1. Home
  2. ਮੌਸਮ

Weather Change: ਉੱਤਰ ਭਾਰਤ 'ਚ ਠੰਡ ਤੋਂ ਰਾਹਤ ਦੀ ਉਮੀਦ, ਇਸ ਦਿਨ ਤੋਂ ਬਾਅਦ ਲੱਗੇਗੀ ਠੰਡ 'ਤੇ ਬ੍ਰੇਕ

Punjab-Haryana ਦਾ ਮੌਸਮ ਲਗਾਤਾਰ ਬਦਲ ਰਿਹਾ ਹੈ। IMD ਦੀ ਮੰਨੀਏ ਤਾਂ ਜਲਦ ਉੱਤਰ ਭਾਰਤ 'ਚ ਠੰਡ ਦੇ ਮੌਸਮ 'ਤੇ ਬ੍ਰੇਕ ਲੱਗਣ ਵਾਲੀ ਹੈ।

Gurpreet Kaur Virk
Gurpreet Kaur Virk
ਹੁਣ ਲੱਗੇਗੀ ਠੰਡ 'ਤੇ ਬ੍ਰੇਕ

ਹੁਣ ਲੱਗੇਗੀ ਠੰਡ 'ਤੇ ਬ੍ਰੇਕ

Weather Forecast: ਦੇਸ਼ ਵਿੱਚ ਮੌਸਮ ਦੇ ਵੱਖ-ਵੱਖ ਰੂਪ ਦੇਖਣ ਨੂੰ ਮਿਲ ਰਹੇ ਹਨ। ਕਿਤੇ ਮੀਂਹ ਪੈ ਰਿਹਾ ਹੈ ਤਾਂ ਕਿਤੇ ਸੁੱਕੀ ਠੰਡ ਪੈ ਰਹੀ ਹੈ। ਦੱਸ ਦੇਈਏ ਕਿ ਵੀਰਵਾਰ ਨੂੰ ਤਾਮਿਲਨਾਡੂ ਦੇ ਦੱਖਣੀ ਤੱਟ 'ਤੇ ਬਾਰਿਸ਼ ਦੀਆਂ ਗਤੀਵਿਧੀਆਂ ਦਰਜ ਕੀਤੀਆਂ ਗਈਆਂ। ਜਦੋਂਕਿ, ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ, ਯੂਪੀ, ਬਿਹਾਰ, ਰਾਜਸਥਾਨ ਵਿੱਚ ਮੌਸਮ ਖੁਸ਼ਕ ਬਣਿਆ ਰਿਹਾ ਅਤੇ ਠੰਡੀਆਂ ਹਵਾਵਾਂ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ। ਹਾਲਾਂਕਿ, ਦਿਨ ਵੇਲੇ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲੀ। ਪਰ ਰਾਤ ਵੇਲੇ ਦੀ ਠੰਡ ਅਜੇ ਵੀ ਤੜਫਾਉਣ ਦਾ ਕੰਮ ਕਰ ਹਰੀ ਹੈ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਦੇ ਮੌਸਮ ਦਾ ਮਿਜਾਜ਼...

ਪੰਜਾਬ 'ਚ ਠੰਡ ਦਾ ਸਿਤਮ ਜਾਰੀ

ਪੰਜਾਬ ਦੇ ਮੌਸਮ 'ਚ ਇਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੀਂਹ ਤੋਂ ਬਾਅਦ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਠੰਡਕ ਵਧਾ ਦਿੱਤੀ ਹੈ। ਹਾਲਾਂਕਿ, ਸੂਬੇ 'ਚ ਦੁਪਹਿਰ ਵੇਲੇ ਧੁੱਪ ਨਿਕਲਦੀ ਹੈ, ਪਰ ਸਵੇਰੇ-ਰਾਤ ਦੀ ਠੰਡ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਜਲਦੀ ਹੀ ਸੂਬੇ ਵਾਸੀਆਂ ਨੂੰ ਠੰਡ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ 15 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਤੇਜ਼ ਧੁੱਪ ਨਿਕਲਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਠੰਡ ਹੋਵੇਗੀ ਪਰ ਘੱਟ।

ਇਹ ਵੀ ਪੜ੍ਹੋ : Weather Alert: ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ, 2 ਦਿਨ ਰਾਹਤ ਫਿਰ ਆਫ਼ਤ

ਹਰਿਆਣਾ 'ਚ ਠੰਡੀਆਂ ਹਵਾਵਾਂ ਦਾ ਦੌਰ

ਗੱਲ ਹਰਿਆਣੇ ਦੀ ਕਰੀਏ ਤਾਂ ਇੱਥੇ ਵੀ ਪੰਜਾਬ ਵਾਂਗ ਲੋਕਾਂ ਨੂੰ ਸਵੇਰੇ-ਰਾਤ ਦੀ ਠੰਡ ਸਤਾ ਰਹੀ ਹੈ। ਹਾਲਾਂਕਿ, ਦਿਨ ਵੇਲੇ ਤੇਜ਼ ਧੁੱਪ ਨਿਕਲਣ ਨਾਲ ਲੋਕਾਂ ਨੂੰ ਕਾਫੀ ਹੱਦ ਤੱਕ ਰਾਹਤ ਵੀ ਨਸੀਬ ਹੋ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਕੁਝ ਦਿਨ ਹੋਰ ਲੋਕਾਂ ਨੂੰ ਸਰਦ ਮੌਸਮ ਦਾ ਸਾਹਮਣਾ ਕਰਨਾ ਪਵੇਗਾ, ਉਸ ਤੋਂ ਬਾਅਦ ਠੰਡ 'ਤੇ ਪੂਰੀ ਤਰ੍ਹਾਂ ਨਾਲ ਬ੍ਰੇਕ ਲੱਗ ਜਾਵੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਘੱਟੋ-ਘੱਟ ਤਾਪਮਾਨ 'ਚ ਵੀ ਵਾਧਾ ਹੋਣ ਦੀ ਸੰਭਾਵਨਾ ਜਤਾਈ ਹੈ।

ਦਿੱਲੀ-ਐਨਸੀਆਰ 'ਚ ਮੌਸਮ ਖੁਸ਼ਕ

ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਸਰਦੀ ਦੇ ਵੱਖ-ਵੱਖ ਰੂਪ ਦੇਖਣ ਨੂੰ ਮਿਲ ਰਹੇ ਹਨ। ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ ਹੁਣ ਦਿੱਲੀ-ਐੱਨਸੀਆਰ ਦੇ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਣ ਲੱਗੀ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਫਰਵਰੀ ਮਹੀਨੇ ਦੀ ਸ਼ੁਰੂਆਤ ਦੇ ਨਾਲ ਰੋਜ਼ ਅਸਮਾਨ ਸਾਫ਼ ਰਵੇਗਾ ਅਤੇ ਤੇਜ਼ ਧੁੱਪ ਨਿਕਲੇਗੀ। ਠੰਡ ਤੋਂ ਪੂਰੀ ਤਰ੍ਹਾਂ ਰਾਹਤ ਮਿਲਣ ਤੋਂ ਪਹਿਲਾਂ 9 ਫਰਵਰੀ ਵਿਚਕਾਰ ਠੰਡੀਆਂ ਹਵਾਵਾਂ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਘੱਟੋ-ਘੱਟ ਤਾਪਮਾਨ 'ਚ ਵਾਧਾ ਹੋਣ ਦੀ ਵੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ : Cold Winds: ਠੰਡੀਆਂ ਹਵਾਵਾਂ ਨੇ ਵਧਾਈ ਹੱਡ ਭੰਨਵੀਂ ਠੰਡ, ਇਸ ਦਿਨ ਤੋਂ ਹੋਵੇਗਾ ਮੌਸਮ ਸਾਫ

ਪਹਾੜੀ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ

ਪਹਾੜੀ ਖੇਤਰ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਵੈਸਟਰਨ ਡਿਸਟਰਬੈਂਸ ਦੇ ਪੱਛਮੀ ਹਿਮਾਲਿਆ ਤੱਕ ਪਹੁੰਚਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ 5 ਫਰਵਰੀ ਤੋਂ ਬਾਅਦ ਇਨ੍ਹਾਂ ਗਤੀਵਿਧੀਆਂ 'ਤੇ ਲੰਮੀ ਬ੍ਰੇਕ ਲੱਗ ਜਾਵੇਗੀ। ਪਹਾੜੀ ਖੇਤਰਾਂ ਵਿੱਚ ਇਨ੍ਹਾਂ ਗਤੀਵਿਧੀਆਂ ਕਾਰਨ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ, ਫਿਰ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ।

Summary in English: Weather Change: Hope for relief from cold in North India, after this day there will be a break on cold

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters