1. Home
  2. ਮੌਸਮ

Weather Alert: ਹੋ ਜਾਓ ਤਿਆਰ, ਪੰਜਾਬ 'ਚ ਮੀਂਹ ਦਾ ਅਲਰਟ, ਮੁੜ ਤੋਂ ਪਾਰਾ ਡਿੱਗਣ ਦੇ ਆਸਾਰ

Punjab, Haryana, Delhi 'ਚ ਅੱਜ ਤੇਜ਼ ਹਵਾਵਾਂ ਚੱਲਣ ਦੇ ਆਸਾਰ ਬਣ ਰਹੇ ਹਨ। ਇਸ ਤੋਂ ਇਲਾਵਾ ਪਹਾੜਾਂ 'ਤੇ ਮੀਂਹ ਅਤੇ ਬਰਫਬਾਰੀ ਦੀਆਂ ਗਤੀਵਿਧੀਆਂ ਦੇਖਣ ਨੂੰ ਸਕਦੀਆਂ ਹਨ।

Gurpreet Kaur Virk
Gurpreet Kaur Virk
ਪੰਜਾਬ 'ਚ ਮੀਂਹ ਦਾ ਅਲਰਟ

ਪੰਜਾਬ 'ਚ ਮੀਂਹ ਦਾ ਅਲਰਟ

Weather Forecast: ਪਹਾੜੀ ਇਲਾਕਿਆਂ 'ਚ ਅੱਜ ਮੀਂਹ ਅਤੇ ਬਰਫਬਾਰੀ ਦੇ ਆਸਾਰ ਬਣ ਰਹੇ ਹਨ, ਜਦੋਂਕਿ ਮੈਦਾਨੀ ਇਲਾਕਿਆਂ 'ਚ ਸਵੇਰੇ-ਸ਼ਾਮ ਦੀ ਠੰਡ ਲੋਕਾਂ ਨੂੰ ਸਤਾ ਰਹੀ ਹੈ। ਮੌਸਮ ਵਿਭਾਗ ਨੇ ਆਪਣੀ ਨਵੀਂ ਭਵਿੱਖਬਾਣੀ 'ਚ 9 ਅਤੇ 10 ਫਰਵਰੀ ਨੂੰ ਪੱਛਮੀ ਹਿਮਾਲੀਅਨ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਹੈ। ਆਓ ਜਾਣਦੇ ਹਾਂ ਉੱਤਰ ਭਾਰਤ ਵਿੱਚ ਮੌਸਮ ਬਾਰੇ IMD ਦਾ ਤਾਜ਼ਾ ਅਪਡੇਟ।

ਪੰਜਾਬ ਦਾ ਮੌਸਮ (Punjab Weather)

ਪੰਜਾਬ 'ਚ ਮੰਗਲਵਾਰ ਤੋਂ ਘੱਟੋ-ਘੱਟ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਅੰਮ੍ਰਿਤਸਰ ਵਿੱਚ ਪਾਰਾ ਆਮ ਨਾਲੋਂ ਤਿੰਨ ਡਿਗਰੀ ਵੱਧ 8.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੱਲ ਪਟਿਆਲਾ ਦੀ ਕਰੀਏ ਤਾਂ ਇੱਥੇ ਘੱਟੋ-ਘੱਟ ਤਾਪਮਾਨ 9.9 ਡਿਗਰੀ ਸੈਲਸੀਅਸ, ਪਠਾਨਕੋਟ 'ਚ 8.9 ਡਿਗਰੀ, ਬਠਿੰਡਾ 'ਚ 8 ਡਿਗਰੀ, ਫਰੀਦਕੋਟ 'ਚ 8.6 ਡਿਗਰੀ ਅਤੇ ਗੁਰਦਾਸਪੁਰ 'ਚ 7.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : Delhi ਨੇ ਠੰਡ ਨੂੰ ਕਿਹਾ Bye-Bye, Punjab-Haryana 'ਚ ਇਸ ਦਿਨ ਤੋਂ ਹੋਵੇਗਾ ਮੌਸਮ ਸਾਫ਼

ਹਰਿਆਣਾ ਦਾ ਮੌਸਮ (Haryana Weather)

ਗੱਲ ਹਰਿਆਣੇ ਦੀ ਕਰੀਏ ਤਾਂ ਇੱਥੇ ਵੀ ਘੱਟੋ-ਘੱਟ ਤਾਪਮਾਨ ਵਧਣ ਦੀਆਂ ਖ਼ਬਰਾਂ ਹਨ। ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 12.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 10.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਰਨਾਲ ਵਿੱਚ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ, ਨਾਰਨੌਲ ਵਿੱਚ 14 ਡਿਗਰੀ ਸੈਲਸੀਅਸ, ਰੋਹਤਕ ਵਿੱਚ 12.6 ਡਿਗਰੀ ਸੈਲਸੀਅਸ ਅਤੇ ਭਿਵਾਨੀ ਵਿੱਚ 11.3 ਡਿਗਰੀ ਸੈਲਸੀਅਸ ਅਤੇ ਸਿਰਸਾ ਵਿੱਚ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦਿੱਲੀ-ਐੱਨਸੀਆਰ ਦਾ ਮੌਸਮ (Delhi-NCR Weather)

ਰਾਜਧਾਨੀ ਦਿੱਲੀ 'ਚ ਇਨ੍ਹੀਂ ਦਿਨੀਂ ਤਾਪਮਾਨ 'ਚ ਹਰ ਕੁਝ ਦਿਨਾਂ 'ਚ ਇਕ ਤੋਂ ਦੋ ਡਿਗਰੀ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਦਿਨੀਂ ਜਿੱਥੇ ਤਾਪਮਾਨ 23 ਤੋਂ 24 ਡਿਗਰੀ ਦੇ ਆਸ-ਪਾਸ ਰਿਹਾ, ਉੱਥੇ ਹੀ ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ, ਜਦੋਂਕਿ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 8 ਫਰਵਰੀ ਤੋਂ ਬਾਅਦ ਦਿੱਲੀ ਅਤੇ ਆਸਪਾਸ ਦੇ ਸੂਬਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਦਾ ਵਾਧਾ ਦੇਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : Big Update: ਦਿਨ ਵੇਲੇ ਧੁੱਪ ਤੇ ਰਾਤ ਨੂੰ ਠੰਡ, ਜਾਣੋ ਕਦੋਂ ਮਿਲੇਗੀ

ਮੌਸਮ ਵਿਭਾਗ ਅਨੁਸਾਰ:

● ਜੰਮੂ-ਕਸ਼ਮੀਰ ਅਤੇ ਇਸ ਦੇ ਆਲੇ-ਦੁਆਲੇ ਮੀਂਹ ਅਤੇ ਬਰਫਬਾਰੀ ਦਾ ਦੌਰ ਕੁਝ ਦਿਨਾਂ ਤੱਕ ਰੁਕ-ਰੁਕ ਕੇ ਜਾਰੀ ਰਹਿ ਸਕਦਾ ਹੈ।

● 9 ਅਤੇ 10 ਫਰਵਰੀ ਨੂੰ ਉੱਤਰੀ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

● ਅੱਜ ਤੋਂ ਯਾਨੀ 8 ਫਰਵਰੀ ਤੋਂ ਬਾਅਦ ਉੱਤਰ ਪੱਛਮੀ ਭਾਰਤ ਦੇ ਸੂਬਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਦਾ ਵਾਧਾ ਦੇਖਿਆ ਜਾ ਸਕਦਾ ਹੈ।

● ਤਾਪਮਾਨ 'ਚ ਇਹ ਬਦਲਾਅ 10 ਫਰਵਰੀ ਤੱਕ ਜਾਰੀ ਰਹੇਗਾ।

● ਇਸ ਤੋਂ ਬਾਅਦ 11 ਫਰਵਰੀ ਨੂੰ ਘੱਟੋ-ਘੱਟ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

● ਧੁੰਦ ਦੀ ਗੱਲ ਕਰੀਏ ਤਾਂ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 9 ਫਰਵਰੀ ਨੂੰ ਸਵੇਰੇ ਅਤੇ ਸ਼ਾਮ ਨੂੰ ਸੰਘਣੀ ਧੁੰਦ ਦੇਖੀ ਜਾ ਸਕਦੀ ਹੈ।

● ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

Summary in English: Weather Alert: Get ready, Rain alert in Punjab, mercury is likely to fall again

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters