰ ਜਾਣਕਾਰੀ ਲਈ ਲੇਖ ਪੜ੍ਹੋ...

ਬਰਫੀਲੀਆਂ ਹਵਾਵਾਂ (Icy winds) ਕਾਰਨ ਦੇਸ਼ ਭਰ ਵਿੱਚ ਠੰਡ ਦਾ ਕਹਿਰ ਜਾਰੀ ਹੈ। ਪਿਛਲੇ ਕੁਝ ਦਿਨਾਂ ਤੋਂ ਪਾਲਾ ਵੀ ਪੈ ਰਿਹਾ ਹੈ, ਜਿਸ ਕਾਰਨ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਵਿੱਚ ਕੋਹਰੇ ਦੀ ਚਿੱਟੀ ਚਾਦਰ ਦੇਖਣ ਨੂੰ ਮਿਲ ਰਹੀ ਹੈ। ਕਈ ਥਾਵਾਂ 'ਤੇ ਪਾਣੀ ਜਮਣ ਦੀਆਂ ਵੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਹੀ ਨਹੀਂ ਕੁਝ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਮਾਈਨਸ ਤੱਕ ਪਹੁੰਚ ਗਿਆ ਹੈ।

ਫਿਲਹਾਲ, ਆਈਐਮਡੀ (IMD) ਦੀ ਮੰਨੀਏ ਤਾਂ ਅਗਲੇ 5 ਦਿਨਾਂ ਤੱਕ ਪੰਜਾਬ, ਹਰਿਆਣਾ, ਦਿੱਲੀ, ਯੂਪੀ, ਬਿਹਾਰ, ਝਾਰਖੰਡ ਵਿੱਚ ਸੀਤ ਲਹਿਰ (Cold Wave) ਅਤੇ ਧੁੰਦ ਦਾ ਪ੍ਰਕੋਪ ਘਟੇਗਾ ਅਤੇ ਪੱਛਮੀ ਗੜਬੜੀ (Western Disturbance) ਕਾਰਨ ਪੱਛਮੀ ਹਿਮਾਲੀਅਨ ਖੇਤਰ ਦੇ ਮੌਸਮ ਵਿੱਚ ਤਬਦੀਲੀ ਆਉਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ALERT! ਪੰਜਾਬੀਓਂ ਹੋ ਜਾਓ ਤਿਆਰ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਦਾ ਅਨੁਮਾਨ, ਫਸਲਾਂ ਲਈ ਨੁਕਸਾਨ

ਪੰਜਾਬ 'ਚ ਤਾਪਮਾਨ (Temperature in Punjab)

● ਅੰਮ੍ਰਿਤਸਰ 'ਚ 5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਲੁਧਿਆਣਾ 'ਚ 6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਪਟਿਆਲਾ 'ਚ 6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਪਠਾਨਕੋਟ 'ਚ 6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਗੁਰਦਾਸਪੁਰ 'ਚ 5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਮੋਗਾ 'ਚ 6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਫਰੀਦਕੋਟ ਵਿੱਚ 5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ
● ਬਠਿੰਡਾ ਵਿੱਚ 5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਪੰਜਾਬ 'ਚ ਮੌਸਮ ਦਾ ਮਿਜਾਜ਼ (Weather in Punjab)

● ਪੱਛਮੀ ਗੜਬੜੀ 21 ਤੋਂ 25 ਜਨਵਰੀ ਤੱਕ ਸਰਗਰਮ ਰਹਿਣ ਦੀ ਸੰਭਾਵਨਾ ਹੈ।
● ਪੰਜਾਬ 'ਚ 23 ਜਨਵਰੀ ਤੋਂ ਮੌਸਮ ਵਿੱਚ ਮੁੜ ਬਦਲਾਅ ਆਵੇਗਾ।
● 23 ਤੋਂ 24 ਜਨਵਰੀ ਨੂੰ ਗੜ੍ਹੇਮਾਰੀ ਦੀ ਸੰਭਾਵਨਾ ਹੈ।
● ਸੂਬੇ ਦੇ ਸਾਰੇ ਸ਼ਹਿਰਾਂ ਵਿੱਚ 25 ਜਨਵਰੀ ਤੱਕ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
● ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।

ਇਹ ਵੀ ਪੜ੍ਹੋ : 22 ਜਨਵਰੀ ਤੋਂ ਪੰਜਾਬ-ਹਰਿਆਣਾ-ਦਿੱਲੀ-ਰਾਜਸਥਾਨ 'ਚ ਮੀਂਹ ਅਤੇ ਗੜ੍ਹੇਮਾਰੀ ਦੇ ਆਸਾਰ, ਇਸ ਦਿਨ ਤੱਕ ਬਣੀ ਰਹੇਗੀ ਆਫ਼ਤ

ਮੌਸਮ ਵਿਭਾਗ ਦੀ ਭਵਿੱਖਬਾਣੀ (Weather forecast)

ਮੌਸਮ ਵਿਭਾਗ ਨੇ ਕਿਹਾ ਹੈ ਕਿ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਅੱਜ ਯਾਨੀ 20 ਜਨਵਰੀ ਦੀ ਰਾਤ ਤੋਂ 26 ਜਨਵਰੀ ਤੱਕ ਪੱਛਮੀ ਹਿਮਾਲੀਅਨ ਖੇਤਰ ਅਤੇ 23 ਜਨਵਰੀ ਤੋਂ 25 ਜਨਵਰੀ ਤੱਕ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਖੇਤਰਾਂ ਨੂੰ ਪ੍ਰਭਾਵਿਤ ਕਰਨ ਦੀ ਬਹੁਤ ਸੰਭਾਵਨਾ ਹੈ। ਇਸ ਦੇ ਪ੍ਰਭਾਵ ਕਾਰਨ 20 ਤੋਂ 22 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

Summary in English: The weather will change in Punjab from this day, know this big update

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters