1. Home
  2. ਮੌਸਮ

Weather Update: ਰਾਜਸਥਾਨ, ਗੁਜਰਾਤ ਸਮੇਤ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਜਾਣੋ ਅੱਜ ਦਾ ਮੌਸਮ

ਦੇਸ਼ ਦੇ ਕਈ ਸੂਬਿਆਂ 'ਚ ਮੀਂਹ ਦਾ ਦੌਰ ਜਾਰੀ ਹੈ, ਜਦੋਂਕਿ ਕਈ ਸੂਬੇ ਗਰਮੀ ਤੇ ਹੁੰਮਸ ਦਾ ਤਾਪ ਸਹਾਰ ਰਹੇ ਹਨ। ਆਓ ਜਾਣਦੇ ਹਾਂ ਅੱਜ ਦੇ ਮੌਸਮ ਦਾ ਮਿਜਾਜ਼...

Gurpreet Kaur Virk
Gurpreet Kaur Virk
ਜਾਣੋ ਅੱਜ ਦਾ ਮੌਸਮ

ਜਾਣੋ ਅੱਜ ਦਾ ਮੌਸਮ

Weather Forecast: ਦੇਸ਼ ਦੇ ਕਈ ਸੂਬਿਆਂ 'ਚ ਮੀਂਹ ਦਾ ਦੌਰ ਜਾਰੀ ਹੈ, ਜਦੋਂਕਿ ਕਈ ਸੂਬੇ ਗਰਮੀ ਤੇ ਹੁੰਮਸ ਦਾ ਤਾਪ ਸਹਾਰ ਰਹੇ ਹਨ। ਅੱਜ ਮਹਾਰਾਸ਼ਟਰ, ਉਤਰਾਖੰਡ, ਰਾਜਸਥਾਨ ਸਮੇਤ ਜ਼ਿਆਦਾਤਰ ਸੂਬਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਉੱਤਰ ਪ੍ਰਦੇਸ਼ ਅਤੇ ਬਿਹਾਰ 'ਚ ਗਰਮੀ ਅਤੇ ਹੁੰਮਸ ਵਧਣ ਕਾਰਨ ਲੋਕ ਖੱਜਲ-ਖੁਆਰ ਹੋ ਰਹੇ ਹਨ।

Punjab Weather: ਪੰਜਾਬ 'ਚ ਵੀਰਵਾਰ ਨੂੰ ਕੁਝ ਥਾਵਾਂ 'ਤੇ ਮੌਸਮ ਖੁਸ਼ਕ ਰਹੇਗਾ ਤਾਂ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਿਕ 21 ਅਗਸਤ ਤੱਕ ਮੌਸਮ ਦਾ ਪੈਟਰਨ ਅਜਿਹਾ ਹੀ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ 21 ਅਗਸਤ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Delhi-NCR Weather: ਮੌਸਮ ਵਿਭਾਗ ਨੇ ਅੱਜ ਯਾਨੀ ਵੀਰਵਾਰ ਨੂੰ ਦਿੱਲੀ 'ਚ ਅੰਸ਼ਿਕ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 20 ਅਗਸਤ ਤੋਂ ਦਿੱਲੀ ਵਿੱਚ ਹਲਕੀ ਬਾਰਿਸ਼ ਸ਼ੁਰੂ ਹੋ ਸਕਦੀ ਹੈ। ਉਦੋਂ ਤੱਕ ਦਿੱਲੀ ਦਾ ਮੌਸਮ ਸੁਹਾਵਣਾ ਹੀ ਰਹੇਗਾ। ਦੂਜੇ ਪਾਸੇ, ਨੋਇਡਾ ਅਤੇ ਗੁਰੂਗ੍ਰਾਮ 'ਚ ਵੀ ਮੌਸਮ ਦਾ ਮਿਜਾਜ਼ ਅਜਿਹਾ ਹੀ ਰਹੇਗਾ।

ਜਾਣੋ ਅੱਜ ਦਾ ਮੌਸਮ:

● ਗੁਜਰਾਤ 'ਚ ਭਾਰੀ ਮੀਂਹ ਲਈ ਅਲਰਟ ਜਾਰੀ ਕੀਤਾ ਗਿਆ ਹੈ।
● ਮੱਧ ਪ੍ਰਦੇਸ਼ 'ਚ ਵੀ ਮੌਸਮ ਵਿਭਾਗ ne ਭਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।
● ਉਤਰਾਖੰਡ 'ਚ ਬੱਦਲਵਾਈ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਰਾਜਸਥਾਨ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
● ਉੱਤਰ ਪ੍ਰਦੇਸ਼ 'ਚ ਹੁੰਮਸ ਭਰੀ ਗਰਮੀ ਦੇ ਨਾਲ ਮੀਂਹ ਪੈਣ ਦੀ ਉਮੀਦ ਹੈ।
● ਉੱਤਰ ਪ੍ਰਦੇਸ਼ ਵਾਂਗ ਬਿਹਾਰ 'ਚ ਵੀ ਗਰਮੀ ਤੇ ਹੁੰਮਸ ਵਿਚਾਲੇ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Flood Alert: ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਹੜ੍ਹ ਦਾ ਖ਼ਤਰਾ, ਮੌਸਮ ਵਿਭਾਗ ਵੱਲੋਂ ਅਲਰਟ

Alert: ਮੌਸਮ ਵਿਭਾਗ ਨੇ ਅੱਜ ਸੌਰਾਸ਼ਟਰ ਅਤੇ ਕੱਛ ਦੇ ਖੇਤਰਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਕੋਂਕਣ ਅਤੇ ਗੋਆ 'ਚ 20 ਅਤੇ 21 ਅਗਸਤ ਨੂੰ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਗੰਗਾ ਪੱਛਮੀ ਬੰਗਾਲ, ਉੜੀਸਾ, ਝਾਰਖੰਡ, ਵਿਦਰਭ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿੱਚ 18 ਤੋਂ 21 ਅਗਸਤ ਤੱਕ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਉੜੀਸਾ ਵਿੱਚ ਅੱਜ ਤੋਂ 20 ਅਗਸਤ ਤੱਕ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪਵੇਗਾ। ਇਸ ਦੇ ਨਾਲ ਹੀ ਝਾਰਖੰਡ ਵਿੱਚ 19 ਅਤੇ 20, ਪੂਰਬੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ 19 ਤੋਂ 21 ਅਗਸਤ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Summary in English: Warning of heavy rain in these states including Rajasthan, Gujarat, know today's weather

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters